nabaz-e-punjab.com

ਵਿਦੇਸ਼ ਭੇਜਣ ਦੇ ਨਾਂ ’ਤੇ ਮੁਹਾਲੀ ਦੀ ਨਰਸ ਨਾਲ 9 ਲੱਖ ਦੀ ਠੱਗੀ, ਕੇਸ ਦਰਜ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਅਕਤੂਬਰ:
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਨਰਸ ਨੂੰ ਵਿਦੇਸ਼ ਭੇਜਣ ਦੇ ਨਾਂ ’ਤੇ 9 ਲੱਖ ਰੁਪਏ ਦੀ ਧੋਖਾਧੜੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਪੁਲੀਸ ਸਾਲ ਬਾਅਦ ਪੀੜਤ ਨਰਸ ਹਰਪ੍ਰੀਤ ਕੌਰ ਦੀ ਸ਼ਿਕਾਇਤ ’ਤੇ ਫੇਜ਼-1 ਥਾਣੇ ਵਿੱਚ ਆਨੰਦ ਕੁਮਾਰ ਵਾਸੀ ਨਵੀਂ ਦਿੱਲੀ, ਮੁਹੰਮਦ ਅਬਦੂਲਾ, ਜੋਏਬਿਨ ਐਸ ਪੋਵਾ, ਜਾਬ ਕੇ.ਕੇ., ਪ੍ਰੀਤੀ ਸਿੰਘ ਅਤੇ ਦਲੀਪ ਸ਼ਾਹ ਦੇ ਖ਼ਿਲਾਫ਼ ਧਾਰਾ 406, 420, 465, 467, 468, 471 ਅਤੇ 120ਬੀ ਦੇ ਤਹਿਤ ਕੇਸ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕੀਤੀ ਹੈ। ਪੁਲੀਸ ਅਨੁਸਾਰ ਇਸ ਕੇਸ ਵਿੱਚ ਨਾਮਜ਼ਦ ਸਾਰੇ ਮੁਲਜ਼ਮ ਆਪਣੇ ਘਰਾਂ ਅਤੇ ਦਫ਼ਤਰ ’ਚੋਂ ਫਰਾਰ ਹਨ।
ਜਾਣਕਾਰੀ ਅਨੁਸਾਰ ਪੀੜਤ ਨਰਸ ਹਰਪ੍ਰੀਤ ਕੌਰ ਨੇ ਇਸ ਸਬੰਧੀ ਸਾਲ ਪਹਿਲਾਂ ਜ਼ਿਲ੍ਹਾ ਪੁਲੀਸ ਮੁਖੀ ਨੂੰ ਲਿਖਤੀ ਸ਼ਿਕਾਇਤ ਦਿੱਤੀ ਸੀ। ਜਿਸ ਵਿੱਚ ਉਸ ਨੇ ਕਿਹਾ ਸੀ ਕਿ ਉਹ ਇੱਕ ਹਸਪਤਾਲ ਵਿੱਚ ਨਰਸ ਵਜੋਂ ਕੰਮ ਕਰਦੀ ਹੈ। ਇਸ ਦੌਰਾਨ ਉਸ ਨੇ ਵਿਦੇਸ਼ ਜਾਣ ਦੀ ਇੱਛਾ ਜ਼ਾਹਰ ਕੀਤੀ ਅਤੇ ਪਰਿਵਾਰ ਦੀ ਸਹਿਮਤੀ ਨਾਲ ਉਕਤ ਵਿਅਕਤੀਆਂ ਨਾਲ ਸੰਪਰਕ ਕੀਤਾ ਗਿਆ। ਮੁਲਜ਼ਮਾਂ ਨੇ ਉਸ ਨੂੰ ਸੌਖੇ ਤਰੀਕੇ ਨਾਲ ਕੈਨੇਡਾ ਭੇਜਣ ਲਈ ਉਸ ਤੋਂ 8 ਲੱਖ 95 ਹਜ਼ਾਰ ਰੁਪਏ ਵਸੂਲੇ ਗਏ। ਇਸ ਬਦਲੇ ਮੁਲਜ਼ਮਾਂ ਨੇ ਉਸ ਨੂੰ ਵਿਦੇਸ਼ੀ ਮੁਲਕ ਵਿੱਚ ਸੈੱਟ ਕਰਨ ਦਾ ਵੀ ਭਰੋਸਾ ਦਿੱਤਾ ਸੀ। ਮੁਲਜ਼ਮਾਂ ਨੇ ਨਰਸ ਨੂੰ ਕਿਹਾ ਗਿਆ ਕਿ ਉਹ ਪਹਿਲਾਂ ਵੀ ਕਈ ਵਿਅਕਤੀਆਂ ਨੂੰ ਵਿਦੇਸ਼ੀ ਮੁਲਕਾਂ ਵਿੱਚ ਭੇਜ ਚੁੱਕੇ ਹਨ ਅਤੇ ਉਨ੍ਹਾਂ ਦੇ ਕੈਨੇਡਾ ਅਤੇ ਐਬੰਸੀ ਵਿੱਚ ਚੰਗੇ ਸਬੰਧ ਹਨ। ਜਿਸ ਕਾਰਨ ਉਹ ਉਨ੍ਹਾਂ ਦੇ ਝਾਂਸੇ ਵਿੱਚ ਆ ਗਈ ਅਤੇ ਮੁਲਜ਼ਮਾਂ ਨੂੰ ਆਪਣਾ ਪਾਸਪੋਰਟ ਅਤੇ 8.95 ਲੱਖ ਰੁਪਏ ਵੀ ਦੇ ਦਿੱਤੇ। ਉਸ ਨੇ ਸਾਰੇ ਪੈਸੇ ਆਨਲਾਈਨ ਟਰਾਂਸਫਰ ਕੀਤੇ ਗਏ ਸੀ ਲੇਕਿਨ ਬਾਅਦ ਵਿੱਚ ਮੁਲਜ਼ਮਾਂ ਨੇ ਨਾ ਤਾਂ ਉਸ ਨੂੰ ਵਿਦੇਸ਼ ਹੀ ਭੇਜਿਆ ਗਿਆ ਅਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ ਗਏ। ਇਹੀ ਨਹੀਂ ਬਾਅਦ ਵਿੱਚ ਮੁਲਜ਼ਮਾਂ ਨੇ ਉਸ ਦਾ ਫੋਨ ਅਟੈਂਡ ਕਰਨਾ ਵੀ ਬੰਦ ਕਰ ਦਿੱਤਾ। ਜਿਸ ਕਾਰਨ ਉਸ ਨੇ ਐਸਐਸਪੀ ਨੂੰ ਸ਼ਿਕਾਇਤ ਦੇ ਕੇ ਮੁਲਜ਼ਮਾਂ ਦੇ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਗਈ। ਪੁਲੀਸ ਨੇ ਮੁੱਢਲੀ ਜਾਂਚ ਵਿੱਚ ਉਕਤ ਵਿਅਕਤੀਆਂ ਨੂੰ ਕਸੂਰਵਾਰ ਠਹਿਰਾਉਂਦੇ ਹੋਏ ਉਨ੍ਹਾਂ ਦੇ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕੀਤਾ ਗਿਆ।

Load More Related Articles
Load More By Nabaz-e-Punjab
Load More In General News

Check Also

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 15 ਨਵੰਬਰ…