Share on Facebook Share on Twitter Share on Google+ Share on Pinterest Share on Linkedin ਰੁਜ਼ਗਾਰ ਲਈ ਵਿਦੇਸ਼ ਗਏ ਨੌਜਵਾਨਾਂ ਨਾਲ ਠੱਗੀ ਮਾਰੀ, ਮਲੇਸ਼ੀਆ ਤੋਂ ਵਾਪਸ ਲਿਆਂਦੇ ਨੌਜਵਾਨ ਪੰਜਾਬ ਅਗੇਂਸਟ ਕਰੱਪਸ਼ਨ ਸੰਸਥਾ ਦੇ ਉਪਰਾਲਿਆਂ ਨੂੰ ਪਿਆ ਬੂਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਜੁਲਾਈ: ਜਾਅਲੀ ਟਰੈਵਲ ਏਜੰਟਾਂ ਦੀ ਠੱਗੀ ਦਾ ਸ਼ਿਕਾਰ ਹੋ ਕੇ ਪੰਜਾਬ ਦੇ ਨੌਜਵਾਨ ਵਿਦੇਸ਼ੀ ਮੁਲਕਾਂ ਵਿੱਚ ਫਸ ਜਾਣ ਦੇ ਮਾਮਲੇ ਰੋਜ਼ਾਨਾ ਅਖ਼ਬਾਰਾਂ ਦੀਆਂ ਸੁਰਖ਼ੀਆ ਬਣ ਰਹੇ ਹਨ। ਪੰਜਾਬ ਅਗੇਂਸਟ ਕਰੱਪਸ਼ਨ ਸੰਸਥਾ ਨੇ ਅਜਿਹਾ ਹੀ ਇਕ ਤਾਜ਼ਾ ਮਾਮਲਾ ਸਾਹਮਣੇ ਲਿਆਂਦਾ ਹੈ। ਏਜੰਟਾਂ ਦੀ ਠੱਗੀ ਦਾ ਸ਼ਿਕਾਰ ਹੋਏ ਦੋ ਨੌਜਵਾਨਾਂ ਨੂੰ ਬੜੀ ਮੁਸ਼ਕਲ ਨਾਲ ਵਾਪਸ ਪੰਜਾਬ ਲਿਆਂਦਾ ਗਿਆ ਹੈ। ਅੱਜ ਇੱਥੇ ਸੰਸਥਾ ਦੇ ਪ੍ਰਧਾਨ ਸਤਨਾਮ ਸਿੰਘ ਦਾਊਂ ਨੇ ਦੱਸਿਆ ਕਿ ਜਗਰਾਓ ਇਲਾਕੇ ਦੇ ਦੋ ਨੌਜਵਾਨ ਅਰਵਿੰਦਰ ਸਿੰਘ ਅਤੇ ਗੁਰਮੀਤ ਸਿੰਘ ਵਿਦੇਸ਼ ਵਿੱਚ ਰੋਜ਼ੀ ਰੋਟੀ ਦੇ ਚੱਕਰ ਵਿੱਚ ਕਰੀਬ 7-8 ਲੱਖ ਦੀ ਠੱਗੀ ਦਾ ਸ਼ਿਕਾਰ ਹੋ ਗਏ। ਪੀੜਤ ਨੌਜਵਾਨਾਂ ਨੂੰ ਜਗਰਾਓ ਦੇ ਇਕ ਟਰੈਵਲ ਏਜੰਟ ਨੇ ਵਿਦੇਸ਼ ਭੇਜ ਕੇ 7-8 ਲੱਖ ਰੁਪਏ ਦੀ ਠੱਗੀ ਮਾਰੀ ਹੈ। ਨੌਜਵਾਨਾਂ ਨੂੰ ਇਹ ਕਹਿ ਕੇ ਅਰਮੀਨੀਆ ਭੇਜਿਆ ਗਿਆ ਕਿ ਉੱਥੋਂ ਦਾ ਵਰਕ ਪਰਮਿਟ ਦੁਆ ਕੇ ਨਾਗਰਿਕਤਾ ਦਿੱਤੀ ਜਾਵੇਗੀ। ਇਸ ਦੇ ਇਵਜ ਵਿੱਚ ਇਨ੍ਹਾਂ ਦੋਵਾਂ ਨੌਜਵਾਨਾਂ ਕੋਲੋਂ ਲਗਭਗ 5 ਲੱਖ ਰੁਪਏ ਵਸੂਲੇ ਗਏ ਪਰ ਜਦੋਂ ਇਹ ਨੌਜਵਾਨ ਅਰਮੀਨੀਆ ਪਹੁੰਚੇ ਤਾਂ ਇਨ੍ਹਾਂ ਨੂੰ ਉੱਥੇ ਕੋਈ ਕੰਮ ਧੰਦਾ ਨਹੀਂ ਦਿੱਤਾ ਅਤੇ ਨਾ ਹੀ ਕੋਈ ਦਸਤਾਵੇਜ਼ ਤਿਆਰ ਕਰਵਾਏ ਗਏ। ਇਸ ਮਗਰੋਂ ਪਰਿਵਾਰ ਵੱਲੋਂ ਏਜੰਟ ’ਤੇ ਦਬਾਅ ਪਾਉਣ ਉਪਰੰਤ ਇਹ ਨੌਜਵਾਨ ਵਾਪਸ ਆ ਗਏ। ਏਜੰਟ ਨੇ ਪੈਸੇ ਮੋੜਣ ਦੀ ਥਾਂ ਰੁਜ਼ਗਾਰ ਦਾ ਝਾਂਸਾ ਦੇ ਕੇ ਅੂਰਿਸਟ ਵੀਜ਼ਾ ’ਤੇ ਮਲੇਸ਼ੀਆ ਭੇਜ ਦਿੱਤਾ। ਜਿੱਥੇ ਉਨ੍ਹਾਂ ਦੇ ਪਾਸਪੋਰਟ ਖੋਹ ਗਏ ਅਤੇ ਉਨ੍ਹਾਂ ਨੂੰ ਉੱਥੇ ਪਹਿਲਾਂ ਹੀ ਮੌਜੂਦ 40-45 ਨੌਜਵਾਨਾਂ ਨਾਲ ਇਕ ਕਮਰੇ ਵਿੱਚ ਬੰਦ ਕਰ ਦਿੱਤਾ ਅਤੇ ਕਈ ਦਿਨ ਭੁੱਖੇ ਰੱਖਿਆ ਗਿਆ ਅਤੇ ਸਿਰਫ਼ ਇਕ ਮੁੱਠੀ ਭਰ ਚਾਵਲ ਖਾਣ ਲਈ ਦਿੱਤੇ ਜਾਂਦੇ ਸੀ। ਉਨ੍ਹਾਂ ਦੱਸਿਆ ਕਿ ਪੀੜਤ ਨੌਜਵਾਨਾਂ ਨੇ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਦਾ ਨੰਬਰ ਲੱਭ ਕੇ ਤਾਲਮੇਲ ਕੀਤਾ ਅਤੇ ਆਪਬੀਤੀ ਦੱਸੀ। ਸ੍ਰੀ ਦਾਊ ਨੇ ਦੱਸਿਆ ਕਿ ਉਦੋਂ ਇਹ ਮਾਮਲਾ ਸੰਸਦ ਮੈਂਬਰ ਰਹੇ ਧਰਮਵੀਰ ਗਾਂਧੀ ਦੇ ਧਿਆਨ ਵਿੱਚ ਲਿਆਂਦਾ ਗਿਆ ਅਤੇ ਡੀਜੀਪੀ ਅਤੇ ਐਸਐਸਪੀ ਨੂੰ ਈਮੇਲ ਰਾਹੀਂ ਸ਼ਿਕਾਇਤ ਦੇਣ ਦੇ ਨਾਲ ਨਾਲ ਮਾਮਲਾ ਸ੍ਰੀਮਤੀ ਸੁਸ਼ਮਾ ਸਵਰਾਜ ਦੇ ਧਿਆਨ ਵਿੱਚ ਲਿਆਂਦਾ ਗਿਆ ਪ੍ਰੰਤੂ ਲੋਕ ਸਭਾ ਚੋਣਾਂ ਕਾਰਨ ਮਾਮਲਾ ਲਮਕ ਗਿਆ। ਉਨ੍ਹਾਂ ਦੱਸਿਆ ਕਿ ਏਜੰਟ ਨੇ ਮਲੇਸ਼ੀਆ ਵਿੱਚ ਆਪਣੇ ਸਬ ਏਜੰਟਾਂ ਨੂੰ ਕਿਹਾ ਕਿ ਨੌਜਵਾਨਾਂ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਅਪਲੋਡ ਕੀਤੀ ਜਾਵੇ। ਜਿਸ ਵਿੱਚ ਨੌਜਵਾਨਾਂ ਵੱਲੋਂ ਇਹ ਕਿਹਾ ਜਾਵੇ ਕਿ ਉਨ੍ਹਾਂ ਦਾ ਕੋਈ ਝਗੜਾ ਨਹੀਂ ਹੈ ਅਤੇ ਇਸ ਮੰਤਵ ਲਈ ਨੌਜਵਾਨਾਂ ਦੀ ਕੁੱਟਮਾਰ ਕੀਤੀ ਗਈ। ਉਨ੍ਹਾਂ ਦੱਸਿਆ ਕਿ ਬੀਤੀ 30 ਅਪਰੈਲ ਨੂੰ ਸੋਸ਼ਲ ਮੀਡੀਆ ’ਤੇ ਇਕ ਵੀਡੀਓ ਪਾਈ ਗਈ। ਜਿਸ ਵਿੱਚ ਕਿਹਾ ਗਿਆ ਕਿ ਜੇਕਰ ਇਨ੍ਹਾਂ ਨੌਜਵਾਨਾਂ ਦਾ ਕੋਈ ਮਾਲੀ ਜਾਂ ਜਾਨੀ ਨੁਕਸਾਨ ਹੋਇਆ ਤਾਂ ਏਜੰਟ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮਗਰੋਂ ਏਜੰਟ ਦੇ ਬੰਦਿਆਂ ਨੇ ਪੀੜਤ ਨੌਜਵਾਨਾਂ ਦੀ ਕੁੱਟਮਾਰ ਕਰਕੇ ਕਮਰੇ ’ਚੋਂ ਬਾਹਰ ਕੱਢ ਦਿੱਤਾ ਅਤੇ ਪਾਸਪੋਰਟ ਖਰਾਬ ਕਰ ਦਿੱਤੇ। ਜਿਸ ਤੋਂ ਬਾਅਦ ਇਹ ਨੌਜਵਾਨ ਜੋਰ ਬਾਰੂ ਸ਼ਹਿਰ ਦੇ ਗੁਰਦੁਆਰਾ ਸਾਹਿਬ ਪਹੁੰਚੇ ਅਤੇ ਇੱਥੋਂ ਕੁਝ ਦਿਨ ਰਹਿਣ ਉਪਰੰਤ ਇਹ ਨੌਜਵਾਨ ਕੁਆਲੰਪੁਰ ਪਹੁੰਚੇ। ਜਿੱਥੋਂ ਉਨ੍ਹਾਂ ਨੇ ਆਪਣੇ ਪਰਿਵਾਰ ਨਾਲ ਸੰਪਰਕ ਕਰਕੇ ਪੈਸੇ ਮੰਗਵਾਏ। ਇਸ ਤੋਂ ਬਾਅਦ ਦੋ ਲੱਖ ਹੋਰ ਖ਼ਰਚ ਕੇ ਉਨ੍ਹਾਂ ਦੇ ਕਾਗਜ ਤਿਆਰ ਕਰਵਾ ਕੇ ਪੰਜਾਬ ਲਿਆਂਦਾ ਗਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ