Share on Facebook Share on Twitter Share on Google+ Share on Pinterest Share on Linkedin ਰਿਆਤ ਬਾਹਰਾ ਯੂਨੀਵਰਸਿਟੀ ਸਕੂਲ ਆਫ਼ ਸਾਇੰਸਜ਼ ਵਿੱਚ ਫਰੈਸ਼ਰ ਪਾਰਟੀ ਦਾ ਆਯੋਜਨ ਨਜ਼ਰੀਨ ਨੂੰ ਮਿਸ ਟੈਲੇਂਟਡ ਅਤੇ ਸਾਹਿਲ ਨੂੰ ਮਿਸਟਰ ਟੈਲੇਂਟਡ ਦਾ ਮਿਲਿਆ ਖ਼ਿਤਾਬ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 15 ਸਤੰਬਰ: ਰਿਆਤ ਬਾਹਰਾ ਯੂਨੀਵਰਸਿਟੀ ਸਕੂਲ ਆਫ ਸਾਇੰਸਜ਼ ਦੇ ਵਿਦਿਆਰਥੀਆਂ ਵੱਲੋਂ ਨਵੇਂ ਵਿਦਿਆਰਥੀਆਂ ਦੇ ਸਵਾਗਤ ਲਈ ਫ੍ਰੈਸ਼ਰ ਪਾਰਟੀ -2017 ਦਾ ਆਯੋਜਨ ਕੀਤਾ ਗਿਆ, ਜਿਸ ਦੌਰਾਨ ਨਜ਼ਰੀਨ ਨੂੰ ਮਿਸ ਟੈਲੇਂਟਡ ਅਤੇ ਸਾਹਿਲ ਨੂੰ ਮਿਸਟਰ ਟੈਲੇਂਟਡ ਦਾ ਖਿਤਾਬ ਪ੍ਰਾਪਤ ਹੋਇਆ। ਇਸ ਪ੍ਰੋਗਰਾਮ ਦੀ ਸ਼ੁਰੂਆਤ ਵਿਸੇਸ਼ ਮਹਿਮਾਨ ਵਜੋਂ ਪਹੁੰਚੇ ਰਿਆਤ-ਬਾਹਰਾ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਸਿੰਘ ਨੇ ਸ਼ਮਾ ਰੋਸ਼ਨ ਕਰਕੇ ਕੀਤੀ ਅਤੇ ਨਵੇਂ ਵਿਦਿਆਰਥੀਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨਵੇਂ ਵਿਦਿਆਰਥੀਆਂ ਦਾ ਇਸ ਪਰਿਵਾਰ ਵਿੱਚ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਆਉਣ ਵਾਲੇ ਅਹਿਮ ਸਾਲਾਂ ਦਾ ਸੰਸਥਾਨ ਵਿੱਚ ਪੜ੍ਹਕੇ ਜਿਆਦਾ ਤੋਂ ਜਿਆਦਾ ਫਾਇਦਾ ਉਠਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕਰਦੇ ਹੋਏ ਕਿਹਾ ਕਿ ਵਿਦਿਆਰਥੀ ਜੀਵਨ ਵਿੱਚ ਹੀ ਅਸੀਂ ਉਨ੍ਹਾਂ ਬੁਲੰਦੀਆਂ ਨੂੰ ਪ੍ਰਾਪਤ ਕਰ ਸਕਦੇ ਹਾਂ, ਜਿਨ੍ਹਾਂ ਦੀ ਅਸੀਂ ਕਾਮਨਾ ਕਰਦੇ ਹਾਂ। ਵਿਦਿਆਰਥੀ ਜੀਵਨ ਵਿੱਚ ਕੀਤੀ ਗਈ ਸਖਤ ਮਿਹਨਤ ਹੀ ਵਿਦਿਆਰਥੀ ਦੇ ਸੰਮਪੂਰਨ ਭਵਿੱਖ ਦੀ ਨੀਂਵ ਰੱਖਦੀ ਹੈ। ਇਸ ਮੌਕੇ ਵਿਦਿਆਰਥੀਆਂ ਵੱਲੋਂ ਇਕ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ,ਜਿਸ ਵਿੱਚ ਵਿਦਿਆਰਥੀਆਂ ਵੱਲੋਂ ਗਿੱਧੇ,ਭੰਗੜੇ,ਸਕਿੱਟ, ਗਰੁੱਪ ਡਾਂਸ,ਨਾਟਕ, ਗੀਤ,ਕੋਰਿਓਗ੍ਰਾਫੀ ਆਦਿ ਰਾਹੀਂ ਦੁਰਸ਼ਕਾਂ ਦਾ ਖੂਬ ਮਨੋਰੰਜਨ ਕੀਤਾ। ਰਿਆਤ-ਬਾਹਰਾ ਯੂਨੀਵਰਸਿਟੀ ਦੇ ਚਾਂਸਲਰ ਅਤੇ ਰਿਆਤ ਬਾਹਰਾ ਗਰੁੱਪ ਦੇ ਚੇਅਰਮੈਨ ਸ. ਗੁਰਵਿੰਦਰ ਸਿੰਘ ਬਾਹਰਾ ਨੇ ਵੀ ਨਵੇਂ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਸਮਾਗਮ ਦੀ ਸ਼ੁਰੂਆਤ ਮੌਕੇ ਸਕੂਲ ਦੀ ਡੀਨ ਡਾ. ਹਰਵਿੰਦਰ ਕੌਰ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਕਾਲਜ ਦੇ ਪੁਰਾਣੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਸਬੰਧੀ ਵੀ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਇਸ ਆਯੋਜਨ ਨਾਲ ਨਾ ਸਿਰਫ ਵਿਦਿਆਰਥੀਆਂ ਦਾ ਸਵਾਗਤ ਹੋਇਆ ਬਲਕਿ ਉਨ੍ਹਾਂ ਨੂੰ ਆਪਣੇ ਸੀਨੀਅਰ ਵਿਦਿਆਰਥੀਆਂ ਅਤੇ ਨਵੇਂ ਅਧਿਆਪਕਾਂ ਨਾਲ ਘੁਲਣ-ਮਿਲਣ ਦਾ ਮੌਕਾ ਵੀ ਮਿਲਿਆ ਹੈ। ਇਸ ਪ੍ਰੋਗਰਾਮ ਦੌਰਾਨ ਕਰਵਾਏ ਗਏ ਮੁਕਾਬਲੇ ਵਿੱਚ ਹਰਮਨ ਸਿੰਘ ਅਤੇ ਪ੍ਰੀਤੀ ਨੂੰ ਮਿਸਟਰ ਫ੍ਰੈਸ਼ਰ ਅਤੇ ਮਿਸ ਫ੍ਰੈਸ਼ਰ ਚੁਣਿਆ ਗਿਆ। ਇਸ ਤੋਂ ਇਲਾਵਾ ਨਜ਼ਰੀਨ ਨੂੰ ਮਿਸ ਟੈਲੇਂਟਡ ਅਤੇ ਸਾਹਿਲ ਨੂੰ ਮਿਸਟਰ ਟੈਲੇਂਟਡ ਦਾ ਅਵਾਰਡ ਪ੍ਰਾਪਤ ਹੋਇਆ। ਇਸ ਦੇ ਨਾਲ ਹੀ ਤਰੁਣ ਨੂੰ ਮਿਸਟਰ ਪ੍ਰਸਨੈਲਿਟੀ ਅਤੇ ਮੀਨੂ ਨੂੰ ਮਿਸ ਪ੍ਰਸਨੈਲਿਟੀ ਚੁਣਿਆ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਯੂਨੀਵਰਸਿਟੀ ਰਜਿਸਟਰਾਰ ਡਾ.ਓ.ਪੀ.ਮਿੱਡਾ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ