ਆਈਟੀਆਈ (ਲੜਕੀਆਂ) ਫੇਜ਼-5 ਵਿੱਚ ਮੁਫ਼ਤ ਕੋਵਿਡ ਟੀਕਾਕਰਨ ਕੈਂਪ ਲਗਾਇਆ

ਕਰੋਨਾ ਮਹਾਮਾਰੀ ਤੋਂ ਬਚਾਅ ਲਈ ਦਵਾਈ ਦੇ ਨਾਲ-ਨਾਲ ਸਾਵਧਾਨੀ ਵਰਤਣਾ ਵੀ ਜ਼ਰੂਰੀ: ਮੇਅਰ ਜੀਤੀ ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਅਪਰੈਲ:
ਅਜੋਕੇ ਸਮੇਂ ਵਿੱਚ ਸਮਾਜ ਨੂੰ ਦਰਪੇਸ਼ ਕਰੋਨਾ ਮਹਾਮਾਰੀ ਦਾ ਟਾਕਰਾ ਕਰਨ ਲਈ ਜਿੱਥੇ ਸਰਕਾਰਾਂ ਆਪਣੇ ਪੱਧਰ ’ਤੇ ਇਸ ਦੀ ਰੋਕਥਾਮ ਲਈ ਯਤਨਸ਼ੀਲ ਹਨ, ਉੱਥੇ ਸਮਾਜ ਸੇਵੀ ਸੰਸਥਾਵਾਂ ਵੀ ਸਰਕਾਰ ਨੂੰ ਸਹਿਯੋਗ ਕਰਕੇ ਕਰੋਨਾ ਦੇ ਖ਼ਾਤਮੇ ਲਈ ਸਰਗਰਮ ਭੂਮਿਕਾ ਨਿਭਾ ਰਹੀਆਂ ਹਨ। ਇਸੇ ਲੜੀ ਤਹਿਤ ਅੱਜ ਸਰਕਾਰੀ ਆਈਟੀਆਈ (ਲੜਕੀਆਂ) ਫੇਜ਼-5 ਵਿਖੇ ਕੋਵਿਡ ਟੀਕਾਕਰਨ ਕੈਂਪ ਲਗਾਇਆ। ਜਿਸ ਦਾ ਉਦਘਾਟਨ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕੀਤਾ। ਉਨ੍ਹਾਂ ਕਿਹਾ ਕਿ ਕਰੋਨਾ ਮਹਾਮਾਰੀ ਨਾਲ ਨਜਿੱਠਣ ਲਈ ਦਵਾਈ ਬੂਟੀ ਦੇ ਨਾਲ-ਨਾਲ ਲੋਕਾਂ ਨੂੰ ਸਾਵਧਾਨੀਆਂ ਵੀ ਵਰਤਣੀਆਂ ਚਾਹੀਦੀਆਂ ਹਨ ਅਤੇ ਸਰਕਾਰ ਦੀਆਂ ਹਦਾਇਤਾਂ ਅਤੇ ਨਿਯਮਾਂ ਦੀ ਇੰਨਬਿੰਨ ਪਾਲਣਾ ਕਰਨੀ ਚਾਹੀਦੀ ਹੈ ਤਾਂ ਜੋ ਇਸ ਮਹਾਮਾਰੀ ਨੂੰ ਠੱਲ੍ਹ ਪਾਈ ਜਾ ਸਕੇ।
ਇਸ ਮੌਕੇ ਆਈਟੀਆਈ ਦੇ ਪ੍ਰਿੰਸੀਪਲ ਸ਼ਮਸ਼ੇਰ ਪੁਰਖਾਲਵੀ ਨੇ ਦੱਸਿਆ ਕਿ ਕੈਂਪ ਵਿੱਚ 125 ਤੋਂ ਵੱਧ ਵਿਅਕਤੀਆਂ ਨੂੰ ਕੋਵਾਸ਼ੀਲਡ ਦੇ ਮੁਫ਼ਤ ਟੀਕੇ ਲਗਾਏ ਗਏ। ਉਨ੍ਹਾਂ ਕਿਹਾ ਕਿ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਹਦਾਇਤਾਂ ਮੁਤਾਬਕ ਪ੍ਰਮੁੱਖ ਸਕੱਤਰ ਅਨੁਰਾਗ ਵਰਮਾ ਦੀ ਅਗਵਾਈ ਹੇਠ ਕਰੋਨਾ ਮਹਾਮਾਰੀ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਲੋੜਵੰਦਾਂ ਮਦਦ ਲਈ ਪਿਛਲੇ ਸਾਲ ਤੋਂ ਸਰਗਰਮ ਭੂਮਿਕਾ ਨਿਭਾਈ ਜਾ ਰਹੀ ਹੈ।

ਸੰਸਥਾ ਵੱਲੋਂ ਮੇਅਰ ਜੀਤੀ ਸਿੱਧੂ ਸਮੇਤ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਕੌਂਸਲਰ ਰੁਪਿੰਦਰ ਕੌਰ ਰੀਨਾ ਤੇ ਬਲਜੀਤ ਕੌਰ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੁਪਰਡੈਂਟ ਅਵਤਾਰ ਸਿੰਘ, ਵਰਿੰਦਰਪਾਲ ਸਿੰਘ, ਰੋਹਿਤ ਕੌਸ਼ਲ, ਮਨਿੰਦਰ ਪਾਲ ਸਿੰਘ, ਰਾਕੇਸ਼ ਕੁਮਾਰ ਡੱਲਾ, ਅਮਨਦੀਪ ਸ਼ਰਮਾ, ਦਰਸ਼ਨਾ ਕੁਮਾਰੀ, ਸ੍ਰੀਮਤੀ ਉਪਾਸਨਾ ਅੱਤਰੀ, ਸ੍ਰੀਮਤੀ ਸ਼ਵੀ ਗੋਇਲ, ਰਮਨਦੀਪ ਕੌਰ, ਸ਼ਰਨਜੀਤ ਕੌਰ ਡਾਂਗੀ, ਅਮਨਦੀਪ ਕੌਰ ਗਿੱਲ ਅਤੇ ਸ੍ਰੀਮਤੀ ਪ੍ਰੀਤੀ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Awareness/Campaigns

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …