nabaz-e-punjab.com

ਮੁਹਾਲੀ ਵਿੱਚ 19 ਜੂਨ ਤੋਂ ਸ਼ੁਰੂ ਹੋਵੇਗੀ ਭੰਗੜੇ ਦੀ ਸਿਖਲਾਈ ਲਈ ਮੁਫ਼ਤ ਵਰਕਸ਼ਾਪ

ਭੰਗੜਾ ਵਰਕਸ਼ਾਪ ਦਾ ਮੁੱਖ ਮੰਤਵ ਬੱਚਿਆਂ ਨੂੰ ਪੰਜਾਬੀ ਸਭਿਆਚਾਰਕ ਵਿਰਸੇ ਨਾਲ ਜੋੜਨਾ: ਦਵਿੰਦਰ ਸਿੰਘ

ਜੁਗਨੀ ਕਲਚਰਲ ਅਤੇ ਯੂਥ ਵੈਲਫੇਅਰ ਕਲੱਬ (ਰਜਿਸਟਰਡ) ਮੁਹਾਲੀ ਵੱਲੋਂ ਲਗਾਈ ਜਾਵੇਗੀ ਭੰਗੜਾ ਵਰਕਸ਼ਾਪ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਜੂਨ:
ਜੁਗਨੀ ਕਲਚਰਲ ਅਤੇ ਯੂਥ ਵੈਲਫੇਅਰ ਕਲੱਬ (ਰਜਿਸਟਰਡ) ਮੁਹਾਲੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਕੂਲਾਂ ਵਿੱਚ ਬੱਚਿਆਂ ਦੀਆਂ ਛੁੱਟੀਆਂ ਦੌਰਾਨ ਭੰਗੜਾ, ਮਲਵਈ ਗਿੱਧਾ ਅਤੇ ਝੂੰਮਰ ਸਿਖਾਉਣ ਲਈ ਮੁਫਤ ਵਰਕਸ਼ਾਪ 19 ਜੂਨ ਤੋਂ ਲਗਾਈ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਲੱਬ ਦੇ ਪ੍ਰਧਾਨ ਅਤੇ ਭੰਗੜਾ ਕੋਚ ਸ੍ਰ. ਦਵਿੰਦਰ ਸਿੰਘ ਨੇ ਦੱਸਿਆ ਹੈ ਕਿ ਇਹ ਵਰਕਸ਼ਾਪ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, ਫੇਜ-3ਬੀ1 ਵਿੱਚ ਸਵੇਰੇ 6 ਵਜੇ ਤੋਂ 7 ਵਜੇ ਤੱਕ ਹੋਵੇਗੀ। ਵਰਕਸਾਪ ਦੌਰਾਨ ਭੰਗੜਾ ਕੋਚ ਦਵਿੰਦਰ ਸਿੰਘ, ਅਸਮੀਤ ਸਿੰਘ ਅਤੇ ਢੋਲੀ ਸੁਰਮੁਖ ਸਿੰਘ ਵੱਲੋਂ ਸਿਖਲਾਈ ਦਿੱਤੀ ਜਾਵੇਗੀ।
ਉਨਾਂ ਦੱਸਿਆ ਹੈ ਕਿ ਬੱਚਿਆਂ ਲਈ ਅਜਿਹੀ ਵਰਕਸ਼ਾਪ ਦੇ ਆਯੋਜਨ ਦਾ ਮੁੱਖ ਮਕਸਦ ਬੱਚਿਆਂ ਨੂੰ ਆਪਣੇ ਪੰਜਾਬੀ ਸਭਿਆਚਾਰਕ ਵਿਰਸੇ ਤੋਂ ਜਾਗਰੂਕ ਕਰਾਉਣਾ ਅਤੇ ਉਨ੍ਹਾਂ ਨੂੰ ਨਸ਼ਿਆਂ ਵਰਗੀਆਂ ਬੁਰੀਆਂ ਆਦਤਾਂ ਤੋਂ ਦੂਰ ਰੱਖਣਾ ਹੈ। ਛੁੱਟੀਆਂ ਦੌਰਾਨ ਪੜ੍ਹਾਈ ਦੇ ਨਾਲ ਨਾਲ ਇਸ ਵਰਕਸ਼ਾਪ ਵਿੱਚ ਹਿੱਸਾ ਲੈ ਕੇ ਬੱਚੇ ਆਪਣੇ ਸਮੇਂ ਦੀ ਸਹੀ ਵਰਤੋਂ ਕਰ ਸਕਣਗੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਮੋਬਾਈਲ ਨੰਬਰ 098149-21611 ਅਤੇ 99888-46644 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Load More Related Articles
Load More By Nabaz-e-Punjab
Load More In Cultural

Check Also

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਾਰਚ: ਪੰਜਾਬ …