nabaz-e-punjab.com

ਮੁੱਢਲੇ ਸਿਹਤ ਕੇਂਦਰ ਬੂਥਗੜ੍ਹ ਵਿੱਚ ਸਕੂਲੀ ਬੱਚਿਆਂ ਨੂੰ ਮੁਫ਼ਤ ਐਨਕਾਂ ਵੰਡੀਆਂ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਮਾਜਰੀ, 10 ਜੁਲਾਈ
ਪੰਜਾਬ ਸਰਕਾਰ ਵੱਲੋਂ ਭਾਰਤ ਸਰਕਾਰ ਦੇ ਸਹਿਯੋਗ ਨਾਲ ਰਾਜ ਵਿੱਚ ਅੰਨੇਪਣ ਦੇ ਬਚਾਅ ਲਈ ਆਰੰਭੇ ਪ੍ਰੋਗਰਾਮ ਤਹਿਤ ਮੁਢਲੇ ਸਿਹਤ ਕੇਂਦਰ ਵਿੱਚ ਪੈਂਦੇ ਬੂਥਗੜ੍ਹ ਦੇ ਸਕੂਲੀ ਬੱਚਿਆਂ ਨੂੰ ਮੁਫਤ ਐਨਕਾਂ ਵੰਡੀਆਂ ਗਈਆਂ। ਇਸ ਗੱਲ ਦੀ ਜਾਣਕਾਰੀ ਸੀਨੀਅਰ ਮੈਡੀਕਲ ਅਫਸਰ ਪੀ.ਐਚ.ਸੀ. ਬੂਥਗੜ੍ਹ ਡਾ. ਦਲੇਰ ਸਿੰਘ ਮੁਲਤਾਨੀ ਨੇ ਦੱਸਿਆ ਕਿ ਰਾਜ ਵਿੱਚ ਬੱਚਿਆਂ ਦੀ ਸਿਹਤ ਦੀ ਤੰਦਰੁਸਤੀ ਲਈ ਕਈ ਪ੍ਰੋਗਰਾਮ ਚਲਾਏ ਜਾ ਰਹੇ ਹਨ ਜਿੰਨ੍ਹਾਂ ਵਿੱਚ ਬੱਚਿਆਂ ਨੂੰ ਅੰਨਾਪਣ ਤੋ ਬਚਾਉਣ ਲਈ ਵੀ ਪ੍ਰੋਗਰਾਮ ਸ਼ਾਮਿਲ ਹੈ। ਡਾ. ਮੁਲਤਾਨੀ ਨੇ ਦੱਸਿਆ ਕਿ ਬੱਚਿਆਂ ਨੂੰ ਅੰਨਾਪਣ ਤੋਂ ਬਚਾਉਣ ਲਈ 9 ਮਹੀਨੇ ਤੋਂ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਵਿਟਾਮਿਨ ਏ ਦੀਆਂ 9 ਖੁਰਾਕਾਂ ਦਿੱਤੀਆਂ ਜਾਂਦੀਆਂ ਹਨ।
ਇਸ ਤੋਂ ਇਲਾਵਾ ਬਜੁਰਗਾਂ ਦੇ ਅੱਖਾਂ ਦੇ ਅਪ੍ਰੇਸਨ ਮੁਫਤ ਕੀਤੇ ਜਾਂਦੇ ਹਨ ਅਤੇ ਸਕੂਲੀ ਬੱਚਿਆਂ ਲਈ ਸਕੂਲ ਹੈਲਥ ਪ੍ਰੋਗਰਾਮ ਤਹਿਤ ਸਕੂਲੀ ਬੱਚਿਆਂ ਦਾ ਸਿਹਤ ਚੈਕਅਪ ਕੀਤਾ ਜਾਂਦਾ ਹੈ। ਉਨ੍ਹਾਂ ਸਕੂਲਾਂ ਦੇ ਮੁੱਖ ਅਧਿਆਪਕਾਂ ਨੁੰ ਅਪੀਲ ਕੀਤੀ ਕਿ ਉਹ ਆਪਣੇ ਅਧੀਨ ਤਾਇਨਾਤ ਅਧਿਆਪਕਾਂ ਨੂੰ ਆਖਣ ਕਿ ਜਿਹੜੇ ਬੱਚੇ ਸਕੂਲ ਵਿੱਚ ਗੈਰ ਹਾਜਰ ਜਾਂ ਸਕੂਲ ਛੱਡ ਜਾਂਦੇ ਹਨ ਉਨ੍ਹਾਂ ਬੱਚਿਆਂ ਵੱਲ ਨਿੱਜੀ ਧਿਆਨ ਦਿੰਦੇ ਹੋਏ ਉਨ੍ਹਾਂ ਦੇ ਅੱਖਾਂ, ਕੰਨ ਅਤੇ ਖੂਨ ਦੀ ਜਾਂਚ ਕਰਾਉਣ ਨੂੰ ਯਕੀਨੀ ਬਣਾਉਣ ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਬੱਚਿਆਂ ਨੂੰ ਮੋਬਾਇਲ ਦੀ ਵਰਤੋਂ ਅਤੇ ਟੈਲੀਵੀਜਨ ਨੂੰ ਘੱਟ ਤੋਂ ਘੱਟ ਦੇਖਣ ਲਈ ਪ੍ਰੇਰਿਤ ਕਰਨ ਕਿਉਂਕਿ ਇੰਨ੍ਹਾਂ ਦੀ ਜਿਆਦਾ ਵਰਤੋਂ ਕਾਰਨ ਬੱਚੇ ਅੰਨਾਪਣ ਦਾ ਸ਼ਿਕਾਰ ਹੋ ਸਕਦੇ ਹਨ। ਮੁੱਢਲੇ ਸਿਹਤ ਕੇਂਦਰ ਬੂਥਗੜ੍ਹ ਦੇ ਅਪਥਾਲਮਿਕ ਅਫਸਰ ਰਜਿੰਦਰ ਸਿੰਘ ਨੇ ਦੱਸਿਆ ਕਿ ਬੂਥਗੜ੍ਹ ਅਧੀਨ ਪੈਂਦੇ ਵੱਖ ਵੱਖ ਸਕੂਲਾਂ ਦੇ 34 ਬੱਚਿਆਂ ਨੂੰ ਐਨਕਾਂ ਮੁਫਤ ਤਿਆਰ ਕਰਕੇ ਦਿੱਤੀਆਂ ਹਨ ਤੇ ਨਾਲ ਹੀ ਬੱਚਿਆਂ ਨੂੰ ਪ੍ਰੇਰਿਤ ਕੀਤਾ ਗਿਆ ਹੈ ਕਿ ਐਨਕਾਂ ਲਾਉਣ ਨਾਲ ਬੱਚਿਆਂ ਦੀ ਨਜਰ ਠੀਕ ਹੋ ਜਾਂਦੀ ਹੈ ਅਤੇ ਉਨ੍ਹਾਂ ਨੂੰ ਪੜ੍ਹਾਈ ਵਿੱਚ ਵੀ ਸੌਖ ਹੋ ਜਾਂਦੀ ਹੈ ਉਨ੍ਹਾਂ ਘੱਟ ਨਜਰ ਵਾਲੇ ਬੱਚਿਆਂ ਨੂੰ ਐਨਕਾਂ ਜਰੂਰ ਲਗਾਉਣ ਲਈ ਆਖਿਆ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…