ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ: ਕ੍ਰਿਸ਼ਨ ਕੁਮਾਰ

ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕਾਂ ਲਈ ਵਿਗਿਆਨ ਵਿਸ਼ਿਆਂ ਦੀ ਓਰੀਐਂਟੇਸ਼ਨ ਸਿਖਲਾਈ ਵਰਕਸ਼ਾਪ

ਵਿਦਿਆਰਥੀਆਂ ਦੀ ਸਹੂਲਤ ਲਈ ਸਕੂਲਾਂ ਵਿੱਚ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ’ਤੇ ਜ਼ੋਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਜਨਵਰੀ:
ਸਿੱਖਿਆ ਮੰਤਰੀ ਓਪੀ ਸੋਨੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿੱਖਿਆ ਵਿਭਾਗ ਵੱਲੋਂ ਮੈਰੀਟੋਰੀਅਸ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਵਿਗਿਆਨ ਵਿਸ਼ਾ ਪੜ੍ਹਾਉਣ ਵਾਲੇ ਅਧਿਆਪਕਾਂ ਦੀ ਦੋ ਰੋਜ਼ਾ ਓਰੀਐਂਟੇਸ਼ਨ ਸਿਖਲਾਈ ਵਰਕਸ਼ਾਪ ਅੱਜ ਸਮਾਪਤ ਹੋ ਗਈ। ਇਸ ਸਿਖਲਾਈ ਵਰਕਸ਼ਾਪ ਵਿੱਚ ਵਿਗਿਆਨ ਵਿਸ਼ੇ ਦੇ 60 ਫਿਜ਼ਿਕਸ ਲੈਕਚਰਾਰਾਂ ਅਤੇ 60 ਕੈਮਿਸਟਰੀ ਲੈਕਚਰਾਰਾਂ ਨੂੰ ਸਿਖਲਾਈ ਦਿੱਤੀ ਗਈ। ਵਰਕਸ਼ਾਪ ਵਿੱਚ ਵਿਗਿਆਨ ਵਿਸ਼ਿਆਂ ਵਿੱਚ ਵਿਸ਼ਾ ਵਸਤੂ ਦਾ ਮਹੱਤਵ, ਪੜ੍ਹਾਉਣ ਦੀਆਂ ਤਕਨੀਕਾਂ ਤੇ ਮਲਟੀਮੀਡੀਆ ਦੀ ਵਰਤੋਂ, ਵਿਗਿਆਨ ਵਿਸ਼ਿਆਂ ਨੂੰ ਸੌਖੇ ਢੰਗ ਨਾਲ ਸਮਝਣ ਲਈ ਤਕਨੀਕਾਂ ਬਾਰੇ ਦੱਸਿਆ ਗਿਆ।
ਇਸ ਮੌਕੇ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 10 ਮੈਰੀਟੋਰੀਅਸ ਸਕੂਲ ਖੋਲ੍ਹੇ ਗਏ ਹਨ। ਜਿਨ੍ਹਾਂ ਵਿੱਚ ਹੋਣਹਾਰ, ਲੋੜਵੰਦ ਤੇ ਗਰੀਬ ਪਰਿਵਾਰਾਂ ਨਾਲ ਸਬੰਧਤ ਵਿਦਿਆਰਥੀਆਂ ਮੁਫ਼ਤ ਮਿਆਰੀ ਸਿੱਖਿਆ ਹਾਸਲ ਕਰ ਰਹੇ ਹਨ। ਹੁਣ ਇਨ੍ਹਾਂ ਸਕੂਲਾਂ ਦੇ ਵਿਦਿਆਰਥੀਆਂ ਨੂੰ ਗੁਣਾਤਮਿਕ ਸਿੱਖਿਆ ਦੇਣ ਲਈ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵੱਲੋਂ ਓਰੀਐਂਟੇਸ਼ਨ ਸਿਖਲਾਈ ਵਰਕਸ਼ਾਪਾਂ ਵਿੱਚ ਨਵੀਆਂ ਤਕਨੀਕਾਂ ਨਾਲ ਵਿਸ਼ੇ ਦੇ ਨਵੀਨਤਮ ਗਿਆਨ ਲਈ ਜਾਣਕਾਰੀ ਸਾਂਝੀ ਕੀਤੀ ਗਈ। ਵਰਕਸ਼ਾਪ ਵਿੱਚ ਉੱਤਰ ਭਾਰਤ ਦੀਆਂ ਪ੍ਰਮੁੱਖ ਯੂਨੀਵਰਸਿਟੀਆਂ ਦੇ ਵੱਖ ਵੱਖ ਵਿਗਿਆਨ ਵਿਸ਼ਿਆਂ ਦੇ ਮਾਹਰ ਅਧਿਆਪਕਾਂ ਨੇ ਆਪਣੇ ਤਜਰਬੇ ਸਾਂਝੇ ਕੀਤੇ। ਉਨ੍ਹਾਂ ਐਲਾਨ ਕੀਤਾ ਕਿ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਵਿਦਿਆਰਥੀਆਂ ਦੀ ਸਹੂਲਤ ਲਈ ਸਕੂਲਾਂ ਵਿੱਚ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ ਤਾਂ ਜੋ ਮਾਪਿਆਂ ਨੂੰ ਸਰਕਾਰੀ ਸਕੂਲਾਂ ਵੱਲ ਆਕਰਸ਼ਿਤ ਕੀਤਾ ਜਾ ਸਕੇ।
ਵਰਕਸ਼ਾਪ ਵਿੱਚ ਪਹੁੰਚੇ ਡਾ. ਮਨਿੰਦਰ ਸਿੰਘ ਸਰਕਾਰੀਆ ਪ੍ਰਾਜੈਕਟ ਕੋਆਰਡੀਨੇਟਰ ਮੈਰੀਟੋਰੀਅਸ ਸਕੂਲ ਨੇ ਦੱਸਿਆ ਕਿ ਮੈਰੀਟੋਰੀਅਸ ਸਕੂਲਾਂ ਦੇ ਮੁਖੀਆਂ ਅਤੇ ਅਧਿਆਪਕਾਂ ਨੂੰ ਸਮੇਂ ਸਮੇਂ ਸਿਰ ਵੱਖ ਵੱਖ ਵਿਸ਼ਿਆਂ ਦੀ ਓਰੀਐਂਟੇਸ਼ਨ ਸਿਖਲਾਈ ਵਰਕਸ਼ਾਪਾਂ ਲਗਾਈਆਂ ਜਾਣਗੀਆਂ। ਇਸ ਵਰਕਸ਼ਾਪ ਦੌਰਾਨ ਇੰਦਰਪਾਲ ਸਿੰਘ ਮਲਹੋਤਰਾ, ਫਿਜ਼ਿਕਸ ਦੇ ਰਿਸੋਰਸ ਪਰਸਨਾਂ ਵਿੱਚ ਪ੍ਰੋ. ਐਚਐਸ ਵਿਰਕ ਕੋਆਰਡੀਨੇਟਰ ਸਿਖਲਾਈ ਵਰਕਸ਼ਾਪ, ਸਾਬਕਾ ਪ੍ਰਿੰਸੀਪਲ ਐਮਐਸ ਮਰਵਾਹਾ, ਯੂਐਸ ਕੁਸ਼ਵਾਹਾ, ਡਾ. ਕੇ. ਐਸ. ਬਿੰਦਰਾ ਅਤੇ ਕੈਮਿਸ਼ਟਰੀ ਦੇ ਰਿਸੋਰਸ ਪਰਸਨਾਂ ਵਿੱਚ ਡਾ. ਦੀਪਕ ਸੋਲੰਕੀ, ਪ੍ਰੋ. ਐਸਐਸ ਬਾਰੀ, ਡਾ. ਸੁਭਾਸ਼ ਸਾਹੂ, ਪ੍ਰੋ. ਪਰਮਜੀਤ ਸਿੰਘ ਨੇ ਆਪਣੇ ਵਿਚਾਰ ਸਾਂਝੇ ਕੀਤੇ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…