Share on Facebook Share on Twitter Share on Google+ Share on Pinterest Share on Linkedin ਹੁਣ ਸਰਕਾਰੀ ਹਸਪਤਾਲ, ਸਕੂਲ ਬੋਰਡ ਤੇ ਕੋਰਟ ਕੰਪਲੈਕਸ ਵਿੱਚ ਮਿਲੇਗਾ ਸਸਤਾ ਭੋਜਨ: ਏਡੀਸੀ ਮਾਨ ਸੀ. ਡਿਪਟੀ ਮੇਅਰ ਰਿਸ਼ਵ ਜੈਨ, ਕੌਂਸਲਰ ਰਜਿੰਦਰ ਰਾਣਾ ਤੇ ਅਮਰੀਕ ਸੋਮਲ ਵੱਲੋਂ ਸਸਤਾ ਭੋਜਨ ਸਕੀਮ ਵਿੱਚ ਸਹਿਯੋਗ ਦੇਣ ਦੀ ਅਪੀਲ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਮਈ: ਪੰਜਾਬ ਸਰਕਾਰ ਵੱਲੋਂ ਲਏ ਗਏ ਫੈਸਲੇ ਮੁਤਾਬਿਕ ਰਾਜ ਦੇ ਗਰੀਬਾਂ, ਬੇਘਰਿਆਂ ਅਤੇ ਲੋੜਵੰਦਾਂ ਨੂੰ ਸਸਤਾ ਖਾਣਾ ਮੁਹੱਈਆ ਕਰਾਉਣ ਦੇ ਮੱਦੇਨਜਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਅਤੇ ਸਮਾਜ ਸੇਵੀ ਸੰਸਥਾ ਇਸਤਰੀ ਸ਼ਕਤੀ ਦੇ ਸਹਿਯੋਗ ਨਾਲ ਸਿਵਲ ਹਸਪਤਾਲ ਫੇਜ਼ -6, ਮੋਹਾਲੀ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨੇੜ ਅਤੇ ਜ਼ਿਲ੍ਹਾ ਜੂਡੀਸ਼ੀਅਲ ਕੰਪਲੈਕਸ ਵਿਖੇ ਲੋੜਵੰਦਾਂ ਅਤੇ ਗਰੀਬਾਂ ਨੂੰ 10 ਰੁਪਏ ਦਾ ਵਧਿਆ ਸਾਫ ਸੁਥਰ ਅਤੇ ਹਾਈਜੈਨਿਕ ਦੁਪਹਿਰ ਦਾ ਖਾਣਾ ਮੁਹੱਈਆ ਕਰਵਾਇਆ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਚਰਨਦੇਵ ਸਿੰਘ ਮਾਨ, ਸਹਾਇਕ ਕਮਿਸ਼ਨਰ (ਜਨਰਲ) ਸ੍ਰੀ ਜਸਵੀਰ ਸਿੰਘ, ਸਿਵਲ ਸਰਜਨ ਸ੍ਰੀ ਜੈ ਸਿੰਘ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਸ੍ਰੀ ਰੀਸਵ ਜੈਨ, ਕੌਸਲਰ ਸ੍ਰੀ ਅਮਰੀਕ ਸਿੰਘ ਸੋਮਲ ਅਤੇ ਸ੍ਰੀ ਰਜਿੰਦਰ ਸਿੰਘ ਰਾਣਾ ਜਿਹੜੇ ਕਿ ਸਥਾਨਕ ਵਿਧਾਇਕ ਬਲਬੀਰ ਸਿੰਘ ਸਿੱਧੂ ਦੇ ਨੁਮਾਇੰਦੇ ਵਜੋਂ ਮੌਜੂਦ ਸਨ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਆਪਣੇ ਚੋਣ ਮੈਨੀਫੈਸਟੋ ਵਿੱਚ ਲੋੜਵੰਦਾਂ ਤੇ ਗਰੀਬਾਂ ਲਈ ਸਸਤਾ ਖਾਣਾ ਮੁਹੱਈਆ ਕਰਾਉਣ ਦਾ ਵਾਅਦਾ ਕੀਤਾ ਗਿਆ ਸੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਬਣੀ ਮੌਜੂਦਾ ਸਰਕਾਰ ਨੇ ਉਸ ਕੀਤੇ ਵਾਅਦੇ ਨੂੰ ਪੁਰਾ ਕੀਤਾ ਗਿਆ ਹੈ ਅਤੇ ਪੰਜਾਬ ਸਰਕਾਰ ਨੇ ਰਾਜ ਭਰ ਵਿੱਚ ਸਸਤਾ ਖਾਣਾ ਮੁਹੱਈਆ ਕਰਾਉਣ ਦੀ ਸਕੀਮ ਆਰੰਭੀ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਦੇ ਸ਼ੁਰੂ ਹੋਣ ਨਾਲ ਗਰੀਬਾਂ ਨੂੰ ਵੱਡਾ ਲਾਭ ਪੁੱਜਿਆ ਹੈ। ਇਸ ਮੌਕੇ ਡਿਪਟੀ ਸੀਨੀਅਰ ਮੇਅਰ ਨੇ ਦੱਸਿਆ ਕਿ ਸਰਦਾਰ ਸਿੱਧੂ ਵੱਲੋਂ ਇਸ ਸਕੀਮ ਨੂੰ ਨਿਰਵਿਘਣ ਚਾਲੂ ਰੱਖਣ ਲਈ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ। ਉਨ੍ਹਾਂ ਇਸ ਮੌਕੇ ਲੋਕਾਂ ਨੁੂੰ ਵੀ ਅਪੀਲ ਕੀਤੀ ਕਿ ਗਰੀਬਾਂ ਨੂੰ ਸਸਤਾ ਭੋਜਨ ਮੁਹੱਈਆ ਕਰਾਉਣ ਲਈ ਸ਼ੁਰੂ ਕੀਤੀ ਗਈ ਸਕੀਮ ਵਿੱਚ ਆਪਣਾ ਆਪਣਾ ਯੋਗਦਾਨ ਪਾਇਆ ਜਾਵੇ ਤਾਂ ਜੋ ਇਹ ਸਕੀਮ ਪੁਰੀ ਤਰ੍ਹਾਂ ਸਫਲ ਰਹੇ ਅਤੇ ਗਰੀਬ ਲੋਕ ਸਸਤਾ ਖਾਣਾ ਖਾ ਸਕਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਮਾਨ ਨੇ ਦੱਸਿਆ ਕਿ ਸਸਤਾ ਭੋਜਨ ਸਕੀਮ ਲਈ ਵੱਖਰਾ ਅਕਾਉਂਟ ਨੰਬਰ ਪੰਜਾਬ ਨੈਸ਼ਨਲ ਬੈਂਕ ਦੀ ਸਾਖਾ ਖਾਤਾ ਨੰਬਰ 1155000102100558 ਖੁਲਵਾਇਆ ਗਿਆ ਹੈ। ਕੋਈ ਵੀ ਦਾਨੀ ਸੱਜਣ ਇਸ ਖਾਤੇ ਵਿੱਚ ਆਨਲਾਈਨ, ਚੈਕ/ਬੈਂਕ ਡਰਾਫਟ, ਇੰਟਰਨੈਟ ਬੈਕਿੰਗ ਰਾਹੀ ਰਾਸ਼ੀ ਜਮ੍ਹਾਂ ਕਰਵਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਨੂੰ ਪੁਰੀ ਪਾਰਦਰਸ਼ਤਾ ਨਾਲ ਚਲਾਇਆ ਜਾਵੇਗਾ ਅਤੇ ਇਸ ਦਾ ਪੁਰਾ ਹਿਸਾਬ ਕਿਤਾਬ ਵੀ ਰੱਖਿਆ ਜਾਵੇਗਾ ਅਤੇ ਜਿਸ ਨੂੰ ਵੈਬਸਾਈਟ ਤੇ ਪਾਇਆ ਜਾਵੇਗਾ। ਇਸ ਮੌਕੇ ਕੌਂਸਲਰ ਸਾਹਿਬ ਸਿੰਘ, ਨਿਰੰਜਨ ਸਿੰਘ, ਐਨ.ਐਸ. ਸਿੱਧੂ, ਯੂਥ ਆਗੂ ਨਰਪਿੰਦਰ ਸਿੰਘ ਰੰਗੀ, ਠੇਕੇਦਾਰ ਸੋਹਨ ਸਿੰਘ ਬਠਲਾਣਾ, ਸ੍ਰੀ ਇੰਦਰਜੀਤ ਸਿੰਘ ਖੋਖਰ, ਜਸਪ੍ਰੀਤ ਸਿੰਘ ਗਿੱਲ, ਨਛੱਤਰ ਸਿੰਘ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ