Share on Facebook Share on Twitter Share on Google+ Share on Pinterest Share on Linkedin ਜ਼ਿਲ੍ਹਾ ਮੁਹਾਲੀ ਦੀ ਅਦਾਲਤ ਵਿੱਚ ਵਕੀਲਾਂ ਵੱਲੋਂ ਮੁਕੰਮਲ ਹੜਤਾਲ, ਅਦਾਲਤੀ ਕੰਮ ਪ੍ਰਭਾਵਿਤ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮਈ: ਜ਼ਿਲ੍ਹਾ ਬਾਰ ਐਸੋਸੀਏਸ਼ਨ ਮੁਹਾਲੀ ਦੇ ਵਕੀਲਾਂ ਵੱਲੋਂ ਪੰਜ ਦਿਨਾਂ ਹਫ਼ਤੇ ਦੀ ਮੰਗ ਨੂੰ ਲੈ ਕੇ ਸ਼ਨਿਚਰਵਾਰ ਦੀ ਛੁੱਟੀ ਸਮੇਤ ਹੋਰ ਜਾਇਜ਼ ਮੰਗਾਂ ਸਬੰਧੀ ਅੱਜ ਮੁੜ ਮੁਕੰਮਲ ਹੜਤਾਲ ਕੀਤੀ ਗਈ। ਜਿਸ ਕਾਰਨ ਅਦਾਲਤੀ ਕੰਮ ਕਾਜ ਕਾਫੀ ਪ੍ਰਭਾਵਿਤ ਹੋਇਆ। ਵਕੀਲਾਂ ਨੇ ਐਲਾਨ ਕੀਤਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਜਾਇਜ਼ ਮੰਗਾਂ ਮੰਨੀਆਂ ਨਹੀਂ ਜਾਂਦੀਆਂ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਮਨਪ੍ਰੀਤ ਸਿੰਘ ਚਾਹਲ ਨੇ ਕਿਹਾ ਕਿ ਪੰਜ ਦਿਨਾਂ ਹਫ਼ਤੇ ਦੀ ਵਕੀਲਾਂ ਦੀ ਇਹ ਮੰਗ ਬਹੁਤ ਪੁਰਾਣੀ ਹੈ ਅਤੇ ਇਸ ਸਬੰਧੀ ਬਾਰ ਐਸੋਸੀਏਸ਼ਨ ਵੱਲੋਂ ਇਹ ਮਤਾ ਵੀ ਪਾਸ ਕੀਤਾ ਗਿਆ ਸੀ ਲੇਕਿਨ ਹੁਣ ਤੱਕ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਸਾਫ਼ ਲਫ਼ਜ਼ਾ ਵਿੱਚ ਕਿਹਾ ਕਿ ਜਦੋਂ ਤੱਕ ਵਕੀਲਾਂ ਦੀ ਇਹ ਜਾਇਜ਼ ਮੰਗ ਨਹੀਂ ਮੰਨੀ ਜਾਂਦੀ ਉਦੋਂ ਤੱਕ ਵਕੀਲਾਂ ਵੱਲੋਂ ਹਰੇਕ ਸ਼ਨਿਚਰਵਾਰ ਨੂੰ ਮੁਕੰਮਲ ਕਰ ਕੇ ਆਪਣਾ ਕੰਮ ਬੰਦ ਕਰਕੇ ਰੋਸ ਪ੍ਰਗਟ ਕੀਤਾ ਜਾਂਦਾ ਰਹੇਗਾ। ਇਸ ਮੌਕੇ ਧਰਨੇ ’ਤੇ ਬੈਠੇ ਵਕੀਲਾਂ ਨੇ ਦੱਸਿਆ ਕਿ ਵਕੀਲਾਂ ਉੱਤੇ ਕੰਮ ਦਾ ਬਹੁਤ ਬੋਝ ਰਹਿੰਦਾ ਹੈ ਅਤੇ ਲੋਕਾਂ ਨੂੰ ਸਹੀ ਇਨਸਾਫ਼ ਦਿਵਾਉਣ ਲਈ ਇਹ ਜ਼ਰੂਰੀ ਹੈ ਕਿ ਵਕੀਲਾਂ ਨੂੰ ਆਪਣੇ ਕੇਸਾਂ ਦੀ ਪੂਰੀ ਤਿਆਰ ਕਰਨ ਅਤੇ ਵੱਖ ਵੱਖ ਪਹਿਲੂਆਂ ’ਤੇ ਬਰੀਕੀਆਂ ਨਾਲ ਗੌਰ ਕਰਨ ਲਈ ਕਾਫੀ ਸਮਾਂ ਚਾਹੀਦਾ ਹੈ। ਇਸ ਤੋਂ ਇਲਾਵਾ ਅਪਣੀਆਂ ਘਰੇਲੂ ਜ਼ਿੰਮੇਵਾਰੀਆਂ ਨਿਭਾਉਣ ਲਈ ਵੀ ਇਹ ਜ਼ਰੂਰੀ ਹੈ ਕਿ ਹਰ ਸ਼ਨਿਚਰਵਾਰ ਨੂੰ ਅਦਾਲਤਾਂ ਵਿੱਚ ਛੁੱਟੀ ਕੀਤੀ ਜਾਵੇ। ਇਸ ਮੌਕੇ ਸੀਨੀਅਰ ਵਕੀਲ ਅਨਿਲ ਕੌਸ਼ਿਕ ਨੇ ਕਿਹਾ ਕਿ ਹਾਈ ਕੋਰਟ ਦੀ ਤਰਜ਼ ’ਤੇ ਹੀ ਹੇਠਲੀਆਂ ਅਦਾਲਤਾਂ ਵਿੱਚ ਛੁੱਟੀਆਂ ਕੀਤੀਆਂ ਜਾਣ। ਇਸ ਮੌਕੇ ਨਰਪਿੰਦਰ ਸਿੰਘ ਰੰਗੀ, ਅਨਿਲ ਕੌਸ਼ਲ, ਗੀਤਾਂਜਲੀ ਬਾਲੀ, ਰਾਜੇਸ਼ ਗੁਪਤਾ, ਗੁਰਮੇਲ ਸਿੰਘ ਧਾਲੀਵਾਲ, ਅਵੀਨਾਸ਼ ਸਿੰਘ, ਸੰਦੀਪ ਲੱਖਾ, ਦਵਿੰਦਰ ਵੱਤਸ ਅਤੇ ਐਸਐਸ ਪੰਨੂ ਸਮੇਤ ਹੋਰ ਵਕੀਲ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ