ਸ਼ੈਮਰਾਕ ਸਕੂਲ ਦੇ ਵਿਦਿਆਰਥੀਆਂ ਨੇ ਫਰਾਂਸੀਸੀ ਸਭਿਆਚਾਰ ਅਤੇ ਭਾਸ਼ਾ ਨੂੰ ਜਾਣਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਮਈ:
ਇੱਥੋਂ ਦੇ ਸੈਮਰਾਕ ਸਕੂਲ ਸੈਕਟਰ-69 ਵੱਲੋਂ ਆਪਣੇ ਵਿਦਿਆਰਥੀਆਂ ਲਈ ਵਿਦੇਸ਼ੀ ਸਭਿਆਚਾਰ ਅਤੇ ਵਿਦੇਸ਼ੀ ਭਾਸ਼ਾਵਾਂ ਦੀ ਜਾਣਕਾਰੀ ਦਾ ਨਿਵੇਕਲਾ ਉਪਰਾਲਾ ਕਰਦਿਆਂ ਵੱਖ ਵੱਖ ਸਭਿਆਚਾਰਾਂ ਨੂੰ ਜਾਣਨ ਲਈ ਵਰਕਸ਼ਾਪ ਦੀ ਸ਼ੁਰੂਆਤ ਕੀਤੀ ਗਈ ਹੈ। ਇਸੇ ਲੜੀ ਤਹਿਤ ਸਕੂਲ ਦੇ ਵਿਦਿਆਰਥੀਆਂ ਨੇ ਅਲਾਇੰਸ ਫਰੈਡੇਨੇਸੀ ਸੈਕਟਰ-36 ਵਿੱਚ ਫਰਾਂਸੀਸੀ ਸਭਿਆਚਾਰ ਅਤੇ ਭਾਸ਼ਾ ਨੂੰ ਸਮਝਿਆ।
ਇਸ ਦੌਰਾਨ ਵਿਦਿਆਰਥੀਆਂ ਨੂੰ ਡਾਇਰੈਕਟਰ ਸਿਲਵੇਨ ਚਾਈਨ ਨੇ ਫਰਾਂਸ ਦੇ ਸੱਭਿਆਚਾਰ ਅਤੇ ਫਰੈਂਚ ਭਾਸ਼ਾ ਸਬੰਧੀ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਵਿਦਿਆਰਥੀਆਂ ਨੇ ਲਾਇਬਰੇਰੀ ਦੀਆਂ ਫਰਾਂਸੀ ਪੁਸਤਕਾਂ, ਫਰਾਂਸੀਸੀ ਭਾਸ਼ਾ ਸਬੰਧੀ ਜਾਣਕਾਰੀ ਸਮੇਤ ਫਰਾਂਸੀਸੀ ਖਾਣੇ ਦਾ ਵੀ ਆਨੰਦ ਮਾਣਿਆਂ। ਸਕੂਲ ਦੇ ਪਿੰ੍ਰਸੀਪਲ ਪ੍ਰਨੀਤ ਸੋਹਲ ਨੇ ਕਿਹਾ ਕਿ ਅੱਜ ਵਿਸ਼ਵ ਇੱਕ ਪਲੇਟਫ਼ਾਰਮ ’ਤੇ ਆ ਰਿਹਾ ਹੈ। ਇਸ ਲਈ ਵਿਦਿਆਰਥੀਆਂ ਨੂੰ ਆਪਣੀ ਭਾਸ਼ਾ ਦੇ ਨਾਲ ਨਾਲ ਵਿਦੇਸ਼ੀ ਸੱਭਿਆਚਾਰ ਅਤੇ ਭਾਸ਼ਾ ਬਾਰੇ ਵੀ ਜਾਣਕਾਰੀ ਹੋਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਤਰਾਂ ਦੀਆਂ ਵਰਕਸ਼ਾਪਾਂ ਵਿੱਚ ਵਿਦਿਆਰਥੀਆਂ ਨੂੰ ਵਿਸ਼ਵ ਦੇ ਇਤਿਹਾਸ, ਸਭਿਆਚਾਰ ਅਤੇ ਉੱਥੋਂ ਦੇ ਖਾਣ ਪੀਣ ਸਬੰਧੀ ਜਾਣਕਾਰੀ ਮਿਲਦੀ ਹੈ।
ਇਸ ਮੌਕੇ ਡਾਇਰੈਕਟਰ ਮੇਜਰ ਜਨਰਲ (ਸੇਵਾਮੁਕਤ) ਰਾਜ ਮਹਿਤਾ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਫਰੈਂਚ ਥੀਏਟਰ, ਵਿਜ਼ੁਅਲ, ਆਰਟਸ, ਡਾਂਸ, ਆਰਕੀਟੈਕਚਰ, ਹਿਊਟ ਰਸੋਈ ਅਤੇ ਫ਼ੈਸ਼ਨ ਦੀ ਅੰਤਰਰਾਸ਼ਟਰੀ ਭਾਸ਼ਾ ਹੈ। ਉਨ੍ਹਾਂ ਦੱਸਿਆ ਕਿ ਮਹਾਨ ਸਾਹਿਤ, ਫ਼ਿਲਮਾਂ, ਵਿਗਿਆਨ, ਫ਼ੈਸ਼ਨ ਤੋਂ ਫਾਈਨੈਂਸ, ਮੈਡੀਕਲ ਤੱਕ ਫਰਾਂਸੀਸੀ ਵਿੱਚ ਬਹੁਤ ਸਾਰੀਆਂ ਉੱਚ ਪੱਧਰੀ ਦੀਆਂ ਇੰਟਰਨੈੱਟ ਸਾਈਟਾਂ ਮੌਜੂਦ ਹਨ। ਇਹ ਦੂਜੀਆਂ ਭਾਸ਼ਾਵਾਂ ਸਿੱਖਣ ਦਾ ਇੱਕ ਢੰਗ ਵੀ ਹੈ ਕਿ ਅੰਗਰੇਜ਼ੀ ਸਿੱਖਣ ਤੋਂ ਬਾਅਦ ਸਪੇਨਿਸ਼, ਇਤਾਲਵੀ, ਪੁਰਤਗਾਲੀ ਵਰਗੀਆਂ ਹੋਰ ਭਾਸ਼ਾਵਾਂ ਸਿੱਖਣਾ ਹੋਰ ਵੀ ਆਸਾਨ ਹੋ ਜਾਂਦਾ ਹੈ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…