nabaz-e-punjab.com

ਵਿਦੇਸ਼ ਭੇਜਣ ਦੇ ਨਾਂ ’ਤੇ 90 ਲੱਖ ਰੁਪਏ ਦੀ ਠੱਗੀ ਮਾਰੀ, ਦੋ ਪ੍ਰਬੰਧਕ ਗ੍ਰਿਫ਼ਤਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਅਪਰੈਲ:
ਮੁਹਾਲੀ ਦੇ ਐਸਐਸਪੀ ਸਤਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਸਪੀ (ਸਿਟੀ) ਹਰਵਿੰਦਰ ਸਿੰਘ ਵਿਰਕ ਅਤੇ ਡੀਐਸਪੀ (ਸਿਟੀ-1) ਗੁਰਸ਼ੇਰ ਸਿੰਘ ਸੰਧੂ ਦੀ ਨਿਗਰਾਨੀ ਹੇਠ ਥਾਣਾ ਫੇਜ਼-1 ਦੇ ਐਸਐਚਓ ਸ਼ਿਵਦੀਪ ਸਿੰਘ ਬਰਾੜ ਦੀ ਅਗਵਾਈ ਵਾਲੀ ਟੀਮ ਨੇ ਮੁਹਾਲੀ ਵਿੱਚ ਟਰੈਵਲ ਕੰਸਲਟੈਂਸੀ ਦਾ ਕੰਮ ਕਰ ਰਹੀਆ ਏਜੰਸੀਆਂ ਦੇ ਦਫ਼ਤਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਜਿੱਥੇ 20-25 ਤੋਂ ਵੱਧ ਵਿਅਕਤੀਆਂ ਦਾ ਇਕੱਠ ਸੀ। ਟਰੈਵਲ ਏਜੰਟ ਦੇ ਦਫ਼ਤਰ ਵਿੱਚ ਖੱਜਲ-ਖੁਆਰ ਹੋ ਰਹੇ ਵਿਅਕਤੀਆਂ ਨੇ ਪੁਲੀਸ ਨੂੰ ਦੱਸਿਆ ਕਿ ਉਕਤ ਕੰਪਨੀ ਵੱਲੋਂ ਉਨ੍ਹਾਂ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਨ੍ਹਾਂ ਨਾਲ 80-90 ਲੱਖ ਰੁਪਏ ਦੀ ਠੱਗੀ ਮਾਰੀ ਗਈ ਹੈ।
ਥਾਣਾ ਮੁਖੀ ਸ਼ਿਵਦੀਪ ਸਿੰਘ ਬਰਾੜ ਨੇ ਦੱਸਿਆ ਕਿ ਚੈਕਿੰਗ ਦੌਰਾਨ ਟਰੈਵਲ ਏਜੰਸੀ ਦੇ ਦਫ਼ਤਰ ਵਿੱਚ ਹਰੀਸ਼ ਕੁਮਾਰ ਅਤੇ ਅਸੀਸ ਕੁਮਾਰ ਵੀ ਮੌਜੂਦ ਸਨ, ਪ੍ਰੰਤੂ ਮੁੱਢਲੀ ਪੁੱਛਗਿੱਛ ਦੌਰਾਨ ਉਹ ਕੋਈ ਤਸੱਲੀਬਖ਼ਸ਼ ਜਵਾਬ ਨਹੀਂ ਦੇ ਸਕੇ। ਜਿਸ ਕਾਰਨ ਹਰੀਸ਼ ਕੁਮਾਰ ਵਾਸੀ ਪਿੰਡ ਕਿਸ਼ਨਪੁਰਾ ਅਤੇ ਅਸੀਸ ਕੁਮਾਰ ਵਾਸੀ ਪੰਚਕੂਲਾ ਦੇ ਖ਼ਿਲਾਫ਼ ਥਾਣਾ ਫੇਜ਼-1 ਵਿੱਚ ਧਾਰਾ 420,406,34 ਅਤੇ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ 2013 ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਦੋਵੇਂ ਟਰੈਵਲ ਏਜੰਟਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

Load More Related Articles

Check Also

ਮੁਹਾਲੀ ਨੇ ਜਿੱਤਿਆ ਅੰਡਰ-16 ਅੰਤਰ-ਜ਼ਿਲ੍ਹਾ ਪੰਜਾਬ ਕ੍ਰਿਕਟ ਐਸੋਸੀਏਸ਼ਨ ਟੂਰਨਾਮੈਂਟ 2025 ਦਾ ਖਿਤਾਬ

ਮੁਹਾਲੀ ਨੇ ਜਿੱਤਿਆ ਅੰਡਰ-16 ਅੰਤਰ-ਜ਼ਿਲ੍ਹਾ ਪੰਜਾਬ ਕ੍ਰਿਕਟ ਐਸੋਸੀਏਸ਼ਨ ਟੂਰਨਾਮੈਂਟ 2025 ਦਾ ਖਿਤਾਬ ਫਾਈਨਲ…