ਪਿੰਡ ਕੁਰੜਾ ਵਿੱਚ 21 ਵਿਦਿਆਰਥਣਾਂ ਨੂੰ ਮੁਫ਼ਤ ਸਾਈਕਲ ਵੰਡੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਅਕਤੂਬਰ:
ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਯੂਥ ਆਗੂ ਅਤੇ ਕੌਂਸਲਰ ਸਰਬਜੀਤ ਸਿੰਘ ਸਮਾਣਾ ਨੇ ਅੱਜ ਇੱਥੋਂ ਦੇ ਨਜ਼ਦੀਕੀ ਪਿੰਡ ਕੁਰੜਾ ਵਿੱਚ ਲੋੜਵੰਦ ਵਿਦਿਆਰਥਣਾਂ ਨੂੰ ਮੁਫ਼ਤ ਸਾਈਕਲ ਵੰਡੇ। ਪਿੰਡ ਦੇ ਉੱਦਮੀ ਨੌਜਵਾਨ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ 21 ਲੜਕੀਆਂ ਨੂੰ ਮੁਫ਼ਤ ਸਾਈਕਲ ਦਿੱਤੇ ਗਏ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਪੈੱਨ ਕਾਪੀਆਂ ਅਤੇ ਸਟੇਸ਼ਨਰੀ ਵੀ ਦਿੱਤੀ ਜਾਵੇਗੀ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਰਬਜੀਤ ਸਿੰਘ ਸਮਾਣਾ ਨੇ ‘ਆਪ’ ਵਲੰਟੀਅਰ ਗੁਰਪ੍ਰੀਤ ਸਿੰਘ ਕੁਰੜਾ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਹੋਰਨਾਂ ਨੌਜਵਾਨਾਂ ਨੂੰ ਉਸ ਤੋਂ ਸੇਧ ਲੈਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਪਿੰਡ ਦੀਆਂ ਲੜਕੀਆਂ ਨੂੰ ਕਈ ਕਿੱਲੋਮੀਟਰ ਪੈਦਲ ਚੱਲ ਕੇ ਸਕੂਲ ਜਾਣਾ ਪੈਂਦਾ ਸੀ ਪਰ ਹੁਣ ਉਨ੍ਹਾਂ ਨੂੰ ਸਕੂਲ ਜਾਣ ਲਈ ਕੋਈ ਮੁਸ਼ਕਲ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਸਿੱਖਿਆ ਅਤੇ ਸਿਹਤ ‘ਆਪ’ ਸਰਕਾਰ ਦੇ ਤਰਜੀਹੀ ਖੇਤਰ ਹਨ। ਆਉਣ ਵਾਲੇ ਦਿਨਾਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਲੋਕਪੱਖੀ ਨੀਤੀਆਂ ਦੇ ਚੰਗੇ ਨਤੀਜੇ ਸਾਹਮਣੇ ਆਉਣਗੇ। ਉਨ੍ਹਾਂ ਕਿਹਾ ਕਿ ਨਵਾਂ ਵਿੱਦਿਅਕ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਹੱਥਾਂ ਵਿੱਚ ਕਿਤਾਬਾਂ ਹੋਣਗੀਆਂ ਅਤੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਦਾਖ਼ਲ ਦਰ ਵਧਾਉਣ ਲਈ ਪੂਰਾ ਜ਼ੋਰ ਲਾਇਆ ਜਾਵੇਗਾ।
ਇਸ ਮੌਕੇ ਬਲਾਕ ਸਮਿਤੀ ਮੈਂਬਰ ਅਵਤਾਰ ਸਿੰਘ ਮੌਲੀ ਨੇ ਕਿਹਾ ਕਿ ਹਰੇਕ ਪਿੰਡ ਅਜਿਹੇ ਉਪਰਾਲੇ ਹੋਣੇ ਚਾਹੀਦੇ ਹਨ। ਦੇਸ਼ ਦੀ ਤਰੱਕੀ ਲਈ ਹਰੇਕ ਨਾਗਰਿਕ ਦਾ ਪੜ੍ਹਿਆ-ਲਿਖਿਆ ਹੋਣਾ ਜ਼ਰੂਰੀ ਹੈ। ਇਹ ਤੱਦ ਹੀ ਸੰਭਵ ਹੋ ਸਕੇਗਾ ਜਦੋਂ ਸਕੂਲਾਂ ਵਿੱਚ ਮਿਆਰੀ ਸਹੂਲਤਾਂ ਉਪਲਬਧ ਹੋਣਗੀਆਂ। ਸਮਾਜ ਸੇਵੀ ਹਰਮੇਸ਼ ਸਿੰਘ ਕੁੰਭੜਾ ਨੇ ਚੋਣਾਂ ਸਮੇਂ ਗਰੀਬ ਪਰਿਵਾਰਾਂ ਨੇ ਇਹ ਮੰਗ ਰੱਖੀ ਸੀ ਕਿ ਸਕੂਲ ਦੂਰ ਹੋਣ ਕਾਰਨ ਲੜਕੀਆਂ ਨੂੰ ਆਉਣ ਜਾਣ ਵਿੱਚ ਮੁਸ਼ਕਲ ਹੁੰਦੀ ਹੈ। ਉਦੋਂ ਗੁਰਪ੍ਰੀਤ ਸਿੰਘ ਨੇ ਇਹ ਭਰੋਸਾ ਦਿੱਤਾ ਕਿ ਉਹ ਆਪਣੇ ਪੱਲਿਓਂ ਲੋੜਵੰਦ ਲੜਕੀਆਂ ਨੂੰ ਮੁਫ਼ਤ ਸਾਈਕਲ ਦੇਣਗੇ ਅਤੇ ਅੱਜ ਉਨ੍ਹਾਂ ਨੇ ਲੜਕੀਆਂ ਨੂੰ ਮੁਫ਼ਤ ਸਾਈਕਲ ਦੇ ਕੇ ਆਪਣਾ ਵਾਅਦਾ ਪੂਰਾ ਕਰਕੇ ਦਿਖਾਇਆ ਹੈ।
ਇਸ ਮੌਕੇ ਉੱਘੇ ਖਿਡਾਰੀ ਗੱਬਰ ਸਿੰਘ, ਗੁਰਪ੍ਰੀਤ ਸਿੰਘ, ਗੁਰਦੀਪ ਸਿੰਘ, ਜਸਬੀਰ ਸਿੰਘ, ਆਤਮਾ ਸਿੰਘ ਸੈਣੀ, ਮਲਕੀਤ ਸਿੰਘ, ਪਰਵਿੰਦਰ ਸਿੰਘ ਸੈਣੀ, ਗਗਨਪ੍ਰੀਤ ਕੌਰ, ਸਰਬਜੀਤ ਕੌਰ ਸਮੇਤ ਹੋਰ ਪਤਵੰਤੇ ਮੌਜੂਦ ਸਨ। ਅਖੀਰ ਵਿੱਚ ਗੁਰਪ੍ਰੀਤ ਸਿੰਘ ਨੇ ਸਾਰਿਆਂ ਦਾ ਧੰਨਵਾਦ ਕੀਤਾ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …