Nabaz-e-punjab.com

ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਬਲਜੀਤ ਸਿੰਘ ਕੁੰਭੜਾ ਦਾ ਅੰਤਿਮ ਸਸਕਾਰ ਅੱਜ

ਅਕਾਲੀ ਦਲ ਦੇ ਹਲਕਾ ਇੰਚਾਰਜ ਕੈਪਟਨ ਸਿੱਧੂ ਵੱਲੋਂ ਆਪਣੇ ਬੇਟੇ ਦੇ ਵਿਆਹ ਸਬੰਧੀ ਜਸ਼ਨ ਪਾਰਟੀ ਰੱਦ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਫਰਵਰੀ:
ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਮੁਹਾਲੀ (ਸ਼ਹਿਰੀ) ਪ੍ਰਧਾਨ ਅਤੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਜਥੇਦਾਰ ਬਲਜੀਤ ਸਿੰਘ ਕੁੰਭੜਾ ਜਿਨ੍ਹਾਂ ਦੀ ਬੀਤੇ ਦਿਨੀਂ ਲਾਲੜੂ ਨੇੜੇ ਸੜਕ ਹਾਦਸੇ ਵਿੱਚ ਦਰਦਨਾਕ ਮੌਤ ਹੋ ਗਈ ਸੀ, ਉਨ੍ਹਾਂ ਦਾ ਅੰਤਿਮ ਸਸਕਾਰ 17 ਫਰਵਰੀ (ਐਤਵਾਰ) ਨੂੰ ਦੁਪਹਿਰ 1 ਵਜੇ ਮੁਹਾਲੀ ਦੇ ਸ਼ਮਸ਼ਾਨਘਾਟ ਵਿੱਚ ਕੀਤਾ ਜਾਵੇਗਾ। ਇਹ ਜਾਣਕਾਰੀ ਯੂਥ ਅਕਾਲੀ ਦਲ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਪਰਵਿੰਦਰ ਸਿੰਘ ਬੈਦਵਾਨ ਅਤੇ ਜਥੇਦਾਰ ਕੁੰਭੜਾ ਦੇ ਭਰਾ ਪਰਮਜੀਤ ਸਿੰਘ ਨੇ ਦਿੱਤੀ। ਜਥੇਦਾਰ ਕੁੰਭੜਾ ਦੀ ਬੇਟੀ ਵੀ ਸ਼ਨੀਵਾਰ ਨੂੰ ਅਮਰੀਕਾ ਤੋਂ ਮੁਹਾਲੀ ਸਥਿਤ ਆਪਣੇ ਪਹੁੰਚ ਗਈ ਹੈ। ਉਨ੍ਹਾਂ ਦੱਸਿਆ ਕਿ ਜਥੇਦਾਰ ਕੁੰਭੜਾ ਦੀ ਮ੍ਰਿਤਕ ਦੇਹ ਪਾਰਟੀ ਵਰਕਰਾਂ ਅਤੇ ਸਥਾਨਕ ਲੋਕਾਂ ਦੇ ਦਰਸ਼ਨਾਂ ਲਈ ਐਤਵਾਰ ਨੂੰ ਸਵੇਰੇ 10 ਵਜੇ ਤੋਂ ਲੈ ਕੇ 12 ਵਜੇ ਤੱਕ ਉਨ੍ਹਾਂ ਦੇ ਘਰ ਦੇ ਬਿਲਕੁਲ ਸਾਹਮਣੇ ਪਾਰਕਿੰਗ ਗਰਾਉਂਡ ਲਗਾਏ ਗਏ ਟੈਂਟ ਵਿੱਚ ਰੱਖੀ ਜਾਵੇਗੀ। ਇਸ ਮਗਰੋਂ ਦੁਪਹਿਰ 1 ਵਜੇ ਅੰਤਿਮ ਸਸਕਾਰ ਕੀਤਾ ਜਾਵੇਗਾ।
ਉਧਰ, ਅਕਾਲੀ ਦਲ ਦੇ ਹਲਕਾ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਨੇ ਜਥੇਦਾਰ ਕੁੰਭੜਾ ਦੀ ਮੌਤ ’ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਜਥੇਦਾਰ ਦੀ ਬੇਵਕਤੀ ਮੌਤ ਨਾਲ ਪਾਰਟੀ ਨੂੰ ਬਹੁਤ ਵੱਡਾ ਘਾਟਾ ਪਿਆ ਹੈ। ਕੈਪਟਨ ਸਿੱਧੂ ਨੇ ਭਲਕੇ 17 ਫਰਵਰੀ ਨੂੰ ਆਪਣੇ ਬੇਟੇ ਫਤਿਹ ਸਿੰਘ ਸਿੱਧੂ ਦੇ ਵਿਆਹ ਸਬੰਧੀ ਇੱਥੋਂ ਦੇ ਨੇੜਲੇ ਪਲਾਜੋ ਰਿਜੋਰਟ ਵਿੱਚ ਦੁਪਹਿਰ 12 ਵਜੇ ਰੱਖੀ ਜਸ਼ਨ ਪਾਰਟੀ ਨੂੰ ਰੱਦ ਕਰਦਿਆਂ ਹਲਕਾ ਨਿਵਾਸੀਆਂ ਤੋਂ ਖਿਮਾ ਯਾਚਨਾ ਕੀਤੀ ਹੈ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…