ਹਰੀ ਸਿੰਘ ਮੈਮੋਰੀਅਲ ਚੈਰੀਟੇਬਲ ਸਕੂਲ ਵਿੱਚ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਵਿੱਚ 540 ਮਰੀਜ਼ਾਂ ਦੀ ਜਾਂਚ

ਸਮਾਜ ਸੇਵੀ ਸੰਸਥਾਵਾਂ ਵੱਲੋਂ ਪਿੰਡ ਪੱਧਰ ’ਤੇ ਮੁਫ਼ਤ ਮੈਡੀਕਲ ਕੈਂਪ ਲਗਾਉਣੇ ਸਮੇਂ ਦੀ ਮੁੱਖ ਲੋੜ: ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਨਵੰਬਰ:
ਸਮਾਜ ਸੇਵੀ ਸੰਸਥਾਵਾਂ ਵੱਲੋਂ ਪਿੰਡ ਪੱਧਰ ’ਤੇ ਮੁਫ਼ਤ ਮੈਡੀਕਲ ਕੈਂਪ ਆਯੋਜਿਤ ਕਰਨਾ ਸਮੇਂ ਦੀ ਲੋੜ ਹੈ ਇਸ ਨਾਲ ਲੋੜਵੰਦ ਅਤੇ ਗਰੀਬ ਵਰਗ ਅਤੇ ਸ਼ਹਿਰਾਂ ਤੋਂ ਦੂਰ ਪਿੰਡਾਂ ਵਿੱਚ ਰਹਿੰਦੇ ਲੋਕ ਆਪਣੀਆਂ ਬਿਮਾਰੀਆਂ ਦਾ ਇਲਾਜ ਅਸਾਨੀ ਨਾਲ ਕਰਵਾ ਸਕਦੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੁਹਾਲੀ ਦੇ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਸਰਦਾਰ ਹਰੀ ਸਿੰਘ ਮੈਮੋਰੀਅਲ ਚੈਰੀਟੇਬਲ ਸਕੂਲ ਫੇਜ਼-8ਬੀ ਇੰਡਸਟਰੀ ਏਰੀਆ ਮੁਹਾਲੀ (ਨੇੜੇ ਸ਼ਹੀਦ ਉਧਮ ਸਿੰਘ ਕਲੋਨੀ ) ਵਿੱਚ ਫਰੀ ਪੋਲੀ ਕਲੀਨਿਕ ਟਰੱਸਟ ਵੱਲੋਂ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਦੇ ਸਹਿਯੋਗ ਨਾਲ ਲਗਾਏ ਗਏ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਦਾ ਮੁਆਇੰਨਾ ਕਰਨ ਤੋਂ ਬਾਅਦ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।
ਸ੍ਰੀ ਸਿੱਧੂ ਨੇ ਸਾਹਿਬਜ਼ਾਦਾ ਅਜੀਤ ਸਿੰਘ ਫਰੀ ਪੋਲੀ ਕਲੀਨਿਕ ਟਰੱਸਟ ਵੱਲੋਂ ਲਗਾਏ ਗਏ ਮੁਫ਼ਤ ਮੈਡੀਕਲ ਕੈਂਪ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹੋਰਨਾਂ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਅਜਿਹੇ ਉਪਰਾਲੇ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਟਰੱਸਟ ਵੱਲੋਂ ਜਿੱਥੇ ਮੁਫ਼ਤ ਮੈਡੀਕਲ ਕੈਂਪ ਲਗਾ ਕੇ ਸਮਾਜ ਭਲਾਈ ਦਾ ਸਭ ਤੋਂ ਉੱਤਮ ਕੰਮ ਕੀਤਾ ਜਾ ਰਿਹਾ ਹੈ। ਉੱਥੇ ਮਰੀਜ਼ਾਂ ਨੂੰ ਮੁਫ਼ਤ ਦਵਾਇਆਂ ਵੀ ਦਿੱਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਲੋੜਵੰਦਾਂ ਨੂੰ ਮੁਫ਼ਤ ਹੀਅਰਿੰਗ ਮਸ਼ੀਨਾਂ ਦੇਣਾ ਅਤੇ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਦੌਰਾਨ ਸਮਾਜ ਸੇਵੀ ਕੰਮਾਂ ਦਾ ਜੋ ਉਪਰਾਲਾ ਕੀਤਾ ਗਿਆ ਹੈ। ਸ੍ਰੀ ਸਿੱਧੂ ਨੇ ਇਸ ਮੌਕੇ ਵੱਖ-ਵੱਖ ਰੋਗਾਂ ਦੇ ਮਰੀਜ਼ਾਂ ਦਾ ਮੁਆਇਨਾ ਕਰ ਰਹੇ ਡਾਕਟਰਾਂ ਵੱਲੋਂ ਮੁਫ਼ਤ ਸਹਾਇਤਾ ਦੇਣ ਦੇ ਕਾਰਜ ਦੀ ਵੀ ਸ਼ਲਾਘਾ ਕੀਤੀ। ਇਸ ਮੌਕੇ ਵਿਧਾਇਕ ਸਿੱਧੂ ਨੇ ਟਰੱਸਟ ਵੱਲੋਂ ਮੁਫ਼ਤ ਹੀਅਰਿੰਗ ਮਸ਼ੀਨ ਵੀ ਮਰੀਜ ਨੂੰ ਦਿੱਤੀ।
ਟਰੱਸਟ ਦੇ ਚੇਅਰਮੈਨ ਮੇਜਰ ਜਨਰਲ (ਸੇਵਾਮੁਕਤ) ਐਮ.ਐਸ. ਕੰਡਾਲ ਨੇ ਦੱਸਿਆ ਕਿ ਟਰੱਸਟ ਵੱਲੋਂ ਸਮੇਂ-ਸਮੇਂ ’ਤੇ ਪਿੰਡ ਪੱਧਰ ’ਤੇ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਉਣ ਦਾ ਬੀੜਾ ਚੁੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਟਰੱਸਟ ਵੱਲੋਂ ਪਿਛਲੇ ਸਮੇਂ ਤੋਂ ਵੱਖ-ਵੱਖ ਪਿੰਡਾਂ ਵਿੱਚ ਅਜਿਹੇ ਕੈਂਪਾਂ ਦੌਰਾਨ ਜਿੱਥੇ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਉਥੇ ਲੋਕਾਂ ਨੂੰ ਸਿਹਤ ਪ੍ਰਤੀ ਵੀ ਜਾਗਰੂਕ ਕੀਤਾ ਜਾਂਦਾ ਹੈ ਅਤੇ ਕੈਂਪਾਂ ਦੌਰਾਨ ਮਰੀਜ਼ਾਂ ਨੂੰ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਅੱਜ ਮੁਫ਼ਤ ਮੈਡੀਕਲ ਚੈਕਅੱਪ ਕੈਂਪ ਦੌਰਾਨ 540 ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਨੇ ਮੁਆਇਨਾ ਕੀਤਾ ਅਤੇ ਟਰੱਸਟ ਵੱਲੋਂ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ। ਇਸ ਮੌਕੇ ਵਿਧਾਇਕ ਸਿੱਧੂ ਦੇ ਸਿਆਸੀ ਸਲਾਹਕਾਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਪੋਲੀ ਕਲੀਨਿਕ ਟਰੱਸਟ ਪੜਛ ਦੇ ਜਨਰਲ ਸੈਕਟਰੀ ਬਲਬੀਰ ਸਿੰਘ ਤੋਂ ਇਲਾਵਾ ਟਰੱਸਟ ਦੇ ਹੋਰ ਅਹੁਦੇਦਾਰ ਅਤੇ ਮੈਂਬਰ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Health / Hospitals

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…