ਰੇਲਵੇ ਵਿਭਾਗ ਵਿੱਚ ਕਲਰਕਾਂ ਦੀ ਭਰਤੀ ਦੇ ਨਾਂ ’ਤੇ ਠੱਗੀ ਮਾਰਨ ਦਾ ਕੇਸ ਦਰਜ

ਨਬਜ਼-ਏ-ਪੰਜਾਬ ਬਿਊਰੋ, ਖਰੜ, 28 ਫਰਵਰੀ:
ਰੇਲਵੇ ਵਿਭਾਗ ਵਿੱਚ ਕਲਰਕਾਂ ਦੀ ਭਰਤੀ ਕਰਵਾਉਣ ਦੇ ਨਾਮ ਤੇ ਇਕ ਵਿਅਕਤੀ ਵੱਲੋਂ 7.50 ਲੱਖ ਰੁਪਏ ਦੀ ਠੱਗੀ ਮਾਰਨ ’ਤੇ ਸਿਟੀ ਪੁਲੀਸ ਖਰੜ ਵੱਲੋਂ ਕੇਸ ਦਰਜ ਕੀਤਾ ਗਿਆ ਹੈ। ਥਾਣਾ ਸਿਟੀ ਖਰੜ ਦੇ ਏ.ਐਸ.ਆਈ ਦੀਪ ਸਿੰਘ ਨੇ ਦੱਸਿਆ ਕਿ ਬਲਜੀਤ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਨਿਆਮੂੰ ਮਾਜਰਾ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਅਤੇ ਹੋਰਨਾਂ ਨੇ ਮੁਹਾਲੀ ਦੇ ਐਸਐਸਪੀ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਇਕ ਪਲਾਟ ਦੇ ਸਿਲਸਿਲੇ ਵਿੱਚ ਉਨ੍ਹਾਂ ਦੀ ਖਰੜ ਦੇ ਇੱਕ ਬਲਬੀਰ ਸਿੰਘ ਨਾਂਅ ਦੇ ਵਿਅਕਤੀ ਨਾਲ ਪਿਛਲੇ ਮਹੀਨੇ ਹੋਈ ਸੀ। ਉਕਤ ਵਿਅਕਤੀ ਨੇ ਕਿਹਾ ਕਿ ਰੇਲਵੇ ਵਿਭਾਗ ਵਿੱਚ ਉਸ ਦੀ ਚੰਗੀ ਜਾਣ ਪਹਿਚਾਣ ਹੈ ਉਹ ਉਸ ਦੇ ਲੜਕੇ ਨੂੰ ਕਲਰਕ ਭਰਤੀ ਕਰਵਾ ਦੇਵੇਗਾ। ਉਸ ਦੇ ਕਹਿਣ ’ਤੇ ਪ੍ਰਭਜੀਤ ਸਿੰਘ ਪੁੱਤਰ ਭੁਪਿੰਦਰ ਸਿੰਘ ਵਾਸੀ ਪਿੰਡ ਨਡਿਆਲੀ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਅਤੇ ਗੁਰਪ੍ਰੀਤ ਸਿੰਘ ਪੁੱਤਰ ਹਰਭਿੰਦਰ ਸਿੰਘ ਵਾਸੀ ਪਿੰਡ ਕੱਚਾ ਮਾਛੀਵਾੜਾ ਜ਼ਿਲ੍ਹਾ ਲੁਧਿਆਣਾ ਵੀ ਉਕਤ ਵਿਅਕਤੀ ਦੀਆਂ ਗੱਲੋਂ ਵਿਚ ਆ ਗਏ।
ਉਕਤ ਵਿਅਕਤੀ ਉਨ੍ਹਾਂ ਨੂੰ ਆਪਣੇ ਨਾਲ ਲੈ ਕਿ ਪੰਜਾਬ ਭਵਨ ਦਿੱਲੀ ਗਿਆ ਜਿਥੇ ਉਸ ਨੇ ਉਨ੍ਹਾਂ ਨੂੰ ਇਕ ਨਿਯੁਕਤੀ ਪੱਤਰ ਦੀ ਲਿਸਟ ਸੌਂਪੀ। ਜਿਸ ਵਿੱਚ ਉਸ ਦੇ ਬੇਟੇ ਅਤੇ ਦੂਜੇ ਰਿਸ਼ਤੇਦਾਰਾਂ ਦੇ ਨਾਂਟ ਵੀ ਸਨ। ਇਸ ਨਿਯੁਕਤੀ ਪੱਤਰ ਉੱਤੇ ਐਮ.ਡੀ ਅਤੇ ਸੂਪਰਡੈਂਟ ਦੀਆਂ ਮੋਹਰਾਂ ਵੀ ਲੱਗੀਆਂ ਹੋਈਆਂ ਸਨ। ਜਿਥੇ Îਹੋਰ ਦਸਤਾਵੇਜ਼ ਦੇਣ ਤੋਂ ਬਾਅਦ ਮੁਲਜ਼ਮ ਨੇ ਉਨ੍ਹਾਂ ਤੋਂ 2.50 ਲੱਖ ਰੁਪਏ ਅਤੇ ਦੂਜੇ ਰਿਸ਼ਤੇਦਾਰਾਂ ਤੋਂ 5 ਲੱਖ ਰੁਪਏ ਵਸੂਲ ਕੀਤੇ। ਭਰਤੀ ਨਾ ਹੋਣ ਤੇ ਜਦੋਂ ਉਨ੍ਹਾਂ ਨੇ ਆਪਣੇ ਪੈਸੇ ਵਾਪਸ ਮੰਗੇ ਤਾਂ ਉਕਤ ਵਿਅਕਤੀ ਨੇ 7.50 ਲੱਖ ਰੁਪਏ ਦਾ ਚੈੱਕ ਉਨ੍ਹਾਂ ਨੂੰ ਸੌਂਪਿਆ ਗਿਆ ਸੀ ਜਦੋਂ ਉਨ੍ਹਾਂ ਨੇ ਚੈੱਕ ਕੈਸ਼ ਕਰਵਾਊਣ ਲਈ ਬੈਂਕ ਵਿੱਚ ਲਗਾਇਆ ਤਾਂ ਚੈੱਕ ਬਾਊਂਸ ਹੋ ਗਿਆ। ਥਾਣਾ ਸਿਟੀ ਪੁਲੀਸ ਨੇ ਬਲਬੀਰ ਸਿੰਘ ਦੇ ਖ਼ਿਲਾਫ਼ ਵੱਖ ਵੱਖ ਧਰਾਵਾਂ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ।

Load More Related Articles
Load More By Nabaz-e-Punjab
Load More In Crime & Police

Check Also

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ ਵਿਦੇਸ਼ੀ ਮੂਲ ਦੇ …