ਕੁਲਜੀਤ ਬੇਦੀ ਦੇ ਘਰ ਹੋਈ ਬਲਬੀਰ ਸਿੱਧੂ ਦੇ ਹੱਕ ਵਿੱਚ ਭਰਵੀਂ ਚੋਣ ਮੀਟਿੰਗ  

ਕੁਲਵੰਤ ਸਿੰਘ ਨੇ ਮੁਹਾਲੀ ਦੇ ਵਿਕਾਸ ਨੂੰ 10 ਸਾਲ ਪਿੱਛੇ ਪਾਇਆ: ਮੇਅਰ ਜੀਤੀ ਸਿੱਧੂ  

ਕੁਲਵੰਤ ਸਿੰਘ ਨੂੰ ਪਹਿਲਾਂ ਹੀ ਨਕਾਰ ਚੁੱਕੇ ਨੇ ਮੁਹਾਲੀ ਦੇ ਲੋਕ: ਜੀਤੀ ਸਿੱਧੂ  

ਡਿਪਟੀ ਮੇਅਰ ਕੁਲਜੀਤ ਬੇਦੀ ਨੇ ਇਲਾਕਾ ਵਾਸੀਆਂ ਤੋਂ ਮੰਗੀਆਂ ਸਿੱਧੂ ਦੇ ਹੱਕ ਵਿੱਚ ਵੋਟ

ਹਰ ਸਮੇਂ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਸ਼ਹਿਰ ਦੇ ਵਿਕਾਸ ਲਈ ਤੱਤਪਰ ਹਨ ਸਿੱਧੂ: ਬੇਦੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਜਨਵਰੀ:
ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਉਨ੍ਹਾਂ ਦੇ ਗ੍ਰਹਿ ਵਿਖੇ ਕਾਂਗਰਸ ਪਾਰਟੀ ਦੇ ਮੁਹਾਲੀ ਹਲਕੇ ਤੋਂ  ਉਮੀਦਵਾਰ ਸਾਬਕਾ ਸਿਹਤ ਮੰਤਰੀ ਤੇ ਵਿਧਾਇਕ ਬਲਬੀਰ ਸਿੰਘ ਸਿੱਧੂ ਦੇ ਹੱਕ ਵਿੱਚ ਚੋਣ ਮੀਟਿੰਗ ਕੀਤੀ ਗਈ ਜਿਸ ਵਿੱਚ ਇਲਾਕੇ ਦੇ ਪਤਵੰਤੇ ਸੱਜਣ ਵੱਡੀ ਗਿਣਤੀ ਵਿੱਚ ਹਾਜ਼ਰ ਹੋਏ। ਇਸ ਮੌਕੇ ਮੋਹਾਲੀ ਨਗਰ ਨਿਗਮ ਮੇਅਰ ਅਮਰਜੀਤ ਸਿੰਘ ਜੀਤੀ ਵਿਸ਼ੇਸ਼ ਤੌਰ ਤੇ ਪਹੁੰਚੇ ਅਤੇ ਚੋਣ ਮੀਟਿੰਗ ਨੂੰ ਸੰਬੋਧਨ ਕੀਤਾ।
ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਮੋਹਾਲੀ ਵਿੱਚ ਨਵੀਂ ਚੁਣੀ ਗਈ ਨਗਰ ਨਿਗਮ ਦੀ ਟੀਮ ਨੇ ਹਰ ਕੋਨੇ ਵਿਚ ਵਿਕਾਸ ਕਾਰਜ ਕਰਵਾਏ ਹਨ ਅਤੇ 100 ਕਰੋੜ ਤੋਂ ਵੱਧ ਦੇ ਕੰਮ  ਲਗਾਤਾਰ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਉਮੀਦਵਾਰ ਸਾਬਕਾ ਸਿਹਤ ਮੰਤਰੀ ਤੇ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਨਗਰ ਨਿਗਮ ਨੂੰ ਕਦੇ ਵੀ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ। ਉਨ੍ਹਾਂ ਕਿਹਾ ਕਿ ਬਲਬੀਰ ਸਿੰਘ ਸਿੱਧੂ ਦੀ ਰਹਿਨੁਮਾਈ ਹੇਠ ਮੁਹਾਲੀ ਨਗਰ ਨਿਗਮ ਨੂੰ ਵੱਖ ਵੱਖ ਵਿਭਾਗਾਂ ਵਿਚ ਪਏ 85 ਕਰੋੜ ਰੁਪਏ ਦੇ ਬਕਾਏ ਹਾਸਲ ਕਰਨ ਵਿੱਚ ਵੀ ਸਫ਼ਲਤਾ ਮਿਲੀ  ਹੈ ਜਿਸ ਦਾ ਸਿਹਰਾ ਬਲਬੀਰ ਸਿੰਘ ਸਿੱਧੂ ਦੇ ਸਿਰ ਜਾਂਦਾ ਹੈ।
ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ  ਨੇ ਸੰਬੋਧਨ ਕਰਦਿਆਂ  ਸਾਬਕਾ ਮੇਅਰ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਵੰਤ ਸਿੰਘ ਨੂੰ ਰਗੜੇ ਲਾਏ। ਉਨ੍ਹਾਂ ਕਿਹਾ ਕਿ ਸਾਬਕਾ ਮੇਅਰ ਨੂੰ ਕਾਂਗਰਸ ਪਾਰਟੀ ਨੇ ਵੀ ਵੋਟਾਂ ਪਾ ਕੇ ਮੇਅਰ ਬਣਾਇਆ ਸੀ ਨਹੀਂ ਤਾਂ ਉਹ ਕਦੇ ਮੇਅਰ ਨਹੀਂ ਸੀ ਬਣ ਸਕਦਾ। ਉਨ੍ਹਾਂ ਕਿਹਾ ਕਿ ਮੇਅਰ ਬਣਨ ਤੋਂ ਕੁਝ ਸਮਾਂ ਬਾਅਦ ਹੀ ਕੁਲਵੰਤ ਸਿੰਘ ਵਾਪਸ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਅਤੇ ਸਹੁੰ ਖਾਣ ਦੇ ਬਾਵਜੂਦ ਕਾਂਗਰਸ ਪਾਰਟੀ ਨੂੰ ਕੁਲਵੰਤ ਸਿੰਘ ਨੇ ਧੋਖਾ ਦਿੱਤਾ। ਉਨ੍ਹਾਂ ਕਿਹਾ ਕਿ ਕੁਲਵੰਤ ਸਿੰਘ ਨੇ ਵਿਕਾਸ ਦੇ ਮਾਮਲੇ ਵਿੱਚ  ਮੁਹਾਲੀ ਨੂੰ ਦੱਸ ਸਾਲ ਪਿੱਛੇ ਪਾ ਦਿੱਤਾ ਕਿਉਂਕਿ ਨਾ ਤਾਂ ਉਹ ਖ਼ੁਦ ਦਫ਼ਤਰ ਆਉਂਦੇ ਸਨ ਅਤੇ ਨਾ ਹੀ ਘਰ ਆਉਣ ਵਾਲੇ ਕਿਸੇ ਵਿਅਕਤੀ ਨੂੰ ਮਿਲਦੇ ਸਨ ਸਗੋਂ ਲੋਕਾਂ ਨੂੰ ਬੇਇੱਜ਼ਤ ਕਰਦੇ ਸਨ। ਉਨ੍ਹਾਂ ਕਿਹਾ ਕਿ ਮੁਹਾਲੀ ਦੇ ਸੂਝਵਾਨ ਲੋਕਾਂ ਨੇ ਨਗਰ ਨਿਗਮ ਦੀਆਂ ਚੋਣਾਂ ਵਿੱਚ ਕੁਲਵੰਤ ਸਿੰਘ ਅਤੇ ਉਨ੍ਹਾਂ ਦੇ ਗਰੁੱਪ ਨੂੰ ਬੁਰੀ ਤਰ੍ਹਾਂ ਨਕਾਰ ਦਿੱਤਾ ਅਤੇ ਖੁਦ ਕੁਲਵੰਤ ਸਿੰਘ ਆਪਣੇ ਵਾਰਡ ਵਿਚ ਵੱਡੇ ਫ਼ਰਕ ਨਾਲ ਚੋਣ ਹਾਰ ਗਏ। ਉਨ੍ਹਾਂ ਕਿਹਾ ਕਿ ਹੁਣ ਕੁਲਵੰਤ ਸਿੰਘ ਆਪਣੇ ਨਿੱਜੀ ਮੁਫ਼ਾਦਾਂ ਦੀ ਪੂਰਤੀ ਲਈ ਆਮ ਆਦਮੀ ਪਾਰਟੀ ਦੀ ਟਿਕਟ ਲੈ ਕੇ ਚੋਣ ਲੜ ਰਿਹਾ ਹੈ ਪਰ ਮੁਹਾਲੀ ਦੇ ਲੋਕ ਇਸ ਨੂੰ ਬਾਹਰ ਦਾ ਰਸਤਾ ਦਿਖਾਉਣਗੇ।
ਉਨ੍ਹਾਂ ਅਕਾਲੀ ਉਮੀਦਵਾਰ ਪਰਮਿੰਦਰ ਸਿੰਘ ਸੋਹਾਣਾ ਉੱਤੇ ਵਰ੍ਹਦਿਆਂ ਕਿਹਾ ਕਿ ਕੁਝ ਸਮਾਂ ਪਹਿਲਾਂ ਪਰਵਿੰਦਰ ਸਿੰਘ ਸੋਹਾਣਾ ਕੁਲਵੰਤ ਸਿੰਘ ਦੇ ਨਾਲ ਬੈਠ ਕੇ  ਆਜ਼ਾਦ ਗਰੁੱਪ ਦੇ ਬੈਨਰ ਹੇਠ ਪ੍ਰੈੱਸ ਕਾਨਫ਼ਰੰਸਾਂ ਕਰਦਾ ਸੀ ਤੇ ਹੁਣ ਅਕਾਲੀ ਦਲ ਦੀ ਟਿਕਟ ਲੈ ਕੇ ਕੁਲਵੰਤ ਸਿੰਘ ਦੇ ਖ਼ਿਲਾਫ਼ ਹੀ ਚੋਣ ਲੜ ਰਿਹਾ ਹੈ। 
ਉਨ੍ਹਾਂ ਕਿਹਾ ਕਿ ਦੋਵੇਂ ਆਗੂ ਮੌਕਾਪ੍ਰਸਤ ਹਨ ਅਤੇ ਨਿੱਜੀ ਸਵਾਰਥਾਂ ਦੀ ਪੂਰਤੀ ਲਈ ਚੋਣ ਲੜ ਰਹੇ ਹਨ ਜੋ ਕਿ ਇਨ੍ਹਾਂ ਦੀ ਕਾਰਗੁਜ਼ਾਰੀ ਤੋਂ ਸਪੱਸ਼ਟ ਦਿਖਾਈ ਦਿੰਦਾ ਹੈ। ਉਨ੍ਹਾਂ ਸਵਾਲ ਕੀਤਾ ਕਿ ਅਜਿਹੇ ਆਗੂ ਮੁਹਾਲੀ ਦਾ ਕੀ ਭਲਾ ਕਰਨਗੇ। ਉਨ੍ਹਾਂ ਕਿਹਾ ਕਿ ਹੁਣ ਜਦੋਂ ਇਨ੍ਹਾਂ ਕੋਲ ਵਿਧਾਇਕ ਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਖ਼ਿਲਾਫ਼ ਕੋਈ ਮੁੱਦਾ ਨਹੀਂ ਬਚਿਆ ਤਾਂ  ਸਿੱਧੂ ਉੱਤੇ  ਤਰ੍ਹਾਂ ਤਰ੍ਹਾਂ ਦੀ ਇਲਜ਼ਾਮਬਾਜ਼ੀ ਕਰ ਰਹੇ ਹਨ ਪਰ ਲੋਕ ਇਨ੍ਹਾਂ ਦੀ ਮਾੜੀ ਨੀਅਤ ਨੂੰ ਸਮਝਦੇ ਹਨ  ਅਤੇ ਇਨ੍ਹਾਂ ਨੂੰ ਮੂੰਹ ਨਹੀਂ ਲਗਾਉਣਗੇ।
ਇਸ ਤੋਂ ਪਹਿਲਾਂ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਇੱਥੇ ਆਉਣ ਤੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਬਲਬੀਰ ਸਿੰਘ ਸਿੱਧੂ ਵਰਗਾ ਆਗੂ ਮੁਹਾਲੀ ਸ਼ਹਿਰ ਨੂੰ ਨਹੀਂ ਮਿਲਣਾ ਜੋ ਹਰ ਸਮੇਂ ਲੋਕਾਂ ਲਈ ਉਪਲੱਬਧ ਹਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣ ਅਤੇ ਮੁਹਾਲੀ ਦੇ ਵਿਕਾਸ  ਲਈ ਹਮੇਸ਼ਾ ਤਿਆਰ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਵੰਤ ਸਿੰਘ ਤਾਂ ਕਿਸੇ  ਨੂੰ ਮਿਲ ਕੇ ਵੀ ਰਾਜ਼ੀ ਨਹੀਂ ਅਤੇ ਨਾ ਹੀ ਉਹ ਲੋਕਾਂ ਦੇ ਮਸਲੇ ਹੱਲ ਕਰਵਾਉਣ ਦੇ ਸਮਰੱਥ ਹਨ। ਉਨ੍ਹਾਂ ਕਿਹਾ ਕਿ ਸਾਬਕਾ ਮੇਅਰ ਦੇ ਸਮੇਂ ਮੁਹਾਲੀ ਸ਼ਹਿਰ ਸਫ਼ਾਈ ਪੱਖੋਂ ਵੀ ਪੱਛੜ ਗਿਆ ਸੀ ਤੇ  ਰੈਂਕਿੰਗ ਵਿੱਚ  150 ਤੋਂ ਵੀ ਪਿੱਛੇ ਸੀ ਜੋ ਹੁਣ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਅਤੇ ਉਨ੍ਹਾਂ ਦੀ  ਟੀਮ ਵੱਲੋਂ  ਚੰਦ ਮਹੀਨਿਆਂ ਦੀ ਮਿਹਨਤ ਨਾਲ  81ਵੇਂ ਨੰਬਰ ਤੇ ਲਿਆਂਦਾ ਹੈ ਅਤੇ ਪੰਜਾਬ ਵਿੱਚ ਦੂਜੇ ਨੰਬਰ ਤੇ ਲਿਆਂਦਾ  ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਖੁਦ ਅਤੇ ਆਪਣੇ ਪਰਿਵਾਰਾਂ, ਰਿਸ਼ਤੇਦਾਰਾਂ ਦੀਆਂ ਵੋਟਾਂ ਬਲਬੀਰ ਸਿੰਘ ਸਿੱਧੂ ਨੂੰ ਪਾ ਕੇ ਉਨ੍ਹਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਤੇ ਮੋਹਾਲੀ ਨੂੰ ਲੁੱਟਣ ਦੀ ਨੀਅਤ ਨਾਲ ਆਏ ਲੋਟੂ ਟੋਲਿਆਂ ਨੂੰ ਮੁੜ ਨਾ ਲਗਾਉਣ।

ਇਸ ਮੌਕੇ ਤਿਲਕ ਰਾਜ, ਮਾਸਟਰ ਰਾਮ ਸਰੂਪ ਜੋਸ਼ੀ, ਅਮਨਦੀਪ ਸਿੰਘ, ਵਿਕਟਰ ਨਿਹੋਲਕਾ, ਇੰਦਰਜੀਤ ਸਿੰਘ ਖੋਖਰ, ਆਸ਼ੂ ਵੈਦ, ਸ੍ਰੀਮਤੀ ਔਲਖ, ਨਵਨੀਤ ਤੋਕੀ, ਜਤਿੰਦਰ ਸਿੰਘ ਭੱਟੀ, ਦਲਬੀਰ ਸਿੰਘ ਕਾਨੂੰਗੋ, ਰਣਜੋਧ ਸਿੰਘ, ਡੀ ਐਸ ਚੰਦੋਕ ਨੇ ਵੀ ਸੰਬੋਧਨ ਕਰਦਿਆਂ ਕਿਹਾ ਕਿ ਬਲਬੀਰ ਸਿੰਘ ਸਿੱਧੂ ਪਿਛਲੇ 20 ਸਾਲਾਂ ਤੋਂ ਮੁਹਾਲੀ  ਵਾਸੀਆਂ  ਦੀ ਸੇਵਾ ਕਰ ਰਹੇ ਹਨ ਅਤੇ ਜਦੋਂ ਹੁਣ ਉਹ ਚੋਣ ਮੈਦਾਨ ਵਿਚ ਉਤਰੇ ਹਨ ਤਾਂ ਮੋਹਾਲੀ ਦੇ ਲੋਕਾਂ ਦਾ ਵੀ ਫਰਜ਼ ਹੈ ਕਿ ਉਨ੍ਹਾਂ ਨੂੰ ਵੱਧ ਤੋਂ ਵੱਧ ਵੋਟਾਂ ਪਵਾ ਕੇ ਰਿਕਾਰਡ ਤੋੜ ਜਿੱਤ ਦਿਵਾਉਣ। ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਅਤੇ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

Punjab Police Arrests Four Operatives Of Landa Module After Brief Encounter; Two Grenades, Two Pistols Recovered

Punjab Police Arrests Four Operatives Of Landa Module After Brief Encounter; Two Grenades,…