ਉੱਘੇ ਸਮਾਜ ਸੇਵਕ ਐਮਡੀਐਸ ਸੋਢੀ ਦਾ ਅੰਤਿਮ ਸਸਕਾਰ, ਅੰਤਿਮ ਅਰਦਾਸ 4 ਜੁਲਾਈ ਨੂੰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਜੂਨ:
ਉੱਘੇ ਸਮਾਜ ਸੇਵਕ, ਸਾਬਕਾ ਪ੍ਰਿੰਸੀਪਲ ਅਤੇ ਸੀਨੀਅਰ ਕਾਂਗਰਸੀ ਆਗੂ ਐਮਡੀਐਸ ਸੋਢੀ (ਜਿਨ੍ਹਾਂ ਦਾ ਬੀਤੀ ਰਾਤ ਦਿਹਾਂਤ ਹੋ ਗਿਆ ਸੀ) ਦਾ ਅੱਜ ਮੁਹਾਲੀ ਦੇ ਸ਼ਮਸ਼ਾਨਘਾਟ ਵਿੱਚ ਬਿਜਲਈ ਸਸਕਾਰ ਕੀਤਾ ਗਿਆ। ਨਵਜੋਤ ਸਿੰਘ ਸੋਢੀ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਬਲੱਡ ਕੈਂਸਰ ਤੋਂ ਪੀੜਤ ਸਨ ਅਤੇ ਪਿਛਲੇ ਕਈ ਦਿਨਾਂ ਤੋਂ ਫੋਰਟਿਸ ਹਸਪਤਾਲ ਵਿੱਚ ਜੇਰੇ ਇਲਾਜ ਸਨ। ਵੀਰਵਾਰ ਦੇਰ ਸ਼ਾਮ ਉਨ੍ਹਾਂ ਨੇ ਫੋਰਟਿਸ ਹਸਪਤਾਲ ਵਿੱਚ ਆਖਰੀ ਸਾਹ ਲਿਆ।
ਅੱਜ ਅੰਤਿਮ ਸਸਕਾਰ ਮੌਕੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ, ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਾਬਕਾ ਐਸਡੀਓ ਲਖਵਿੰਦਰ ਕੌਰ ਗਰਚਾ, ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਬਲਾਕ ਕਾਂਗਰਸ ਮੁਹਾਲੀ ਸ਼ਹਿਰੀ ਦੇ ਜਸਪ੍ਰੀਤ ਸਿੰਘ ਗਿੱਲ, ਕੁਲਜੀਤ ਸਿੰਘ ਬੇਦੀ, ਅਮਰੀਕ ਸਿੰਘ ਸੋਮਲ, ਸਤਵੀਰ ਸਿੰਘ ਧਨੋਆ, ਪਰਮਜੀਤ ਸਿੰਘ ਕਾਹਲੋਂ (ਸਾਰੇ ਸਾਬਕਾ ਕੌਂਸਲਰ), ਸਮਾਜ ਸੇਵੀ ਆਗੂ ਪਰਮਜੀਤ ਸਿੰਘ ਹੈਪੀ, ਸੀਨੀਅਰ ਕਾਂਗਰਸ ਆਗੂ ਜੀਐਸ ਰਿਆੜ, ਜਤਿੰਦਰ ਆਨੰਦ, ਜ਼ਿਲ੍ਹਾ ਪ੍ਰੈਸ ਕਲੱਬ ਐਸਏਐਸ ਨਗਰ (ਮੁਹਾਲੀ) ਦੇ ਚੇਅਰਮੈਨ ਦਰਸ਼ਨ ਸਿੰਘ ਸੋਢੀ, ਬਲਜੀਤ ਸਿੰਘ ਗਰੇਵਾਲ ਸਮੇਤ ਪਰਿਵਾਰਕ ਮੈਂਬਰ ਅਤੇ ਨਜ਼ਦੀਕੀ ਰਿਸ਼ਤੇਦਾਰ ਮੌਜੂਦ ਸਨ। ਪਰਿਵਾਰਕ ਮੈਂਬਰਾਂ ਦੀ ਜਾਣਕਾਰੀ ਅਨੁਸਾਰ ਸਾਬਕਾ ਪ੍ਰਿੰਸੀਪਲ ਦੀ ਅੰਤਿਮ ਅਰਦਾਸ 4 ਜੁਲਾਈ ਨੂੰ ਦੁਪਹਿਰ 12 ਤੋਂ 1 ਵਜੇ ਤੱਕ ਇੱਥੋਂ ਦੇ ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਲੰਬਿਆਂ ਵਿੱਚ ਹੋਵੇਗੀ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …