ਰਿਆਤ ਬਾਹਰਾ ਡੈਂਟਲ ਕਾਲਜ ਤੇ ਹਸਪਤਾਲ ਵੱਲੋਂ ਦੰਦਾਂ ਦੀ ਮੁਫ਼ਤ ਜਾਂਚ ਦਾ ਕੈਂਪ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 11 ਫਰਵਰੀ:
ਰਿਆਤ ਬਾਹਰਾ ਡੈਂਟਲ ਕਾਲਜ ਅਤੇ ਹਸਪਤਾਲ ਵੱਲੋਂ ਕਾਰਪੋਰੇਟ ਸੋਸ਼ਲ ਰਿਸਪੋਂਸੀਵਿਲਟੀ ਤਹਿਤ ਸਨੇਹਆਲਿਆ,ਸੈਕਟਰ 39 ਮਲੋਇਆ ਅਤੇ ਸੀਨੀਅਰ ਸਿਟੀਜਨ ਹੋਮ, ਸੈਕਟਰ 15, ਚੰਡੀਗੜ੍ਹ ਵਿਖੇ ਦੰਦਾਂ ਦਾ ਮੁਫਤ ਚੈਕਅੱਪ ਕੈਂਪ ਲਗਾਇਆ ਗਿਆ। ਇਹ ਚੈਕਅੱਪ ਕੈਂਪ ਮੁੱਖ ਰੂਪ ਵਿੱਚ ਦੰਦਾਂ ਦੀ ਸਾਂਭ ਸੰਭਾਲ ਪ੍ਰਤੀ ਜਾਗਰੂਕ ਕਰਨ ਨੂੰ ਧਿਆਨ ਵਿੱਚ ਰੱਖਦੇ ਹੋਏ ਲਗਾਇਆ ਗਿਆ। ਇਸ ਮੌਕੇ ਰਿਆਤ ਬਾਹਰਾ ਡੈਂਟਲ ਕਾਲਜ ਅਤੇ ਹਸਪਤਾਲ ਦੇ ਮਾਹਿਰ ਡਾਕਟਰਾਂ ਦੀ ਟੀਮ ਨੇ ਬੱਚਿਆਂ ਦੇ ਦੰਦਾਂ ਦਾ ਚੈਕਅੱਪ ਕੀਤਾ। ਮਾਹਰ ਡਾਕਟਰਾਂ ਵੱਲੋਂ ਆਧੁਨਿਕ ਸਹੂਲਤਾਂ ਨਾਲ ਲੈਸ ਡੈਂਟਲ ਵੈਨ ਵਿੱਚ ਬੱਚਿਆਂ ਦੇ ਦੰਦਾਂ ਦੀ ਸਕੇਲਿੰਗ ਅਤੇ ਸਫਾਈ ਕੀਤੀ। ਇਸ ਦੇ ਨਾਲ ਹੀ ਸੀਨੀਅਰ ਸਿਟੀਜਨਜ਼ ਨੂੰ ਉਨ੍ਹਾਂ ਦੇ ਮੌਜੂਦਾ ਦੰਦਾਂ ਅਤੇ ਨਕਲੀ ਦੰਦਾਂ ਦੇ ਰੱਖ ਰਖਾਵ ਸਬੰਧੀ ਸੁਝਾਅ ਵੀ ਦਿੱਤੇ। ਡਾ. ਸਿਮਰ ਦੀ ਅਗਵਾਈ ਹੇਠ ਇਸ ਚੈਕਅੱਪ ਕੈਂਪ ਵਿੱਚ ਡਾ. ਮੋਹਿਤ ਬੰਸਲ,ਅਸੀਸ,ਵਸੂਧਾ, ਆਈਨਾ,ਦਿਲਪ੍ਰੀਤ ਅਤੇ ਸਹਾਇਕ ਸਟਾਫ ਵੱਲੋਂ ਦੰਦਾਂ ਦੀ ਜਾਂਚ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿਿੰਦਆਂ ਰਿਆਤ ਬਾਹਰਾ ਯੂਨੀਵਰਸਿਟੀ ਦੇ ਚਾਂਸਲਰ ਅਤੇ ਰਿਆਤ ਬਾਹਰਾ ਗਰੁੱਪ ਦੇ ਚੇਅਰਮੈਨ ਸ. ਗੁਰਵਿੰਦਰ ਸਿੰਘ ਬਾਹਰਾ ਨੇ ਕਿਹਾ ਕਿ ਇਕ ਤੰਦਰੁਸਤ ਦੇਸ਼ ਦੇ ਵਿਕਾਸ ਅਤੇ ਖੁਸ਼ਹਾਲੀ ਲਈ ਉਸ ਦੇਸ਼ ਦੇ ਹਰ ਵਰਗ ਦਾ ਹਰ ਪੱਖੋਂ ਤੰਦਰੁਸਤ ਹੋਣਾ ਬਹੁਤ ਜਰੂਰੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਕ ਤੰਦਰੁਸਤ ਅਤੇ ਨਿਰੋਗ ਵਿਅਕਤੀ ਹੀ ਦੇਸ਼ ਅਤੇ ਸਮਾਜ ਦੀ ਤਰੱਕੀ ਲਈ ਆਪਣੀ ਅਹਿਮ ਭੂਮਿਕਾ ਨਿਭਾਅ ਸਕਦਾ ਹੈ। ਇਸ ਲਈ ਇਸ ਤਰ੍ਹਾਂ ਦੇ ਕੈਂਪ ਬੱਚਿਆਂ ਦੀ ਸਿਹਤ ਨੂੰ ਵੇਖਦੇ ਹੋਏ ਬਹੁਤ ਹੀ ਉਪਯੋਗੀ ਸਾਬਤ ਹੁੰਦੇ ਹਨ,ਜਿਨ੍ਹਾਂ ਦਾ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਗਰੁੱਪ ਵੱਲੋਂ ਬਹੁਤ ਸਾਰੇ ਸਮਾਜ ਸੇਵੀ ਕੰਮਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ ਅਤੇ ਇਸ ਤਰ੍ਹਾਂ ਦੇ ਕੈਂਪ ਵੀ ਉਸੇ ਲੜੀ ਦਾ ਇਕ ਹਿੱਸਾ ਹਨ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…