ਐਸਜੀਬੀ ਚੈਰੀਟੇਬਲ ਹਸਪਤਾਲ ਵਿੱਚ ਮੁਫ਼ਤ ਮੈਡੀਕਲ ਤੇ ਅੱਖਾਂ ਦੀ ਜਾਂਚ ਕੈਂਪ

ਨਬਜ਼-ਏ-ਪੰਜਾਬ ਬਿਊਰੋ, ਖਮਾਣੋਂ, 27 ਦਸੰਬਰ:
ਪਿਛਲੇ ਲੰਮੇ ਸਮੇਂ ਤੋਂ ਸਮਾਜ ਸੇਵੀ ਕਾਰਜਾਂ ਵਿੱਚ ਜੁਟੀ ਸੰਸਥਾ ਸਹਾਇਤਾ, ਸਵਾਮੀ ਗੰਗਾ ਨੰਦ ਜੀ ਭੂਰੀ ਵਾਲਿਆ ਵੱਲੋਂ ਸਵਰਗੀ ਸ੍ਰੀਮਤੀ ਕੁਸ਼ੱਲਿਆ ਦੇਵੀ ਜੀ ਦੀ ਨਿੱਘੀ ਯਾਦ ਵਿੱਚ ਮੁਫ਼ਤ ਮੈਡੀਕਲ ਅਤੇ ਅੱਖਾਂ ਦੀ ਜਾਂਚ ਦਾ ਕੈਂਪ ਚੈਰੀਟੇਬਲ ਹਸਪਤਾਲ ਮਾਛੀਵਾੜਾ ਸਾਹਿਬ ਵਿੱਚ ਲਗਾਇਆ ਗਿਆ। ਜਿਸ ਦਾ ਉਦਘਾਟਨ ਮੂਨ ਲਾਈਟ ਪਬਲਿਕ ਸਕੂਲ ਪਿੰਡ ਹੈਡੋਂ ਬੇਟ ਦੇ ਪ੍ਰਿੰਸੀਪਲ ਸੁਰਜੀਤ ਸਿੰਘ ਬਾਜਵਾ ਨੇ ਕੀਤਾ।
ਇਹ ਜਾਣਕਾਰੀ ਦਿੰਦਿਆਂ ਸੰਸਥਾ ਦੇ ਚੇਅਰਮੈਨ ਚਰਨਜੀਤ ਸਿੰਘ ਥੋਪੀਆਂ ਨੇ ਦੱਸਿਆ ਕਿ ਕੈਂਪ ਵਿੱਚ ਕਰਨਵੀਰ ਵਰਮਾ ਆਈ ਕੇਅਰ ਸੈਂਟਰ ਵੱਲੋਂ ਆਏ ਡਾਕਟਰ ਨਵਜੋਤ ਸ਼ਰਮਾ ਐਮਡੀ, ਡਾ. ਰਜਿੰਦਰ ਸਿੰਘ ਆਈ ਸਰਜਨ ਦੀ ਟੀਮ ਵੱਲੋਂ 122 ਤੋਂ ਵੱਧ ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ ਅਤੇ ਕਰੀਬ 20 ਮਰੀਜ਼ਾਂ ਨੂੰ ਅਪਰੇਸ਼ਨ ਲਈ ਚੁਣਿਆ ਗਿਆ। ਇਨ੍ਹਾਂ ਸਾਰੇ ਮਰੀਜ਼ਾਂ ਦੀਆਂ ਅੱਖਾਂ ਦੇ ਅਪਰੇਸ਼ਨ ’ਤੇ ਆਉਣ ਵਾਲਾ ਖਰਚਾ ਸੰਸਥਾ ਵੱਲੋਂ ਚੁੱਕਿਆ ਜਾਵੇਗਾ।
ਸ੍ਰੀ ਚਰਨਜੀਤ ਥੋਪੀਆ ਨੇ ਕਿਹਾ ਕਿ ਇਹ ਕੈਂਪ ਸੰਸਥਾ ਦੇ ਸਕੱਤਰ ਡਾ. ਰਵਿੰਦਰ ਮੋਦਗਿੱਲ ਦੀ ਮਾਤਾ ਸਵਰਗੀ ਸ੍ਰੀਮਤੀ ਕੁਸ਼ੱਲਿਆ ਦੇਵੀ ਦੀ ਯਾਦ ਵਿੱਚ ਹਰ ਸਾਲ ਲਗਾਇਆ ਜਾਂਦਾ ਹੈ ਅਤੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦੇਣ ਸਮੇਤ ਲੋੜਵੰਦ ਮਰੀਜ਼ਾਂ ਦੀਆਂ ਅੱਖਾਂ ਦੇ ਅਪਰੇਸ਼ਨ ਵੀ ਮੁਫ਼ਤ ਕੀਤੇ ਜਾਂਦੇ ਹਨ। ਸਹਾਇਤਾ ਸੰਸਥਾ ਵਰਲਡ ਦੇ ਪ੍ਰਧਾਨ ਨੇ ਵਿਸ਼ੇਸ ਤੌਰ ਸ਼ਮੂਲੀਅਤ ਕੀਤੀ। ਉਨ੍ਹਾਂ ਨਾਲ ਪੰਜ ਬੱਚੇ ਵੀ ਕੈਂਪ ਵਿੱਚ ਪੁੱਜੇ, ਜਿਨ੍ਹਾਂ ਦਾ ਪਾਲਣ ਪੋਸ਼ਣ ਸੰਸਥਾ ਵੱਲੋਂ ਕੀਤਾ ਜਾ ਰਿਹਾ ਹੈ। ਇਸ ਮੌਕੇ ਮੁੱਖ ਅਧਿਆਪਕ ਬਸੰਤ ਸਿੰਘ, ਪ੍ਰਕਾਸ਼ ਸਿੰਘ ਸਰਪੰਚ ਬੈਰਸਾਲ, ਸੁਰਿੰਦਰ ਕੁਮਾਰ ਸ਼ਰਮਾ ਸਰਪੰਚ ਹੰਬੋਵਾਲ, ਮਾ. ਹਰਨੇਕ ਪਾਲ, ਰਣਜੀਤ ਸਿੰਘ ਕਾਹਲੋਂ ਗਿਆਸਪੁਰਾ, ਹਰਜਿੰਦਰ ਕੁਮਾਰ, ਗੁਲਸ਼ਨ ਕੁਮਾਰ, ਗੁਰਚਰਨ ਸ਼ਰਮਾ, ਹਰਬੰਸ ਚਾਨਣਾ, ਚਰਨਜੀਤ ਚੰਨੀ, ਕੋਆਪਰੇਟਿਵ ਸੁਸਾਇਟੀ ਤੋਂ ਬਲਵਿੰਦਰ ਸਿੰਘ, ਨਿਸ਼ਾਨ ਸਿੰਘ, ਹਰਪ੍ਰੀਤ ਸਿੰਘ ਸਹਿਜੋ ਮਾਜਰਾ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Health / Hospitals

Check Also

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ ਨਬਜ਼-ਏ-ਪੰਜਾਬ ਬਿਊਰੋ, …