Nabaz-e-punjab.com

ਵਿਦੇਸ਼ ਭੇਜਣ ਦੇ ਨਾਂ ’ਤੇ ਧੋਖਾਧੜੀ: ਬਲੌਂਗੀ ਪੁਲੀਸ ਵੱਲੋਂ ਟਰੈਵਲ ਏਜੰਟ ਗ੍ਰਿਫ਼ਤਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਜਨਵਰੀ:
ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਬਲੌਂਗੀ ਪੁਲੀਸ ਨੇ ਇੱਕ ਟਰੈਵਲ ਏਜੰਟ ਬਿਕਰਮਜੀਤ ਸਿੰਘ ਉਰਫ਼ ਦੀਪਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਥਾਣਾ ਬਲੌਂਗੀ ਦੇ ਐਸਐਚਓ ਮਨਫੂਲ ਸਿੰਘ ਨੇ ਦੱਸਿਆ ਕਿ ਮੁਲਜ਼ਮ ਕੋਲੋਂ 2 ਪਾਸਪੋਰਟ ਬਰਾਮਦ ਕੀਤੇ ਗਏ ਜਦੋਂਕਿ ਉਸ ਦੀਆਂ ਮਹਿਲਾ ਹਿੱਸੇਦਾਰ ਜਸਵਿੰਦਰ ਕੌਰ ਉਰਫ਼ ਸ਼ਰਨ ਅਤੇ ਸ਼ਰਿਆ ਆਨੰਦ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿੱਚ ਪਹਿਲਾਂ ਹੀ ਇਮੀਗਰੇਸ਼ਨ ਕੰਪਨੀ ਦੇ ਪ੍ਰਬੰਧਕ ਚਮਕੌਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।
ਥਾਣਾ ਮੁਖੀ ਨੇ ਦੱਸਿਆ ਕਿ ਇਸ ਸਬੰਧੀ ਪੀੜਤ ਮਨੀਸ਼ ਕੁਮਾਰ ਦੀ ਸ਼ਿਕਾਇਤ ’ਤੇ ਕਿੰਗਡਮ ਕੰਸਲਟੈਂਟ ਕੰਪਨੀ ਦੇ ਪ੍ਰਬੰਧਕ ਚਮਕੌਰ ਸਿੰਘ, ਬਿਕਰਮਜੀਤ ਸਿੰਘ ਉਰਫ਼ ਦੀਪਾ, ਜਸਵਿੰਦਰ ਕੌਰ ਉਰਫ਼ ਸ਼ਰਨ ਅਤੇ ਸ਼ਰਿਆ ਆਨੰਦ ਦੇ ਖ਼ਿਲਾਫ਼ 406, 420 ਅਤੇ ਇਮੀਗੇ੍ਰਸ਼ਨ ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ ਸੀ। ਉਕਤ ਮੁਲਜ਼ਮ ਮਈ 2018 ਤੋਂ ਫਰਾਰ ਚੱਲ ਰਹੇ ਸਨ। ਇਨ੍ਹਾਂ ਵਿਅਕਤੀਆਂ ਟੂਰਿਸਟ ਵੀਜ਼ਾ ਲਗਾਉਣ ਦੇ ਨਾਂ ’ਤੇ ਭੋਲੇ ਭਾਲੇ ਲੋਕਾਂ ਤੋਂ ਲੱਖਾਂ ਰੁਪਏ ਦੀ ਠੱਗੀ ਮਾਰਨ ਦਾ ਦੋਸ਼ ਹੈ। ਮੁਲਜ਼ਮਾਂ ਨੇ ਨਾ ਤਾਂ ਕਿਸੇ ਵਿਅਕਤੀ ਦਾ ਵੀਜ਼ਾ ਲਗਵਾਇਆ ਹੈ ਅਤੇ ਨਾ ਹੀ ਉਨ੍ਹਾਂ ਦੇ ਪੈਸੇ ਵਾਪਸ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਟਰੈਵਲ ਏਜੰਟ ਨੂੰ 4 ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ।

Load More Related Articles
Load More By Nabaz-e-Punjab
Load More In Crime & Police

Check Also

ਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਦੀ ਪਤਨੀ ਵੀ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਦੀ ਪਤਨੀ ਵੀ ਗ੍ਰਿਫ਼ਤਾਰ ਨਬਜ਼-ਏ-ਪੰਜਾਬ, ਮੁਹਾਲੀ,…