Share on Facebook Share on Twitter Share on Google+ Share on Pinterest Share on Linkedin ਮੈਰਿਜ ਪੈਲੇਸਾਂ ਵਿੱਚ ਹਥਿਆਰ ਲੈ ਕੇ ਆਉਣ ਤੇ ਹਵਾਈਫਾਇਰ ਕਰਨ ’ਤੇ ਪੂਰਨ ਪਾਬੰਦੀ ਦੇ ਹੁਕਮ ਗਗਨਦੀਪ ਘੜੂੰਆਂ ਨਬਜ਼-ਏ-ਪੰਜਾਬ ਬਿਊਰੋ, ਰੂਪਨਗਰ, 10 ਫਰਵਰੀ: ਰੂਪਨਗਰ ਦੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਗੁਰਨੀਤ ਤੇਜ ਨੇ ਜ਼ਾਬਤਾ ਫੌਜਦਾਰੀ ਸੰਘਤਾ 1973 (1974 ਦੇ ਐਕਟ ਨੰਬਰ 2) ਦੀ ਧਾਰਾ 144 ਅਧੀਨ ਜ਼ਿਲ੍ਹੇ ਵਿੱਚ ਚੱਲ ਰਹੇ ਮੈਰਿਜ ਪੈਲੇਸਾਂ ਵਿਚ ਹਥਿਆਰ ਆਦਿ ਲੈ ਕੇ ਆਉਣ ਅਤੇ ਫਾਇਰ ਕਰਨ ਤੇ ਪੂਰਨ ਪਾਬੰਦੀ ਲਗਾਉਂਣ ਦੇ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀ ਦੇ ਹੁਕਮ ਇਸ ਲਈ ਜਾਰੀ ਕੀਤੇ ਗਏ ਕਿੳਂਕਿ ਹੈ ਕਿ ਜ਼ਿਲ੍ਹਾ ਰੂਪਨਗਰ ਵਿੱਚ ਕਾਫੀ ਗਿਣਤੀ ਵਿੱਚ ਮੈਰਿਜ ਪੈਲੇਸ ਚੱਲ ਰਹੇ ਹਨ। ਇਹਨਾਂ ਮੈਰਿਜ ਪੈਲਸਾਂ ਵਿਚ ਹੁੰਦੇ ਸਮਾਰੋਹਾਂ ਦੌਰਾਨ ਕਈ ਲੋਕਾਂ ਵੱਲੋ ਹਥਿਆਰ ਨਾਲ ਲੈ ਕੇ ਜਾਣ ਅਤੇ ਹਵਾਈ ਫਾਇਰ ਕਰਨਾ ਇਕ ਜਸ਼ਨ ਜਿਹਾ ਬਣ ਗਿਆ ਹੈ, ਜਿਸ ਨਾਲ ਕਈ ਵਾਰ ਅਣਸੁਖਾਵੀਂ ਘਟਨਾਵਾਂ ਵਾਪਰਨ ਦੀ ਸੰਭਾਵਨਾ ਬਣੀ ਰਹਿੰਦੀ ਹੈ। ਇਸ ਲਈ ਜ਼ਿਲ੍ਹੇ ਵਿੱਚ ਚੱਲ ਰਹੇ ਮੈਰਿਜ ਪੈਲੇਸਾਂ ਅੰਦਰ ਹਥਿਆਰ ਲੈ ਕੇ ਜਾਣ ਅਤੇ ਹਵਾਈ ਫਾਇਰ ਕਰਨ ’ਤੇ ਰੋਕ ਲਗਾਈ ਜਾਣੀ ਅਤਿ ਜ਼ਰੂਰੀ ਹੈ। ਇਹ ਹੁਕਮ ਤੁਰੰਤ ਲਾਗੂ ਹੋ ਗਏ ਹਨ ਅਤੇ 11 ਅਪਰੈਲ 2018 ਤੱਕ ਲਾਗੂ ਰਹਿਣਗੇ ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ