nabaz-e-punjab.com

ਵਰਲਡ ਕੈਂਸਰ ਕੇਅਰ ਟੈਰੀਟੇਬਲ ਟਰੱਸਟ ਵੱਲੋਂ ਕਾਲੇਵਾਲ ਵਿੱਚ ਮੁਫ਼ਤ ਕੈਂਸਰ ਚੈੱਕਅਪ ਕੈਂਪ 26 ਅਪਰੈਲ ਨੂੰ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ\ਕੁਰਾਲੀ, 30 ਮਾਰਚ:
ਨਾਮੁਰਾਦ ਬੀਮਾਰੀ ਕੈਂਸਰ ਅਤੇ ਹੋਰ ਜਾਨਲੇਵਾ ਬੀਮਾਰੀਆਂ ਤੋਂ ਪੀੜਤ ਦੇਸ਼ ਖ਼ਾਸ ਕਰ ਪੰਜਾਬ ਦੇ ਲੋਕਾਂ ਨੂੰ ਬੀਮਾਰੀਆਂ ਤੋਂ ਨਿਜਾਤ ਦਿਵਾਉਣ ਦਾ ਮਕਸਦ ਲੈ ਕੇ ਚੱਲੀ ਐਨ.ਆਰ.ਆਈ ਵੀਰਾਂ ਦੇ ਆਧਾਰਿਤ ‘ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ‘ ਆਉਣ ਵਾਲੀ 26 ਅਪ੍ਰੈਲ ਦਿਨ ਵੀਰਵਾਰ ਨੂੰ ਨੇੜਲੇ ਪਿੰਡ ਕਾਲੇਵਾਲ ਵਿਖੇ ਫ਼ਰੀ ਮੈਡੀਕਲ ਕੈਂਪ ਲਾਇਆ ਜਾ ਰਿਹਾ ਹੈ। ਇਸ ਮੁਫ਼ਤ ਕੈਂਸਰ ਚੈਕਅੱਪ ਕੈਂਪ ਬਾਰੇ ਵਿਸਥਾਰਤ ਜਾਣਕਾਰੀ ਦਿੰਦਿਆਂ ਕਾਲੇਵਾਲ ਦੇ ਮੋਹਤਵਰਾਂ ਨੇ ਦੱਸਿਆ ਕਿ ਐਸਜੀਪੀਸੀ ਦੇ ਮੈਂਬਰ ਚਰਨਜੀਤ ਸਿੰਘ ਕਾਲੇਵਾਲ ਦੀ ਅਗਵਾਈ ਵਿੱਚ ਨਗਰ ਪੰਚਾਇਤ, ਗੁਰਦੁਆਰਾ ਪ੍ਰਬੰਧਕ ਕਮੇਟੀ, ਯੂਥ ਕਲੱਬ ਸੰਤ ਬਾਬਾ ਜੁਗਤ ਰਾਮ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਲਗਵਾਏ ਜਾ ਰਹੇ ਇਸ ਫਰੀ ਕੈਂਪ ਦੌਰਾਨ ਅੌਰਤਾਂ ਅਤੇ ਮਰਦਾਂ ਦੀ ਸਰੀਰਕ ਜਾਂਚ, ਅੌਰਤਾਂ ਦੇ ਛਾਤੀ ਦੇ ਕੈਂਸਰ ਦੀ ਜਾਂਚ, ਬੱਚੇਦਾਨੀ ਦੇ ਕੈਂਸਰ, ਮਰਦਾਂ ਦੇ ਗਦੂਦਾਂ ਦੇ ਕੈਂਸਰ ਦੀ ਜਾਂਚ, ਮੂੰਹ ਦੇ ਕੈਂਸਰ ਦੀ ਜਾਂਚ, ਬਲੱਡ ਕੈਂਸਰ, ਸ਼ੂਗਰ ਅਤੇ ਬਲੱਡ ਪ੍ਰੈਸ਼ਰ ਟੈਸਟ ਵਿਸ਼ਵ ਪ੍ਰਸਿੱਧ ਮਾਹਰਾਂ ਡਾਕਟਰਾਂ ਵੱਲੋਂ ਕੀਤੇ ਜਾਣਗੇ ਊਥੇ ਆਮ ਬੀਮਾਰੀਆਂ ਦੇ ਪੀੜਤਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਜਾਣਗੀਆਂ । ਬੁਲਾਰੇ ਨੇ ਦੱਸਿਆ ਕਿ ਕੈਂਪ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ ਚਾਰ ਵਜੇ ਤੱਕ ਦਾ ਜਿਸ ਲਈ ਆਮ ਲੋਕਾਂ ਨੂੰ ਅਪੀਲ ਹੈ ਕਿ ਊਹ ਸਮੇਂ ਸਿਰ ਪਹੁੰਚ ਕੇ ਇਸ ਸੁਨਹਿਰੀ ਮੌਕੇ ਦਾ ਲਾਭ ਉਠਾਉਣ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…