Nabaz-e-punjab.com

ਗਿਆਨ ਜਯੋਤੀ ਇੰਸਟੀਚਿਊਟ ਵਿੱਚ ‘ਫਰੈਸ਼ਰ ਡੇਅ’ ਪਾਰਟੀ ਦਾ ਆਯੋਜਨ

ਸੰਜੀਦਾ ਰਾਣਾ ਨੂੰ ਮਿਸ ਫਰੈਸ਼ਰ ਤੇ ਜੰਗਸ਼ਰੁੱਤ ਡਾਇਸ ਨੂੰ ਮਿਸਟਰ ਫਰੈਸ਼ਰ ਦੇ ਖ਼ਿਤਾਬ ਨਾਲ ਨਿਵਾਜਿਆ

ਪੜਾਈ ਦੇ ਨਾਲ ਸਭਿਆਚਾਰਕ ਗਤੀਵਿਧੀਆਂ ਵੀ ਵਿਦਿਆਰਥੀ ਜੀਵਨ ਦਾ ਇਕ ਜ਼ਰੂਰੀ ਹਿੱਸਾ: ਬੇਦੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਸਤੰਬਰ:
ਇੱਥੋਂ ਦੇ ਗਿਆਨ ਜਯੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਅਤੇ ਟੈਕਨਾਲੋਜੀ ਫੇਜ਼-2 ਵਿੱਚ ਫਰੈਸ਼ਰ ਡੇਅ ਪਾਰਟੀ ਦਾ ਆਯੋਜਨ ਕੀਤਾ। ਇਸ ਮੌਕੇ ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਦੀ ਪੇਸ਼ਕਾਰੀ ਨਾਲ ਸਰੋਤਿਆਂ ਦਾ ਭਰਪੂਰ ਮਨੋਰੰਜਨ ਕੀਤਾ। ਗਿਆਨ ਜਯੋਤੀ ਗਰੁੱਪ ਦੇ ਚੇਅਰਮੈਨ ਜੇਐੱਸ ਬੇਦੀ ਨੇ ਵਿਦਿਆਰਥੀਆਂ ਨਾਲ ਆਪਣੀ ਜ਼ਿੰਦਗੀ ਦੇ ਤਜਰਬੇ ਸਾਂਝੇ ਕਰਦਿਆਂ ਕਿਹਾ ਕਿ ਮਿਆਰੀ ਸਿੱਖਿਆ ਦੇ ਨਾਲ-ਨਾਲ ਸਭਿਆਚਾਰਕ ਗਤੀਵਿਧੀਆਂ ਵੀ ਵਿਦਿਆਰਥੀ ਜੀਵਨ ਦਾ ਇਕ ਮਹੱਤਵਪੂਰਨ ਤੇ ਜ਼ਰੂਰੀ ਹਿੱਸਾ ਹਨ। ਡਾਇਰੈਕਟਰ (ਅਕਾਦਮਿਕ) ਡਾ. ਅਨੀਤ ਬੇਦੀ ਨੇ ਨਵੇਂ ਆਏ ਵਿਦਿਆਰਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਆਪਣੇ ਅੰਦਰ ਸਖ਼ਤ ਮਿਹਨਤ, ਅਨੁਸ਼ਾਸਨ, ਚੰਗੀ ਸੋਚ ਅਤੇ ਸਮੇਂ ਦੇ ਪਾਬੰਦ ਹੋਣ ਦੇ ਚੰਗੇ ਗੁਣ ਪੈਦਾ ਕਰਨੇ ਚਾਹੀਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਹਮੇਸ਼ਾ ਸਹੀ ਰਸਤੇ ’ਤੇ ਚੱਲਣ ਲਈ ਪੇ੍ਰਰਿਆ।
ਇਸ ਮੌਕੇ ਵਿਦਿਆਰਥੀਆਂ ਨੇ ਮੰਚ ’ਤੇ ਡਾਂਸ ਰਾਹੀਂ ਵੱਖ ਵੱਖ ਸੂਬਿਆਂ ਦੇ ਸਭਿਆਚਾਰ ਨੂੰ ਪੇਸ਼ ਕਰਕੇ ਖੂਬ ਰੰਗ ਬੰਨ੍ਹਿਆ। ਜਦਕਿ ਮਿਸ ਫਰੈਸ਼ਰ ਅਤੇ ਮਿਸਟਰ ਫਰੈਸ਼ਰ ਦਾ ਮੁਕਾਬਲਾ ਮੁੱਖ ਖਿੱਚ ਦਾ ਕੇਂਦਰ ਰਿਹਾ। ਇਸ ਦੌਰਾਨ ਪ੍ਰਤੀਯੋਗੀਆਂ ਨੇ ਰੈਂਪ ’ਤੇ ਆਪਣੇ ਜਲਵੇ ਦਿਖਾਏ ਅਤੇ ਪ੍ਰਸ਼ਨ ਉੱਤਰਾਂ ਦੇ ਸੈਸ਼ਨ ਵਿੱਚ ਪ੍ਰਤੀਯੋਗੀਆਂ ਦੀ ਬੁੱਧੀ ਦੀ ਪਰਖ ਕੀਤੀ ਗਈ। ਅੰਡਰ ਗਰੈਜੂਏਟ ਸਟਰੀਮ ਵਿੱਚ ਸੰਜੀਦਾ ਰਾਣਾ ਨੂੰ ਮਿਸ ਫਰੈਸ਼ਰ ਅਤੇ ਜੰਗਸਰੁੱਤ ਡਾਇਸ ਨੂੰ ਮਿਸਟਰ ਫਰੈਸ਼ਰ ਚੁਣਿਆ ਗਿਆ। ਇੰਝ ਹੀ ਪੂਜਾ ਸ਼ਰਮਾ ਨੂੰ ਮਿਸ ਐਲੀਗੈਂਟ ਅਤੇ ਅਸ਼ੁੱਲ ਆਨੰਦ ਨੂੰ ਮਿਸਟਰ ਹੈਂਡਸਮ ਚੁਣਿਆ ਗਿਆ। ਜਦਕਿ ਪੋਸਟ ਗਰੈਜੂਏਟ ਵਿੱਚ ਸੁਕ੍ਰਿਤੀ ਵੇਦ ਅਤੇ ਅਕਾਸ਼ਦੀਪ ਸਿੰਘ ਮਿਸਟਰ ਅਤੇ ਮਿਸ ਫਰੈਸ਼ਰ ਬਣੇ। ਇਸੇ ਤਰ੍ਹਾਂ ਸਿਮਰਨ ਨੂੰ ਮਿਸ ਐਲੀਗੈਂਟ ਅਤੇ ਗੁਰਮੀਤ ਸਿੰਘ ਨੂੰ ਮਿਸਟਰ ਹੈਂਡਸਮ ਚੁਣਿਆ ਗਿਆ। ਅਖੀਰ ਵਿੱਚ ਗਿਆਨ ਜਯੋਤੀ ਦੇ ਗੱਭਰੂਆਂ ਦੇ ਭੰਗੜੇ ਦੀ ਪੇਸ਼ਕਾਰੀ ਨੇ ਸਾਰਿਆਂ ਨੂੰ ਨੱਚਣ ਲਗਾ ਦਿੱਤਾ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…