ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਮੁਫ਼ਤ ਹੋਮਿਉਪੈਥੀ ਮੈਡੀਕਲ ਕੈਂਪ ਲਗਾਇਆ

ਸਰਕਾਰ ਦੀ ਅਣਦੇਖੀ ਕਾਰਨ ਪਿੰਡਾਂ ਦੇ ਲੋਕ ਬੁਨਿਆਦੀ ਸਿਹਤ ਸਹੂਲਤਾਂ ਤੋਂ ਵਾਂਝੇ: ਕੁਲਵੰਤ ਸਿੰਘ

ਕੈਂਪ 550 ਤੋਂ ਵੱਧ ਲੋਕਾਂ ਦੀ ਜਾਂਚ, ਮੁਫ਼ਤ ਦਵਾਈਆਂ ਦਿੱਤੀਆਂ: ਜੀਕੇ ਸਿੰਗਲਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਅਕਤੂਬਰ:
ਲਾਇਨਜ਼ ਕਲੱਬ ਗਰੇਟਰ ਮੁਹਾਲੀ ਵੱਲੋਂ ਪ੍ਰਧਾਨ ਜੀਕੇ ਸਿੰਗਲਾ ਦੀ ਅਗਵਾਈ ਹੇਠ ਅੱਜ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਹੋਮਿਉਪੈਥੀ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ। ਜਿਸ ਦਾ ਉਦਘਾਟਨ ਆਜ਼ਾਦ ਗਰੁੱਪ ਦੇ ਮੁਖੀ ਅਤੇ ਸਾਬਕਾ ਮੇਅਰ ਕੁਲਵੰਤ ਸਿੰਘ ਨੇ ਕੀਤਾ ਜਦੋਂਕਿ ਜ਼ੋਨਲ ਗਵਰਨਰ ਨਕੇਸ਼ ਗਰਗ, ਜ਼ਿਲ੍ਹਾ ਵਾਈਸ ਗਵਰਨਰ ਲਲਿਤ ਬਹੇਲ, ਜ਼ਿਲ੍ਹਾ ਕੈਸ਼ੀਅਰ ਸ਼ਾਮ ਗੌਤਮ, ਖੇਤਰੀ ਚੇਅਰਮੈਨ ਰਾਕੇਸ਼ ਗੁਪਤਾ ਅਤੇ ਜ਼ੋਨਲ ਚੇਅਰਮੈਨ ਸੰਦੀਪ ਕੁਮਾਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਇਸ ਮੌਕੇ ਸਾਬਕਾ ਮੇਅਰ ਕੁਲਵੰਤ ਸਿੰਘ ਨੇ ਕਲੱਬ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਆਮ ਲੋਕਾਂ ਦਾ ਐਲੋਪੈਥੀ ਦੇ ਨਾਲ-ਨਾਲ ਹੋਮਿਉਪੈਥੀ ਇਲਾਜ ਪ੍ਰਣਾਲੀ ਭਰੋਸਾ ਬੱਝਦਾ ਜਾ ਰਿਹਾ ਹੈ। ਉਨ੍ਹਾਂ ਲਾਇਨਜ਼ ਕਲੱਬ ਦੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਪੇਂਡੂ ਖੇਤਰ ਵਿੱਚ ਅਜਿਹੇ ਕੈਂਪ ਲਗਾਏ ਜਾਣ ਕਿਉਂਕਿ ਸਰਕਾਰਾਂ ਦੀ ਅਣਦੇਖੀ ਦੇ ਚੱਲਦਿਆਂ ਪਿੰਡਾਂ ਦੇ ਲੋਕ ਬੁਨਿਆਦੀ ਸਿਹਤ ਸਹੂਲਤਾਂ ਤੋਂ ਵਾਂਝੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਸਰਕਾਰ ਨੇ ਸਿਹਤ ਸੇਵਾਵਾਂ ਵਿੱਚ ਸੁਧਾਰ ਲਿਆਉਣ ਲਈ ਕੋਈ ਜ਼ਿਕਰਯੋਗ ਕੰਮ ਨਹੀਂ ਕੀਤਾ। ਉਨ੍ਹਾਂ ਨੇ ਲਾਇਨਜ਼ ਕਲੱਬ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਵੀ ਦਿੱਤਾ।

ਜਨਰਲ ਸਕੱਤਰ ਮਨਮੋਹਨ ਸਿੰਘ, ਕੈਸ਼ੀਅਰ ਸੋਨੀ ਗਰਗ, ਪੀਆਰਓ ਵਿਜੈ ਪਾਠਕ ਨੇ ਦੱਸਿਆ ਕਿ ਸਵੇਰੇ 9 ਵਜੇ ਤੋਂ ਸ਼ਾਮ ਤੱਕ ਇਸ ਕੈਂਪ ਵਿੱਚ 550 ਤੋਂ ਵੱਧ ਵਿਅਕਤੀਆਂ ਦੀ ਜਾਂਚ ਕੀਤੀ ਅਤੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਹੋਮਿਉਪੈਥੀ ਦੇ ਮਾਹਰ ਡਾਕਟਰ ਡਾ. ਪਰਮਜੀਤ ਸਿੰਘ ਰਾਣੂ, ਇੰਦਰਜੀਤ ਕੌਰ ਰਾਣੂ, ਡਾ. ਨਵਜੋਤ ਸਿੰਘ ਰਾਣੂ ਅਤੇ ਡਾ. ਤਰਨਜੀਤ ਕੌਰ ਰਾਣੂ ਦੇ ਆਧਾਰਿਤ ਮੈਡੀਕਲ ਟੀਮ ਨੇ ਲੋਕਾਂ ਦਾ ਚੈੱਕਅਪ ਕੀਤਾ। ਇਸ ਮੌਕੇ ਸਾਬਕਾ ਕੌਂਸਲਰ ਆਰਪੀ ਸ਼ਰਮਾ, ਕਮਲਜੀਤ ਕੌਰ, ਨੰਬਰਦਾਰ ਹਰਸੰਗਤ ਸਿੰਘ, ਸਾਬਕਾ ਪ੍ਰਧਾਨ ਗੁਰਮੀਤ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In Awareness/Campaigns

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…