Share on Facebook Share on Twitter Share on Google+ Share on Pinterest Share on Linkedin ਸੀਜੀਸੀ ਕਾਲਜ ਲਾਂਡਰਾਂ ਵਿੱਚ ਫਰੈਸ਼ਰ ਪਾਰਟੀ ‘ਜਸ਼ਨ-2019’ ਦਾ ਆਯੋਜਨ ਜੈਦੀਪ ਸਿੰਘ ਮਿਸਟਰ ਅਤੇ ਸਾਕਸ਼ੀ ਨੂੰ ਮਿਸ ਫਰੈਸ਼ਰ ਦੇ ਖ਼ਿਤਾਬ ਨਾਲ ਨਿਵਾਜਿਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਅਗਸਤ: ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਦੇ ਲਾਂਡਰਾਂ ਕੈਂਪਸ ਵਿੱਚ ਨਵੇਂ ਵਿਦਿਆਰਥੀਆਂ ਦੇ ਸਵਾਗਤ ਲਈ ਫਰੈਸ਼ਰ ਪਾਰਟੀ ‘ਜਸ਼ਨ-2019’ ਦਾ ਆਯੋਜਨ ਕੀਤਾ ਗਿਆ। ਇਸ ਪਾਰਟੀ ਦੌਰਾਨ ਮੌਜੂਦ ਵਿਦਿਆਰਥੀਆਂ ਨੇ ਵੱਖ-ਵੱਖ ਕਲਾਕ੍ਰਿਤੀਆਂ ਜਿਵੇਂ ਕਿ ਕਲਾਸੀਕਲ ਨਾਚ, ਗਰੁੱਪ ਸੰਗੀਤ, ਭੰਗੜਾ, ਨੱਟੀ, ਥੀਮ ਆਧਾਰਿਤ ਐਕਟ ਰਾਹੀਂ ਭਰਪੂਰ ਮਨੋਰੰਜਨ ਕੀਤਾ ਅਤੇ ਦਰਸ਼ਕਾਂ ਦਾ ਖੂਬ ਸਮਾਂ ਬੰਨ੍ਹਿਆ। ਪਾਰਟੀ ਵਿੱਚ ਵਿਦਿਆਰਥੀਆਂ ਲਈ ਕਰਵਾਏ ਗਏ ਫੈਸ਼ਨ ਸ਼ੋਅ ਨੇ ਇਸ ਪ੍ਰੋਗਰਾਮ ਨੂੰ ਚਾਰ ਚੰਨ ਲਾਏ। ਇਸ ਸ਼ੋਅ ਦੌਰਾਨ ਸੀਜੀਸੀ ਦੇ ਬਿਜ਼ਨਸ ਸਟੱਡੀਜ਼ ਦੇ ਵਿਦਿਆਰਥੀ ਜੈਦੀਪ ਸਿੰਘ ਨੂੰ ਮਿਸਟਰ ਫਰੈਸ਼ਰ ਅਤੇ ਇੰਜੀਨੀਅਰਿੰਗ ਦੀ ਵਿਦਿਆਰਥਣ ਸਾਕਸ਼ੀ ਨੂੰ ਮਿਸ ਫਰੈਸ਼ਰ ਦੇ ਖ਼ਿਤਾਬ ਨਾਲ ਨਿਵਾਜਿਆ ਗਿਆ। ਇਸ ਤੋਂ ਇਲਾਵਾ ਹੋਟਲ ਮੈਨੇਜਮੈਂਟ ਦੇ ਵਰੁਣ ਨੂੰ ਮਿਸਟਰ ਫਿਜ਼ੀਕ, ਹਰਮੀਤ ਕੌਰ ਨੂੰ ਮਿਸ ਕ੍ਰਾਊਨਿੰਗ ਗਲੋਰੀ ਚੁਣਿਆ ਗਿਆ ਜਦਕਿ ਨਿਤੇਸ਼ ਅਤੇ ਜੈਸਮੀਨ ਨੂੰ ਬੈੱਸਟ ਡਰੈਸਡ ਦੀ ਉਪਾਧੀ ਨਾਲ ਸਨਮਾਨਿਤ ਕੀਤਾ ਗਿਆ। ਜੇਤੂ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਕਾਬਲੀਅਤ, ਆਤਮ ਵਿਸ਼ਵਾਸ ਅਤੇ ਬੌਧਿਕ ਹੁਨਰ ਦੇ ਆਧਾਰ ਤੇ ਚੁਣਿਆ ਗਿਆ। ਇਸ ਪਾਰਟੀ ਵਿੱਚ ਪੰਜਾਬੀ ਇੰਡਸਟਰੀ ਦੀ ਅਦਾਕਾਰਾ ਸਰਗੁਨ ਮਹਿਤਾ ਅਤੇ ਗੁਰਨਾਮ ਭੁੱਲਰ ਨੇ ਆਪਣੀ ਮੌਜੂਦਗੀ ਨਾਲ ਸਮਾਗਮ ਨੂੰ ਹੋਰ ਦਿਲਚਸਪ ਬਣਾਇਆ। ਪ੍ਰੋਗਰਾਮ ਦੀ ਮੇਜ਼ਬਾਨੀ ਪੰਜਾਬੀ ਇੰਡਸਟਰੀ ਦੇ ਜਵਾਨ ਚਿਹਰਿਆਂ ਵੱਲੋਂ ਕੀਤੀ ਗਈ। ਸੀਜੀਸੀ ਲਾਂਡਰਾਂ ਦੇ ਚੇਅਰਮੈਨ ਸਤਨਾਮ ਸਿੰਘ ਸੰਧੂ ਨੇ ਮੌਜੂਦ ਵਿਦਿਆਰਥੀਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਆਪਣੇ ਕੋਰਸਾਂ ਵਿੱਚ ਧਿਆਨ ਕੇਂਦਰਿਤ ਕਰਨ,ਚੰਗਾ ਪ੍ਰਦਰਸ਼ਨ ਅਤੇ ਉੱਚਾ ਉਦੇਸ਼ ਰੱਖਣ ਲਈ ਉਤਸ਼ਾਹਿਤ ਕੀਤਾ ਅਤੇ ਨਾਲ ਹੀ ਭਵਿੱਖ ਅਤੇ ਕਰੀਅਰ ਵਿੱਚ ਸਫਲਤਾਵਾਂ ਹਾਸਲ ਕਰਨ ਲਈ ਸ਼ੱੁਭ ਕਾਮਨਾਵਾਂ ਵੀ ਦਿੱਤੀਆਂ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ