nabaz-e-punjab.com

ਜ਼ਿਲ੍ਹੇ ਦੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਮੁਫਤ ਫਸਟ ਏਡ ਦੀ ਸਿਖਲਾਈ ਦਿੱਤੀ ਜਾਵੇਗੀ: ਬਾਜਵਾ

ਹਰੇਕ ਵਿਅਕਤੀ ਨੂੰ ਫਸਟ ਏਡ ਦੀ ਸਿਖਲਾਈ ਲੈਣੀ ਜਰੂਰੀ, ਸੈਨਿਕ ਸਦਨ ਵਿਖੇ ਰੈਡ ਕਰਾਸ ਵੱਲੋਂ ਫਸਟ ਏਡ ਦੀ ਦੋ ਰੋਜਾ ਸਿਖਲਾਈ ਦੀ ਸ਼ੁਰੂਆਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਜੂਨ:
ਪੰਜਾਬ ਪ੍ਰਦੇਸ਼ ਦੇ ਰਾਜਪਾਲ ਸ੍ਰੀ ਵੀ.ਪੀ.ਸਿੰਘ ਬਦਨੌਰ ਦੇ ਦਿਸ਼ਾ ਨਿਰਦੇਸਾਂ ਅਨੁਸਾਰ ਸਾਹਿਬਜਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਮੁਫਤ ਫਸਟ ਏਡ ਦੀ ਸਿਖਲਾਈ ਦਿੱਤੀ ਜਾਵੇਗੀ। ਇਸ ਗੱਲ ਦੀ ਜਾਣਕਾਰੀ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਲੈਫ.ਕਰਨਲ (ਸੇਵਾ ਮੁਕਤ) ਪੀ.ਐਸ.ਬਾਜਵਾ ਨੇ ਸੈਨਿਕ ਸਦਨ ਵਿਖੇ ਸ਼ੁਰੂ ਹੋਈ ਦੋ ਰੋਜਾ ਫਸਟ ਏਡ ਸਿਖਲਾਈ ਦਾ ਅੰਗਾਜ ਕਰਦਿਆਂ ਆਪਣੇ ਸੰਬੋਧਨ ਵਿੱਚ ਕੀਤਾ। ਸ੍ਰੀ ਬਾਜਵਾ ਨੇ ਦੱਸਿਆ ਕਿ ਰੈਡ ਕਰਾਸ ਸੁਸਾਇਟੀ ਰਾਂਹੀ ਇਹ ਟ੍ਰੇਨਿੰਗ ਦਿੱਤੀ ਜਾ ਰਹੀ ਹੈ ਅਤੇ ਹਰੇਕ ਬੈਚ ਵਿੱਚ 30-30 ਬੱਚਿਆਂ ਦੇ ਗਰੁੱਪਾਂ ਨੂੰ ਸਿਖਲਾਈ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਅਜੋਕੇ ਤੇਜ਼ ਰਫਤਾਰ ਯੁੱਗ ਵਿੱਚ ਫਸਟ ਏਡ ਦੀ ਸਿਖਲਾਈ ਇੱਕ ਬੁਨਿਆਦੀ ਜਰੂਰਤ ਹੈ। ਕੋਈ ਵੀ ਹਾਦਸਾ ਵਾਪਰਨ ਮੌਕੇ ਫਸਟ ਏਡ ਸਿਖਲਾਈ ਪ੍ਰਾਪਤ ਕਰਨ ਵਾਲਾ ਵਿਅਕਤੀ ਆਪਣਾ ਅਤੇ ਦੂਜਿਆਂ ਦਾ ਬਚਾਅ ਕਰਨ ਵਿੱਚ ਬੇਹੱਦ ਸਹਾਈ ਹੁੰਦਾ ਹੈ ਅਤੇ ਸਾਨੂੰ ਸਾਰਿਆਂ ਨੂੰ ਫਸਟ ਏਡ ਦੀ ਸਿਖਲਾਈ ਜਰੂਰ ਲੇਣੀ ਚਾਹੀਦੀ ਹੈ। ਉਨ੍ਹਾਂ ਸੈਕਟਰੀ ਰੈਡ ਕਰਾਸ ਸ੍ਰੀ ਸੀ ਐਸ ਤਲਵਾਰ ਦਾ ਸੈਨਿਕ ਸਦਨ ਵਿਖੇ ਫਸਟ ਏਡ ਦੀ ਸਿਖਲਾਈ ਦੇ ਪ੍ਰਬੰਧ ਲਈ ਵਿਸੇਸ਼ ਤੌਰ ਤੇ ਧੰਨਵਾਦ ਵੀ ਕੀਤਾ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…