ਪਿੰਡ ਦਾਊਂ ਵਿੱਚ ਲਾਇਆ ਦੰਦਾ ਦਾ ਮੁਫ਼ਤ ਚੈੱਕਅਪ ਕੈਂਪ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਨਵੰਬਰ:
ਇੱਥੋਂ ਦੇ ਨਜ਼ਦੀਕੀ ਇਤਿਹਾਸਕ ਪਿੰਡ ਦਾਊਂ ਵਿਖੇ ਜਪੁਜੀ ਫੈਮਲੀ ਡੈਂਟਲ ਕਲੀਨਿਕ ਅਤੇ ਬਿਦਾਨ ਕੰਪਨੀ ਵੱਲੋਂ ਗਰਾਮ ਪੰਚਾਇਤ ਦੇ ਸਹਿਯੋਗ ਨਾਲ ਦੰਦਾ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ। ਸਮਾਜ ਸੇਵੀ ਡਾ. ਚਿਰਾਗਦੀਪ ਸਿੰਘ ਆਹਲੂਵਾਲੀਆ ਦੀ ਅਗਵਾਈ ਹੇਠ ਲਗਾਏ ਗਏ ਇਸ ਕੈਂਪ ਵਿੱਚ ਸੈਂਕੜੇ ਪਿੰਡ ਵਾਸੀਆਂ ਦੇ ਦੰਦਾਂ ਦੀ ਜਾਂਚ ਕੀਤੀ ਗਈ ਅਤੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਕੈਂਪ ਵਿੱਚ ਮੈਡੀਕਲ ਟੀਮ ਵੱਲੋਂ ਸ਼ੂਗਰ ਚੈੱਕ ਕੀਤੀ ਗਈ ਅਤੇ ਆਯੁਰਵੈਦਿਕ ਦਵਾਈਆਂ ਦਿੱਤੀਆਂ ਗਈਆਂ। ਡਾ. ਆਹਲੂਵਾਲੀਆ ਨੇ ਕਿਹਾ ਕਿ ਕਰੋਨਾ ਮਹਾਮਾਰੀ ਦੇ ਦੌਰ ਵਿੱਚ ਜਪੁਜੀ ਫੈਮਲੀ ਡੈਂਟਲ ਵੱਲੋਂ ਲੋੜਵੰਦ ਵਿਅਕਤੀਆਂ ਦੀ ਸਿਹਤ ਜਾਂਚ ਲਈ ਪਿੰਡਾਂ ਦੀਆਂ ਸੱਥਾਂ ਵਿੱਚ ਪਹੁੰਚ ਕੇ ਸਿਹਤ ਸਹੂਲਤਾਂ ਦੇਣ ਦਾ ਉਪਰਾਲਾ ਕਰ ਰਹੀ ਹੈ। ਜਿਸ ਦੀ ਸਮੂਹ ਪਿੰਡ ਵਾਸੀਆਂ ਨੇ ਸ਼ਲਾਘਾ ਕੀਤੀ। ਡਾ. ਆਹਲੂਵਾਲੀਆ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰਨਾਂ ਪਿੰਡਾਂ ਅਤੇ ਕਲੋਨੀਆਂ ਵਿੱਚ ਵੀ ਅਜਿਹੇ ਕੈਂਪ ਲਗਾ ਕੇ ਲੋਕਾਂ ਦੀ ਸਿਹਤ ਦੀ ਜਾਂਚ ਕੀਤੀ ਜਾਵੇਗੀ।
ਇਸ ਮੌਕੇ ਅਜਮੇਰ ਸਿੰਘ ਸਰਪੰਚ ਦਾਊਂ, ਡਾ. ਸੁਭਾਸ਼ ਗੋਇਲ, ਡਾ. ਮਸਾਲ ਗੋਇਲ, ਰਾਜਵਿੰਦਰ ਸਿੰਘ, ਡਾ. ਪੂਨਮ, ਡਾ. ਰਾਜਪ੍ਰੀਤ ਕੌਰ, ਡਾ. ਨਵੀਸ਼ਾ ਭੱਲਾ ਅਤੇ ਹੋਰ ਪਤਵੰਤੇ ਮੌਜੂਦ ਸਨ। ਅਖੀਰ ਵਿੱਚ ਸਰਪੰਚ ਅਜਮੇਰ ਸਿੰਘ ਨੇ ਸੰਸਥਾ ਦੇ ਮੈਂਬਰਾਂ ਅਤੇ ਮੈਡੀਕਲ ਟੀਮ ਦਾ ਧੰਨਵਾਦ ਕੀਤਾ।

Load More Related Articles

Check Also

ਨੰਬਰਦਾਰਾਂ ਦੀਆਂ ਹੱਕੀ ਮੰਗਾਂ ਤੇ ਸਮੱਸਿਆਵਾਂ ਦੇ ਹੱਲ ਲਈ ਯੋਗ ਪੈਰਵੀ ਕਰਨ ਦਾ ਮਤਾ ਪਾਸ

ਨੰਬਰਦਾਰਾਂ ਦੀਆਂ ਹੱਕੀ ਮੰਗਾਂ ਤੇ ਸਮੱਸਿਆਵਾਂ ਦੇ ਹੱਲ ਲਈ ਯੋਗ ਪੈਰਵੀ ਕਰਨ ਦਾ ਮਤਾ ਪਾਸ ਭਗਤ ਆਸਾ ਰਾਮ ਜੀ ਦ…