ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕੰਬਾਲਾ ਦੀਆਂ ਬੱਚੀਆਂ ਨੂੰ ਮੁਫ਼ਤ ਵਰਦੀਆਂ ਵੰਡੀਆਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਨਵੰਬਰ:
ਇੱਥੋਂ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਪਿੰਡ ਕੰਬਾਲਾ ਵਿੱਚ ਸਮਾਜ ਸੇਵੀ ਪਵਨ ਕੁਮਾਰ ਉੱਪਲ, ਅਨਿਲ ਕੁਮਾਰ ਅਤੇ ਜਗਦੀਸ਼ ਸ਼ਰਮਾ ਨੇ ਲੋੜਵੰਦ ਬੱਚੀਆਂ ਨੂੰ ਗਰਮ ਵਰਦੀਆਂ ਵੰਡੀਆਂ। ਪਿੰਡ ਕੰਬਾਲਾ ਦੇ ਸਰਪੰਚ ਅਮਰੀਕ ਸਿੰਘ ਨੇ ਦੱਸਿਆ ਕਿ 60 ਸਕੂਲੀ ਬੱਚੀਆਂ ਨੂੰ ਮੁਫ਼ਤ ਵਰਦੀਆਂ ਵੰਡੀਆਂ ਗਈਆਂ। ਸਰਪੰਚ ਅਮਰੀਕ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਹਮੇਸ਼ਾ ਹੀ ਕੋਸ਼ਿਸ਼ ਰਹੀ ਹੈ ਕਿ ਗਰੀਬ ਬੱਚਿਆਂ ਦੀਆਂ ਜ਼ਰੂਰਤਾਂ ਨੂੰ ਪੂਰਾ ਕੀਤਾ ਜਾਵੇ ਅਤੇ ਵੱਧ ਤੋਂ ਵੱਧ ਭਲਾਈ ਸਕੀਮਾਂ ਚਲਾਈਆਂ ਜਾਣ। ਉਨ੍ਹਾਂ ਦੱਸਿਆ ਕਿ ਸਰਦੀ ਦੀ ਰੁੱਤ ਨੂੰ ਮੁੱਖ ਰੱਖਦਿਆਂ ਠੰਢ ਤੋਂ ਬਚਣ ਲਈ ਬੱਚਿਆਂ ਨੂੰ ਵਰਦੀਆਂ ਵੰਡੀਆਂ ਗਈਆਂ।
ਸਰਪੰਚ ਅਮਰੀਕ ਸਿੰਘ ਨੇ ਸਮਾਜ ਸੇਵੀ ਸੱਜਣਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਪਿੰਡ ਵੱਲੋਂ ਉਨ੍ਹਾਂ ਦਾ ਧੰਨਵਾਦ ਕੀਤਾ। ਸਕੂਲ ਦੇ ਮੁੱਖ ਅਧਿਆਪਕਾ ਸ੍ਰੀਮਤੀ ਦਵਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਸਮੇਂ-ਸਮੇਂ ’ਤੇ ਬੱਚਿਆਂ ਅਤੇ ਸਕੂਲ ਦੀਆਂ ਲੋੜਾਂ ਬਾਰੇ ਸਰਪੰਚ ਅਤੇ ਉੱਚ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਜਾਂਦਾ ਹੈ। ਇਸ ਮੌਕੇ ਅਧਿਆਪਕਾ ਸ੍ਰੀਮਤੀ ਨੀਲਮ ਰਾਣੀ ਅਤੇ ਸ੍ਰੀਮਤੀ ਪੁਸ਼ਪਿੰਦਰ ਕੌਰ ਅਤੇ ਹੋਰ ਪਤਵੰਤੇ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…