Share on Facebook Share on Twitter Share on Google+ Share on Pinterest Share on Linkedin ਪਰਸੂ ਰਾਮ ਭਵਨ ਖਰੜ ਵਿੱਚ ਲੱਗਿਆ ਮੁਫ਼ਤ ਅੱਖਾਂ ਦਾ ਚੈੱਕਅਪ ਤੇ ਅਪਰੇਸ਼ਨ ਕੈਂਪ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ 475 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਮਲਕੀਤ ਸਿੰਘ ਸੈਣੀ ਨਬਜ਼-ਏ-ਪੰਜਾਬ ਬਿਊਰੋ, ਖਰੜ, 11 ਫਰਵਰੀ: ਪਰਸੂ ਰਾਮ ਭਵਨ ਖਰੜ ਵਿਖੇ ਫਰੈਡਜ਼ ਫੌਰਐਵਰ ਵੈਲਫੇਅਰ ਸੁਸਾਇਟੀ ਖਰੜ ਵਲੋਂ ਅੱਖਾਂ ਦਾ ਮੁਫਤ ਚੈਕਅੱਪ ਅਪਰੇਸ਼ਨ ਕੈਂਪ ਲਗਾਇਆ ਗਿਆ । ਕੈਂਪ ਦਾ ਉਦਘਾਟਨ ਨਗਰ ਕੌਸਲ ਖਰੜ ਦੀ ਪ੍ਰਧਾਨ ਅੰਜੂ ਚੰਦਰ ਨੇ ਕੀਤਾ ਤੇ ਏ.ਪੀ.ਜੇ ਸਕੂਲ ਦੇ ਪਿੰਸੀਪਲ ਜਸਵੀਰ ਚੰਦਰ ਵੀ ਹਾਜ਼ਰ ਸਨ। ਸੁਸਾਇਟੀ ਦੇ ਪ੍ਰਧਾਨ ਜਸਵਿੰਦਰ ਸਿੰਘ ਨੇ ਦੱਸਿਆ ਕਿ ਕੈਂਪ ਵਿਚ ਗਰੇਵਾਲ ਹਸਪਤਾਲ ਆਈ ਇੰਸਟੀਚਿਊਟ ਚੰਡੀਗੜ੍ਹ ਦੇ ਮਾਹਿਰ ਡਾ.ਸਰਤਾਜ਼ ਸਿੰਘ ਗਰੇਵਾਲ ਦੀ ਰਹਿਨੁਮਾਈ ਵਾਲੀ ਡਾਕਟਰਾਂ ਦੀ ਟੀਮ ਵਲੋਂ 475 ਮਰੀਜ਼ਾ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਜਿਨ੍ਹਾਂ ਵਿਚੋਂ 73 ਮਰੀਜ਼ਾਂ ਦੇ ਅਪਰੇਸ਼ਨ ਕੀਤੇ ਜਾਣਗੇ। ਸੁਸਾਇਟੀ ਵਲੋਂ ਮਰੀਜ਼ਾਂ ਦੇ ਲੈਨਜ ਅਤੇ ਅਪਰੇਸ਼ਨ, ਦਵਾਈਆਂ ਦਾ ਮੁਫ਼ਤ ਪ੍ਰਬੰਧ ਸੁਸਾਇਟੀ ਵਲੋਂ ਕੀਤਾ ਜਾਵੇਗਾ। । ਇਸ ਮੌਕੇ ਪਿੰ੍ਰਸੀਪਲ ਜਤਿੰਦਰ ਗੁਪਤਾ,ਪੰਕਜ ਕੁਮਾਰ ਰੌਕੀ, ਹਿਤੇਦਰ ਸਿੰਘ ਬੇਦੀ, ਦਿਨੇਸ਼, ਗੁਰਿੰਦਰ ਸਿੰਘ ਚੀਮਾ ਸਮੇਤ ਹੋਰ ਸੁਸਾਇਟੀ ਦੇ ਆਗੂ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ