Share on Facebook Share on Twitter Share on Google+ Share on Pinterest Share on Linkedin ਪੰਜਾਬ ਦੀਆਂ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ, ਪੌਲੀਟੈਕਨੀਕ ਤੇ ਇੰਜਨੀਅਰਰਿੰਗ ਕਾਲਜਾਂ ਵਿੱਚ ਮਿਲੇਗਾ ਮੁਫ਼ਤ ਵਾਈ-ਫਾਈ ਮੁਫਤ ਵਾਈ-ਫਾਈ ਕੈਂਪਸ ਸਹੂਲਤ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਅਤੇ ਇਲਾਇੰਸ ਜੀਓ ਵਿਚਕਾਰ ਸਮਝੌਤਾ ਸਹੀਬੱਧ ਅਮਰਜੀਤ ਸਿੰਘ ਸੋਢੀ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 18 ਮਈ: ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਸਾਰੀਆਂ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ, ਪੌਲੀਟੈਕਨੀਕ ਅਤੇ ਇੰਜਨੀਅਰਇੰਗ ਕਾਲਜਾਂ ਦੇ ਕੈਂਪਸਾਂ ਵਿੱਚ ਮੁਫਤ ਵਾਈ-ਫਾਈ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਸਾਰੀਆਂ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ, ਪੌਲੀਟੈਕਨੀਕ ਅਤੇ ਇੰਜਨੀਅਰਇੰਗ ਕਾਲਜਾਂ ਦੇ ਕੈਂਪਸਾਂ ਵਿਚ ਮੁਫਤ ਵਾਈ-ਫਾਈ ਸਹੂਲਤ ਮੁਹੱਈਆ ਕਰਵਾਉਣ ਲਈ ਰਿਲਾਇੰਸ ਜੀਓ ਅਤੇ ਪੰਜਾਬ ਸਰਕਾਰ ਵਿਚਕਾਰ ਸਮਝੌਤਾ ਸਹੀਬੱਧ ਕੀਤਾ ਗਿਆ ਹੈ। ਸ੍ਰੀ ਚੰਨੀ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸੁਯੋਗ ਅਗਵਾਈ ਅਤੇ ਸਲਾਹ ਦੇ ਤਹਿਤ ਸਾਰੀਆਂ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ, ਪੌਲੀਟੈਕਨੀਕ ਅਤੇ ਇੰਜਨੀਅਰਇੰਗ ਕਾਲਜਾਂ ਦੇ ਕੈਂਪਸਾਂ ਵਿਚ ਮੁਫਤ ਵਾਈ-ਫਾਈ ਸਹੂਲਤ ਮੁਹੱਈਆ ਕਰਵਾਉਣ ਦਾ ਫੈਸਲਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਸਹੂਲਤ ਸਰਕਾਰੀ ਸਹਾਇਤਾ ਪ੍ਰਾਪਤ ਸੰਸਥਾਵਾਂ ਵਿਚ ਵੀ ਪ੍ਰਦਾਨ ਕਰਵਾਈ ਜਾਵੇਗੀ।ਉਨ੍ਹਾਂ ਅੱਗੇ ਦੱਸਿਆ ਕਿ ਮੁਫਤ ਵਾਈ-ਫਾਈ ਸਹੂਲਤ ਵਿਦਿਆਰਥੀਆਂ ਦੀਆਂ ਅਕਾਦਮਿਕ ਲੋੜਾਂ ਨੂੰ ਪੂਰਾ ਕਰੇਗੀ ਅਤੇ ਨਕਦੀ ਰਹਿਤ ਟ੍ਰਾਂਜੈਕਸ਼ਨ ਅਤੇ ਡਿਜਟਾਈਜੇਸ਼ਨ ਸਿਸਟਮ ਨੂੰ ਵੀ ਪ੍ਰਫੁਲਤ ਕਰੇਗੀ। ਸ੍ਰੀ ਚੰਨੀ ਨੇ ਅੱਗੇ ਦੱਸਿਆ ਕਿ ਰਿਲਾਇੰਸ ਜੀਓ ਵਲੋਂ ਮੁਫਤ ਵਾਈ-ਫਾਈ ਸਹੂਲਤ ਪ੍ਰਦਾਨ ਕਰਨ ਲਈ ਸਾਰਾ ਢਾਂਚਾ ਵੀ ਮੁਫਤ ਹੀ ਉਸਾਰਿਆ ਜਾਵੇਗਾ ਅਤੇ ਸਾਰੇ ਸਾਜੋ ਸਮਾਨ ਅਤੇ ਬਿਜਲੀ ਦਾ ਖਰਚਾ ਵੀ ਰਿਲਾਇੰਸ ਹੀ ਉਠਾਏਗਾ। ਇਸ ਤੋਂ ਇਲਾਵਾ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਾਬੰਦੀਸ਼ੁਦਾ ਇਤਰਾਜਯੋਗ ਵੈਬਸਾਈਟਸ ਨੂੰ ਵੀ ਰਿਲਾਇੰਸ ਵਲੋਂ ਬਲਾਕ ਕੀਤਾ ਜਾਵੇਗਾ। ਤਕਨੀਕੀ ਸਿੱਖਿਆ ਮੰਤਰੀ ਨੇ ਦੱਸਿਆ ਕਿ ਸਾਰੇ ਅਦਾਰਿਆਂ ਦੇ ਮੁਖੀਆਂ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ ਕਿ ਕੈਂਪਸਾ ਵਿਚ ਵਾਈ-ਫਾਈ ਦੀ ਸਹੂਲਤ ਲਈ ਸਾਜੋ ਸਮਾਨ ਸਥਾਪਿਤ ਕਰਨ ਲਈ ਥਾਂ ਪ੍ਰਦਾਨ ਕੀਤੀ ਜਾਵੇ ਅਤੇ ਸੁਰੱਖਿਆ ਯਕੀਨੀ ਬਣਾਉਣ ਲਈ ਕਦਮ ਉਠਾਏ ਜਾਣ। ਇਸ ਤੋਂ ਪਹਿਲਾਂ ਤਕਨੀਕੀ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਸ੍ਰੀ ਐਮ.ਪੀ ਸਿੰਘ ਵਧੀਕ ਮੁੱਖ ਸਕੱਤਰ, ਕਾਹਨ ਸਿੰਘ ਪੰਨੂੰ ਸਕੱਤਰ, ਮੋਹਨਬੀਰ ਸਿੰਘ ਵਧੀਕ ਡਾਇਰੈਕਟਰ ਅਤੇ ਰਿਲਾਇੰਸ ਜੀਓ ਦੇ ਸਟੇਟ ਹੈਡ ਟੀ.ਪੀ.ਐਸ ਵਾਲੀਆ ਅਤੇ ਮਾਰਕਿਟਇੰਗ ਹੈਡ ਵੈਭਵ ਮਹਿਰਾ ਦੀ ਮੌਜੂਦਗੀ ਵਿੱਚ ਮੁਫ਼ਤ ਵਾਈ-ਫਾਈ ਸਹੂਲਤ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਅਤੇ ਰਿਲਾਇੰਸ ਜੀਓ ਵਿਚਕਾਰ ਸਮਝੌਤਾ ਸਹੀਬੱਧ ਕੀਤਾ ਗਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ