ਯੂਪੀ ਤੋਂ ਨਾਬਾਲਿਗ ਕੁੜੀਆਂ ਦਾ ਬਲਾਤਕਾਰ ਤੇ ਕਤਲ ਕਰਕੇ ਭਗੌੜਾ ਮੁਜ਼ਲਮ ਕਾਬੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਜੂਨ:
ਮੁਹਾਲੀ ਪੁਲੀਸ ਨੇ ਯੂਪੀ ਵਿੱਚ 2014 ਦੌਰਾਨ ਨਾਬਾਲਿਗ ਕੁੜੀਆਂ ਨਾਲ ਬਲਾਤਕਾਰ ਅਤੇ ਕਤਲ ਕਰਕੇ ਭਗੌੜੇ ਹੋਏ ਇੱਕ ਅਪਰਾਧੀ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਮੁਹਾਲੀ ਦੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਮੁਲਜ਼ਮ ਫੈਜ਼ਾਨ ਨਾਦ ਕਾਨੂੰਨੀ ਕਾਰਵਾਈ ਤੋਂ ਬਚਨ ਲਈ ਇੱਥੋਂ ਦੇ ਸੈਕਟਰ-68 ਵਿੱਚ ਰਹਿ ਰਿਹਾ ਸੀ। ਜਿਸ ਨੂੰ ਅੱਜ ਗ੍ਰਿਫ਼ਤਾਰ ਕਰਕੇ ਯੂਪੀ ਪੁਲੀਸ ਦੇ ਹਵਾਲੇ ਕਰ ਦਿੱਤਾ ਹੈ।
ਡੀਐਸਪੀ ਬੱਲ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ 2014 ਵਿੱਚ ਯੂਪੀ ਦੇ ਥਾਣਾ ਕੁਰਾਨਾ (ਜ਼ਿਲ੍ਹਾ ਸ਼ਾਮਲੀ) ਵਿੱਚ ਨਾਬਾਲਿਗ ਕੁੜੀਆਂ ਦੇ ਕਤਲ ਅਤੇ ਬਲਾਤਕਾਰ ਦੇ ਦੋਸ਼ ਤਹਿਤ ਆਈਪੀਸੀ ਦੀ ਧਾਰਾ 364, 376, 302, 201, 34 ਅਤੇ ਪੈਸਕੋ ਐਕਟ ਅਧੀਨ ਅਪਰਾਧਿਕ ਪਰਚਾ ਦਰਜ ਕਰਕੇ ਉਸ ਦੀ ਭਾਲ ਕੀਤੀ ਜਾ ਰਹੀ ਸੀ ਪ੍ਰੰਤੂ ਵਾਰਦਾਤ ਤੋਂ ਬਾਅਦ ਮੁਲਜ਼ਮ ਫਰਾਰ ਹੋ ਗਿਆ ਸੀ। ਉਨ੍ਹਾਂ ਦੱਸਿਆ ਕਿ ਅਦਾਲਤ ਵੱਲੋਂ 13 ਜੂਨ 2019 ਨੂੰ ਮੁਲਜ਼ਮ ਨੂੰ ਭਗੌੜਾ ਐਲਾਨਿਆ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਅੱਜ ਥਾਣਾ ਕੁਰਾਨਾ ਦੇ ਤਫ਼ਤੀਸ਼ੀ ਅਫ਼ਸਰ ਸਬ ਇੰਸਪੈਕਟਰ ਕੁਲਦੀਪ ਸਿੰਘ ਦੇ ਸਪੁਰਦ ਕਰ ਦਿੱਤਾ ਹੈ। ਇਸ ਤੋਂ ਬਾਅਦ ਪੁਲੀਸ ਮੁਲਜ਼ਮ ਨੂੰ ਲੈ ਕੇ ਯੂਪੀ ਲੈ ਕੇ ਰਵਾਨਾ ਹੋ ਗਈ।

Load More Related Articles

Check Also

ਆਮ ਨਾਗਰਿਕਾਂ ਨੂੰ ਸਰੀਰਕ ਅਤੇ ਮਾਨਸਿਕ ਸੰਤੁਸ਼ਟੀ ਦੇ ਰਹੀ ਹੈ ‘ਸੀਐਮ ਦੀ ਯੋਗਸ਼ਾਲਾ’

ਆਮ ਨਾਗਰਿਕਾਂ ਨੂੰ ਸਰੀਰਕ ਅਤੇ ਮਾਨਸਿਕ ਸੰਤੁਸ਼ਟੀ ਦੇ ਰਹੀ ਹੈ ‘ਸੀਐਮ ਦੀ ਯੋਗਸ਼ਾਲਾ’ ਸੀਐਮ ਦੀ ਯੋਗਸ਼ਾਲਾ ਦਾ ਲੋ…