Share on Facebook Share on Twitter Share on Google+ Share on Pinterest Share on Linkedin ਬਾਬਾ ਮੱਲ ਦਾਸ ਚੈਰੀਟੇਬਲ ਟਰੱਸਟ ਵੱਲੋਂ ਅੱਖਾਂ ਦੀ ਜਾਂਚ ਤੇ ਮੁਫ਼ਤ ਅਪਰੇਸ਼ਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਫਰਵਰੀ: ਬਾਬਾ ਮੱਲ ਦਾਸ ਚੈਰੀਟੇਬਲ ਟਰੱਸਟ ਵੱਲੋਂ ਮਹੰਤ ਬਲਵੰਤ ਦਾਸ ਜੀ ਦੀ 18ਵੀਂ ਬਰਸੀ ਤੇ ਹਰ ਸਾਲ ਦੀ ਤਰ੍ਹਾਂ ਅੱਖਾਂ ਦਾ ਮੁਫ਼ਤ ਅਪਰੇਸ਼ਨ ਕੈਂਪ ਇੱਥੋਂ ਦੇ ਬੀ.ਐਮ.ਡੀ. ਪਬਲਿਕ ਸਕੂਲ ਮੁਹਾਲੀ ਵਿੱਚ ਲਗਾਇਆ ਗਿਆ। ਇਸ ਮੌਕੇ ਟਰੱਸਟ ਦੀ ਚੇਅਰਮੈਨ ਸਰਦਾਰਨੀ ਬੀਬੀ ਸੁਰਜੀਤ ਕੌਰ, ਵਾਈਸ ਚੇਅਰਮੈਨ ਡਾ. ਬਾਲ ਕਿਸ਼ਨ ਜੀ, ਸਰਦਾਰ ਚਰਨ ਸਿੰਘ, ਸਰਦਾਰ ਬਲਬੀਰ ਸਿੰਘ, ਸਰਦਾਰ ਹਰਬੰਸ ਸਿੰਘ, ਮੀਡੀਆ ਕੋਆਰਡੀਨੇਟਰ ਮੈਡਮ ਇੰਦੂ ਰੈਣਾ ਵੀ ਮੌਜੂਦ ਸਨ। ਟਰੱਸਟ ਦੀ ਚੇਅਰਮੈਨ ਸਰਦਾਰਨੀ ਬੀਬੀ ਸੁਰਜੀਤ ਕੌਰ ਨੇ ਦੱਸਿਆ ਕਿ ਇਸ ਕੈਂਪ ਵਿੱਚ ਕਰੀਬ 400 ਮਰੀਜ਼ਾਂ ਦੀ ਰਜਿਸਟਰੇਸ਼ਨ ਕੀਤੀ ਗਈ ਅਤੇ ਡਾ: ਸੁਖਵਿੰਦਰ ਸਿੰਘ ਨੇ ਮਰੀਜਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਅਤੇ 120 ਮਰੀਜਾਂ ਨੂੰ ਅਪਰੇਸ਼ਨ ਲਈ ਚੁਣਿਆ, ਚੁਣੇ ਗਏ ਮਰੀਜ਼ਾਂ ਦੇ ਅਪਰੇਸ਼ਨ ਡਾ: ਸੁਖਵਿੰਦਰ ਸਿੰਘ ਦੇ ਪਟਿਆਲਾ ਆਈ. ਹਸਪਤਾਲ, ਐਸ.ਸੀ.ਓ.9, ਫੇਜ਼-9 ਵਿਚ ਕੀਤੇ ਜਾਣਗੇ। ਇਹ ਅਪਰੇਸ਼ਨ ਮਹੀਨਾ ਭਰ ਚੱਲਣਗੇ। ਇਸ ਕੈਂਪ ਵਿੱਚ ਦਵਾਈਆਂ ਅਤੇ ਚਸ਼ਮੇ ਵੀ ਵੰਡੇ ਗਏ ਅਤੇ ਮਰੀਜਾਂ ਲਈ ਲੰਗਰ ਵੀ ਲਗਾਇਆ ਗਿਆ। ਅਪਰੇਸ਼ਨ ਵਾਲੇ ਸਾਰੇ ਮਰੀਜਾਂ ਦੇ ਰਹਿਣ ਅਤੇ ਖਾਣ-ਪੀਣ ਦਾ ਸਾਰਾ ਖਰਚਾ ਟਰੱਸਟ ਵੱਲੋਂ ਕੀਤਾ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ