
ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਤਹਿਤ ਮੁਫ਼ਤ ਗੈਸ ਕੁਨੈਕਸ਼ਨ ਤੇ ਚੁੱਲੇ ਵੰਡੇ
ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ 31 ਦਸੰਬਰ:
ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਤਹਿਤ ਪੂਜਾ ਗੈਸ ਏਜੰਸੀ ਦੀ ਤਰਫ਼ੋਂ ਜ਼ਿਲ੍ਹਾ ਪ੍ਰੀਸਦ ਮੁਹਾਲੀ ਦੀ ਚੇਅਰਪਰਸ਼ਨ ਬੀਬੀ ਪਰਮਜੀਤ ਕੌਰ ਬਡਾਲੀ ਦੀ ਪ੍ਰਧਾਨਗੀ ਹੇਠ ਯੂਥ ਆਗੂ ਮਨਜਿੰਦਰ ਸਿੰਘ ਸਾਬੀ ਚੀਮਾ ਦੀ ਅਗਵਾਈ ਵਿੱਚ ਭਾਜਪਾ ਦੇ ਜਨਰਲ ਸਕੱਤਰ ਸੰਜੀਵ ਗੋਇਲ, ਯੂਥ ਅਕਾਲੀ ਦਲ ਦੇ ਕੋਆਰਡੀਨੇਟਰ ਸਾਹਿਬ ਸਿੰਘ ਬਡਾਲੀ, ਵਪਾਰ ਮੰਡਲ ਦੇ ਪ੍ਰਧਾਨ ਰਾਕੇਸ਼ ਅਗਰਵਾਲ ਅਤੇ ਚੈਨ ਸਿੰਘ ਚੀਮਾ ਨੇ 21 ਲੋੜਵੰਦ ਪਰਿਵਾਰਾਂ ਨੂੰ ਮੁਫ਼ਤ ਗੈਸ ਕੁਨੈਕਸ਼ਨ ਅਤੇ ਗੈਸ ਚੁੱਲ੍ਹੇ ਵੰਡੇ ਗਏ। ਇਹ ਜਾਣਕਾਰੀ ਦਿੰਦਿਆਂ ਸਾਬੀ ਚੀਮਾ ਨੇ ਦੱਸਿਆ ਕਿ ਅਕਾਲੀ-ਭਾਜਪਾ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਉੱਜਵਲ ਯੋਜਨਾ ਅਧੀਨ ਮੁਫ਼ਤ ਗੈਸ ਕੁਨੈਕਸ਼ਨ ਅਤੇ ਚੁੱਲ੍ਹੇ ਵੰਡੇ ਗਏ ਹਨ। ਉਨ੍ਹਾਂ ਦੱਸਿਆ ਕਿ ਆਰਥਿਕ ਪੱਖੋਂ ਕਮਜ਼ੋਰ ਵਰਗ ਦੇ ਲੋਕਾਂ ਨੂੰ ਇਸ ਯੋਜਨਾ ਦੇ ਤਹਿਤ ਬਿਨ੍ਹਾਂ ਸਕਿਉਰਟੀ ਵਾਲਾ ਸਿਲੰਡਰ, ਰੈਗੂਲੇਟਰ ਅਤੇ ਪੰਜਾਬ ਸਰਕਾਰ ਵੱਲੋਂ ਮੁਫ਼ਤ ਗੈਸ ਚੁੱਲ੍ਹਾ ਮੁਹੱਈਆ ਕਰਵਾਇਆ ਗਿਆ।
ਇਸ ਮੌਕੇ ਹਰਜਿੰਦਰ ਸਿੰਘ, ਰਾਜੀਵ ਸ਼ਰਮਾ, ਡਾਇਰੈਕਟਰ ਗੁਰਮੀਤ ਸਿੰਘ ਸਾਂਟੂ, ਰਾਜੀਵ ਸ਼ਰਮਾ, ਪਰਮਜੀਤ ਪੰਮੀ ਕੌਂਸਲਰ, ਪ੍ਰੀਤਮਹਿੰਦਰ ਸਿੰਘ ਬਿੱਟਾ ਸਾਬਕਾ ਕੌਂਸਲਰ ਵੀ ਹਾਜ਼ਰ ਸਨ।