nabaz-e-punjab.com

ਸਮਾਜ ਸੇਵੀ ਸੰਸਥਾ ‘ਪ੍ਰਭ ਆਸਰਾ’ ਵਿੱਚ ਲਗਾਇਆ ਦੰਦਾਂ ਦਾ ਮੁਫ਼ਤ ਚੈੱਕਅਪ ਕੈਂਪ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 3 ਅਗਸਤ:
ਸਥਾਨਕ ਸ਼ਹਿਰ ਦੇ ਚੰਡੀਗੜ੍ਹ-ਖਰੜ ਰੋਡ ’ਤੇ ਨਿਆਸਰੇ ਲੋਕਾਂ ਦੀ ਸੇਵਾ ਕਰ ਰਹੀ ‘ਪ੍ਰਭ ਆਸਰਾ’ ਸੰਸਥਾ ਵਿਖੇ ਸੰਸਥਾ ਦੇ ਮੁੱਖ ਪ੍ਰਬੰਧਕ ਬੀਬੀ ਰਜਿੰਦਰ ਕੌਰ ਪਡਿਆਲਾ ਦੀ ਦੇਖ ਰੇਖ ਵਿੱਚ ਡਾ. ਹਰਵੰਸ਼ ਸਿੰਘ ਜੱਜ ਇੰਸਟੀਚਿਊਟ ਆਫ਼ ਡੈਂਟਲ ਸਾਇੰਸ ਐਂਡ ਹਸਪਤਾਲ ਵੱਲੋਂ ਦੰਦਾਂ ਦੀ ਜਾਂਚ ਕੈਂਪ ਲਗਾਇਆ ਗਿਆ। ਇਸ ਮੌਕੇ ਡਾ. ਏਕਪ੍ਰੀਤ ਸਿੰਘ ਬੱਲ ਦੀ ਅਗਵਾਈ ਵਿਚ ਡਾਕਟਰੀ ਅਮਲੇ ਨੇ ‘ਪ੍ਰਭ ਆਸਰਾ’ ਰਹਿੰਦੇ ਨਾਗਰਿਕਾਂ ਦੇ ਦੰਦਾਂ ਦੀ ਜਾਂਚ ਕਰਦਿਆਂ ਉਨ੍ਹਾਂ ਨੂੰ ਆਪਣੇ ਦੰਦ ਸਮੇਂ ਸਮੇਂ ਤੇ ਸਾਫ ਕਰਨ ਅਤੇ ਉਨ੍ਹਾਂ ਦੀ ਸੰਭਾਲ ਬਾਰੇ ਜਾਗਰੂਕ ਕੀਤਾ। ਇਸ ਮੌਕੇ ਡਾ. ਏਕਪ੍ਰੀਤ ਸਿੰਘ ਨੇ ਕਿਹਾ ਕਿ ਤੰਦਰੁਸਤ ਸਿਹਤ ਲਈ ਦੰਦਾਂ ਦਾ ਤੰਦਰੁਸਤ ਹੋਣਾ ਲਾਜਮੀ ਹੈ ਇਨ੍ਹਾਂ ਦੀ ਸਫਾਈ ਨਾਲ ਸਾਰੇ ਸਰੀਰ ਦੀ ਸੰਭਾਲ ਹੋ ਸਕਦੀ ਹੈ। ਉਨ੍ਹਾਂ ਨੇ ਲੋਕਾਂ ਨੂੰ ਆਪਣੇ ਦੰਦਾਂ ਦੀ ਸਮੇਂ ਸਮੇਂ ਤੇ ਡਾਕਟਰੀ ਜਾਂਚ ਕਰਵਾਉਣ ਦੀ ਅਪੀਲ ਕੀਤੀ।
ਇਸ ਮੌਕੇ ਸੰਸਥਾ ਦੇ ਮੁੱਖ ਪ੍ਰਬੰਧਕ ਬੀਬੀ ਰਜਿੰਦਰ ਕੌਰ ਪਡਿਆਲਾ ਨੇ ਕਿਹਾ ਕਿ ਸੰਸਥਾ ਵਿਚ ਰਹਿੰਦੇ ਲਵਾਰਸ਼ ਨਾਗਰਿਕਾਂ ਦੀ ਸਿਹਤ ਸਬੰਧੀ ਉਹ ਸਮੇਂ ਸਮੇਂ ਤੇ ਡਾਕਟਰੀ ਜਾਂਚ ਕਰਵਾਉਂਦੇ ਰਹਿੰਦੇ ਹਨ। ਅਜਿਹੀਆਂ ਸੰਸਥਾਵਾਂ ਵੱਲੋਂ ਕੈਂਪ ਲਗਾ ਕੇ ਸੰਸਥਾ ਵਿੱਚ ਆ ਕੇ ਮਰੀਜ਼ਾਂ ਦੀ ਜਾਂਚ ਕਰਨਾ ਸਲਾਘਾਯੋਗ ਉਪਰਾਲਾ ਹੈ। ਇਸ ਮੌਕੇ ਨਟਅਲੀ ਗਰਗ, ਨਵਦੀਪ ਕੌਰ, ਨਵਜੋਤ ਗਰੇਵਾਲ, ਨੇਹਾ, ਨਵਨੀਤੀ ਅਹਲੂਵਾਲੀਆ, ਨੇਹਾ ਚੌਧਰੀ, ਨਿਧੀ ਚੰਦੇਲ, ਅਮਨੀਤ ਕੌਰ, ਜਸਪ੍ਰੀਤ ਕੌਰ, ਜੋਤੀ ਭਾਟੀਆ, ਅਨੁਜ ਛਾਬੜਾ, ਆਰਜੂ ਨੇਗੀ, ਅਯੁਸੀ ਸ਼ਰਮਾ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 5 ਜਨਵਰੀ: ਸਰਬੰ…