Nabaz-e-punjab.com

ਗੁਰਦੁਆਰਾ ਅੰਬ ਸਾਹਿਬ ਵਿੱਚ ਸਾਲਾਨਾ ਜੋੜ ਮੇਲੇ ਮੌਕੇ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ ਦਾ ਆਯੋਜਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਫਰਵਰੀ:
ਪੰਜਾਬ ਸਰਕਾਰ ਦੇ ਹੋਮਿਓਪੈਥਿਕ ਵਿਭਾਗ ਵੱਲੋਂ ਸਰਕਾਰੀ ਹੋਮਿਓਪੈਥਿਕ ਡਿਸਪੈਂਸਰੀ ਫੇਜ਼-9 ਦੀ ਐਚਐਮਓ ਡਾ. ਗਗਨਦੀਪ ਕੌਰ ਬੱਲ ਦੀ ਦੇਖ-ਰੇਖ ਵਿੱਚ ਸਥਾਨਕ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਫੇਜ਼-8 ਵਿੱਚ ਸ੍ਰੀ ਗੁਰੂ ਹਰ ਰਾਇ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ ਮੇਲੇ ਦੇ ਦੂਜੇ ਦਿਨ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ ਲਗਾਇਆ ਗਿਆ। ਡਾਕਟਰ ਬੱਲ ਨੇ ਦੱਸਿਆ ਕਿ ਇਸ ਕੈਂਪ ਵਿੱਚ 300 ਤੋਂ ਵੱਧ ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ ਅਤੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਸ਼ੱਕਰ ਰੋਗ, ਬੀਪੀ, ਚਮੜੀ ਰੋਗ, ਸਾਹ ਦੀ ਬਿਮਾਰੀ ਅਤੇ ਬੱਚਿਆਂ ਅਤੇ ਅੌਰਤਾਂ ਦੀਆਂ ਬਿਮਾਰੀਆਂ ਦਾ ਇਲਾਜ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਨਵੇਂ ਭਰਤੀ ਡਾਕਟਰਾਂ ਵੱਲੋਂ ਆਪਣੇ ਖੇਤਰ ਵਿੱਚ ਅਜਿਹੇ ਮੁਫ਼ਤ ਕੈਂਪ ਲਗਾ ਕੇ ਮਰੀਜ਼ਾਂ ਦੀ ਜਾਂਚ ਕੀਤੀ ਜਾਂਦੀ ਹੈ। ਉਨ੍ਹਾਂ ਦਾ ਇਹ ਪਲੇਠਾ ਕੈਂਪ ਸੀ ਅਤੇ ਆਉਣ ਵਾਲੇ ਦਿਨਾਂ ਵਿੱਚ ਸ਼ਹਿਰ ਦੇ ਹੋਰ ਗੁਰੂਘਰਾਂ, ਮੰਦਰਾਂ, ਮਸਜਿਦਾਂ ਅਤੇ ਹੋਰ ਸਾਂਝੀਆਂ ਥਾਵਾਂ ’ਤੇ ਅਜਿਹੇ ਕੈਂਪ ਲਗਾਏ ਜਾਣਗੇ ਤਾਂ ਜੋ ਆਮ ਲੋਕਾਂ ਨੂੰ ਘਰਾਂ ਨੇੜੇ ਹੋਮਿਓਪੈਥਿਕ ਮੈਡੀਕਲ ਸਹੂਲਤਾਂ ਮਿਲ ਸਕਣ।

Load More Related Articles
Load More By Nabaz-e-Punjab
Load More In Social

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…