Share on Facebook Share on Twitter Share on Google+ Share on Pinterest Share on Linkedin ਗਿਆਨ ਜਯੋਤੀ ਇੰਸਟੀਚਿਊਟ ਵੱਲੋਂ ਨਵੇਂ ਆਏ ਵਿਦਿਆਰਥੀਆਂ ਲਈ ‘ਫਰੈਸ਼ਰ ਪਾਰਟੀ’ ਦਾ ਆਯੋਜਨ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਸਮੇਂ ਦੀ ਪਾਬੰਦੀ ਸਫ਼ਲ ਜ਼ਿੰਦਗੀ ਦੀ ਕੁੰਜੀ: ਜੇ.ਐਸ. ਬੇਦੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਸਤੰਬਰ: ਗਿਆਨ ਜਯੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਅਤੇ ਟੈਕਨੌਲੋਜੀ ,ਫੇਸ 2, ਵਿਖੇ ਫਰੈਸ਼ਰ ਡੇ ਪਾਰਟੀ ਦਾ ਆਯੋਜਨ ਕੀਤਾ ਜਿਸ ਵਿਚ ਐੱਮ.ਬੀ.ਏ, ਐੱਮ.ਸੀ.ਏ, ਬੀ.ਬੀ.ਏ ਅਤੇ ਬੀ.ਸੀ.ਏ ਦੇ ਨਵੇਂ ਆਏ ਵਿਦਿਆਰਥੀਆਂ ਨੂੰ ਜੀ ਆਇਆ ਕਿਹਾ। ਇਸ ਮੌਕੇ ’ਤੇ ਕਈ ਰੰਗਾਰੰਗ ਪ੍ਰੋਗਰਾਮ ਦੀ ਵੀ ਪੇਸ਼ਕਾਰੀ ਕੀਤੀ ਗਈ। ਗਿਆਨ ਜੋਤੀ ਗਰੁੱਪ ਆਫ਼ ਇੰਸਟੀਚਿਊਟ ਦੇ ਚੇਅਰਮੈਨ ਜੇ.ਐਸ. ਬੇਦੀ ਨੇ ਇਸ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਸ਼ਮੂਲੀਅਤ ਕਰਦੇ ਹੋਏ ਵਿਦਿਆਰਥੀਆਂ ਨਾਲ ਅਣਮੁੱਲੀਆਂ ਗੱਲਾਂ ਸਾਂਝੀਆਂ ਕੀਤੀਆਂ। ਚੇਅਰਮੈਨ ਬੇਦੀ ਨੇ ਨਵੇਂ ਆਏ ਵਿਦਿਆਰਥੀਆਂ ਨੂੰ ਜੀ ਆਇਆ ਕਹਿੰਦੇ ਹੋਏ ਆਪਣੇ ਅੰਦਰ ਸਖ਼ਤ ਮਿਹਨਤ, ਅਨੁਸ਼ਾਸਨ, ਚੰਗੀ ਸੋਚ ਅਤੇ ਸਮੇਂ ਦੇ ਪਾਬੰਦ ਹੋਣ ਦੇ ਚੰਗੇ ਗੁਣ ਪੈਦਾ ਕਰਨ ਨੂੰ ਕਿਹਾ। ਇਸ ਦੇ ਨਾਲ ਹੀ ਉਨ੍ਹਾਂ ਵਿਦਿਆਰਥੀਆਂ ਨੂੰ ਸਦਾ ਸਹੀ ਰਸਤੇ ਤੇ ਚੱਲਣ ਲਈ ਪੇ੍ਰਰਨਾ ਦਿਤੀ। ਚੇਅਰਮੈਨ ਬੇਦੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਭਿਆਚਾਰਕ ਗਤੀਵਿਧੀਆਂ ਵੀ ਪੜਾਈ ਦਾ ਇੱਕ ਅਜਿਹਾ ਜ਼ਰੂਰੀ ਅੰਗ ਹਨ ਜੋ ਸਦਭਾਵਨਾ ਪੈਦਾ ਕਰਦੀਆਂ ਹਨ ਅਤੇ ਵਾਤਾਵਰਨ ਨੂੰ ਰਸਮਈ ਬਣਾਉਂਦੀਆਂ ਹਨ। ਇਸ ਮੌਕੇ ਤੇ ਵਿਦਿਆਰਥੀਆਂ ਨੇ ਵੱਖ ਵੱਖ ਰਾਜਾਂ ਦੇ ਡਾਂਸ ਪੇਸ਼ ਕਰਕੇ ਅਲੱਗ ਅਲੱਗ ਸਭਿਆਚਾਰਾਂ ਦੀ ਦਿੱਖ ਨੂੰ ਸਭ ਦੇ ਸਨਮੁੱਖ ਪੇਸ਼ ਕੀਤਾ। ਇਸ ਦਿਨ ਮੌਕੇ ਖਿੱਚ ਦਾ ਕੇਂਦਰ ਮਿਸ ਫਰੈਸ਼ਰ ਅਤੇ ਮਿਸਟਰ ਫਰੈਸ਼ਰ ਦਾ ਮੁਕਾਬਲਾ ਸੀ। ਇਸ ਦੌਰਾਨ ਪ੍ਰਤੀਯੋਗੀਆਂ ਨੇ ਰੈਂਪ ਤੇ ਆਪਣੇ ਜਲਵੇ ਦਿਖਾਏ, ਜਦਕਿ ਪ੍ਰਸ਼ਨ ਉੱਤਰਾਂ ਦੇ ਦੌਰ ਵਿੱਚ ਪ੍ਰਤੀਯੋਗੀਆਂ ਦੀ ਬੁੱਧੀ ਦੀ ਪਰਖ ਕੀਤੀ ਗਈ। ਅੰਤ ਵਿਚ ਅੰਡਰ ਗੈ੍ਰਜੂਏਟ ਸਟਰੀਮ ਵਿਚ ਨਿਰਮਲਜੀਤ ਕੌਰ ਨੂੰ ਮਿਸ ਫਰੈਸ਼ਰ ਅਤੇ ਨਿਤਿਨ ਕੁਮਾਰ ਨੂੰ ਮਿਸਟਰ ਫਰੈਸ਼ਰ ਚੁਣਿਆ ਗਿਆ। ਇਸ ਦੇ ਇਲਾਵਾ ਮਹਿੰਦੀ ਰੱਤਾ ਨੂੰ ਮਿਸ ਇੰਟੈਲੀਜੈਂਟ ਅਤੇ ਕੰਵਰਪਾਲ ਸਿੰਘ ਨੂੰ ਮਿਸਟਰ ਹੈਂਡਸਮ ਦੇ ਖ਼ਿਤਾਬ ਨਾਲ ਨਿਵਾਜਿਆ ਹੈ। ਜਦ ਕਿ ਪੋਸਟ ਗ੍ਰੈਜ਼ੂਏਸ਼ਨ ਵਿਚ ਗੁਰਪ੍ਰੀਤ ਕੌਰ ਅਤੇ ਮਨਪ੍ਰੀਤ ਸਿੰਘ ਮਿਸਟਰ ਅਤੇ ਮਿਸ ਫਰੈਸ਼ਰ ਰਹੇ। ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਚੇਅਰਮੈਨ ਜੇ ਐੱਸ ਬੇਦੀ ਅਤੇ ਡਾਇਰੈਕਟਰ ਡਾ. ਅਨੀਤ ਬੇਦੀ ਵੱਲੋਂ ਇਨਾਮ ਤਕਸੀਮ ਕੀਤੇ ਗਏ। ਸਮਾਗਮ ਦਾ ਮੁੱਖ ਆਕਰਸ਼ਨ ਗਿਆਨ ਜਯੋਤੀ ਦੇ ਵਿਦਿਆਰਥੀਆਂ ਵੱਲੋਂ ਗਰੁੱਪ ਭੰਗੜਾ ਪੇਸ਼ ਕੀਤਾ ਗਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ