nabaz-e-punjab.com

126 ਕੇਸਾਂ ਵਿਚ ਲੋੜਵੰਦਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ: ਅਰਚਨਾ ਪੁਰੀ

ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ’ਤੇ ਜ਼ੋਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਜੁਲਾਈ
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਪਿਛਲੀ ਤਿਮਾਹੀ ਦੌਰਾਨ 126 ਕੇਸ਼ਾਂ ਵਿਚ ਲੋੜਵੰਦ ਵਿਅਕਤੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਗਈ। ਇਨਸਾਫ਼ ਸਭਨਾ ਲਈ ਤਹਿਤ ਜ਼ਿਲ੍ਹੇ ਵਿੱਚ ਮੁਫ਼ਤ ਕਾਨੁੂੰਨੀ ਸਹਾਇਤਾ ਬਾਰੇ ਹੇਠਲੇ ਪੱਧਰ ਤੱਕ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਤਾਂ ਜੋ ਲੋੜਵੰਦ ਵਿਅਕਤੀ ਮੁਫ਼ਤ ਕਾਨੂਨੀ ਸਹਾਇਤਾ ਦਾ ਵੱਧ ਤੋਂ ਵੱਧ ਲਾਹਾ ਲੈ ਸਕਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਤੇ ਸੈਸਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਅਰਚਨਾ ਪੁਰੀ ਨੇ ਜੂਡੀਸ਼ੀਅਲ ਕੋਰਟ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਪੱਧਰੀ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।
ਸ੍ਰੀਮਤੀ ਅਰਚਨਾ ਪੁਰੀ ਨੇ ਇਸ ਮੌਕੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਨਾਲ ਤਾਲਮੇਲ ਕਰਕੇ ਜ਼ਿਲ੍ਹੇ ਦੇ ਸਾਂਝ ਕੇਂਦਰਾਂ ਵਿਚ ਹੈਲਪ ਡੈਸਕ/ਲੀਗਲ ਏਡ ਕਲੀਨਿਕ ਖੋਲੇ ਜਾਣਗੇ ਤਾਂ ਜੋ ਆਮ ਲੋਕਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਅਤੇ ਲੱਗਣ ਵਾਲੀਆਂ ਲੋਕ ਅਦਾਲਤਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਸਕੇ। ਸ੍ਰੀਮਤੀ ਅਰਚਨਾ ਪੁਰੀ ਨੇ ਦੱਸਿਆ ਕਿ ਕੋਈ ਵੀ ਅਜਿਹਾ ਵਿਅਕਤੀ ਜਿਸ ਦੀ ਸਲਾਨਾ ਆਮਦਨ 1.50 ਲੱਖ ਤੋਂ ਵੱਧ ਨਾ ਹੋਵੇ ਉਹ ਮੁਫ਼ਤ ਕਾਨੂੰਨੀ ਸਹਾਇਤ ਪ੍ਰਾਪਤ ਕਰ ਸਕਦਾ ਹੈ। ਇਸ ਤੋਂ ਇਲਾਵਾ ਅਨੁਸਿੂਚਤ ਜਾਤੀ/ ਅਨੁਸੂਚਿਤ ਕਬੀਲੇ ਦੇ ਮੈਂਬਰ, ਬੇਗਾਰ ਦਾ ਮਾਰਿਆ, ਇਸਤਰੀ/ਬੱਚਾ, ਮਾਨਸਿਕ/ਰੋਗੀ/ਅਪੰਗ ਵਿਅਕਤੀ, ਵੱਡੀ ਮੁਸ਼ੀਵਤ ਦਾ ਮਾਰੀਆਂ, ਉਦਯੋਗਿਕ ਕਾਮੇ ਅਤੇ ਹਿਰਾਸਤ ਅਧੀਨ ਵਿਅਕਤੀ ਅਤੇ ਜੇਲ ਵਿੱਚ ਬੰਦ ਹਵਾਲਾਤੀ ਕੈਦੀ ਵੀ ਮੁਫ਼ਤ ਕਾਨੁੂੰਨੀ ਸਹਾਇਤਾ ਪ੍ਰਾਪਤ ਕਰ ਸਕਦੇ ਹਨ।
ਇਸ ਮੌਕੇ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਮੋਨਿਕਾ ਲਾਂਬਾ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਗਤੀਵਿਧੀਆਂ ਬਾਰੇ ਵਿਸ਼ਥਾਰ ਪੂਰਵਕ ਜਾਣਕਾਰੀ ਦਿੱਤੀ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਚਰਨਦੇਵ ਸਿੰਘ ਮਾਨ, ਚੀਫ ਜੂਡੀਸ਼ੀਅਲ ਮੈਜਿਸਟਰੇਟ ਬਿਪਨਦੀਪ ਕੌਰ, ਜ਼ਿਲ੍ਹਾ ਅਟਾਰਨੀ ਗੁਰਦੀਪ ਸਿੰਘ, ਡੀ.ਐਸ.ਪੀ ਹਰਸਿਮਰਤ ਸਿੰਘ, ਜ਼ਿਲ੍ਹਾ ਪ੍ਰਧਾਨ ਬਾਰ ਐਸੋਸੀਏਸ਼ਨ ਅਮਰਜੀਤ ਸਿੰਘ ਲੌਂਗੀਆਂ, ਮੈਂਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸਰਤਾਜ ਸਿੰਘ ਗਿੱਲ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਬੀਬੀ ਭਾਨੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ

ਬੀਬੀ ਭਾਨੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, 27 ਫਰਵਰੀ: ਇੱਥੋਂ…