ਮੌਲੀ ਪਿੰਡ ਦੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਦਾ ਗੇਟ ਗਮਾਡਾ ਨੇ ਢਾਹਿਆ: ਪ੍ਰਬੰਧਕ

ਗਮਾਡਾ ਦੇ ਅਧਿਕਾਰੀਆਂ ਨੇ ਨਾਜਾਇਜ ਉਸਾਰੀ ਢਾਹੇ ਜਾਣਾ ਦੱਸਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਫਰਵਰੀ:
ਇੱਥੋਂ ਦੇ ਸੈਕਟਰ-80 ਸਥਿਤ ਪਿੰਡ ਮੌਲੀ ਬੈਦਵਾਨ ਵਿਖੇ ਅੱਜ ਉਸ ਸਮੇਂ ਤਣਾਓ ਪੈਦਾ ਹੋ ਗਿਆ ਜਦੋਂ ਮੁੱਖ ਸੜਕ ਉੱਤੇ ਸਥਿਤ ਗੁਰਦੁਆਰਾ ਸ੍ਰੀ ਗੁਰੂ ਰਵੀਦਾਸ ਜੀ ਦੀ ਇਮਾਰਤ ਦਾ ਗੇਟ ਗਮਾਡਾ ਦੀ ਟੀਮ ਵੱਲੋਂ ਢਾਹ ਦਿੱਤਾ ਗਿਆ। ਇਸ ਮੌਕੇ ਉਪਰੋਕਤ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਨੇ ਦੱਸਿਆ ਕਿ 2 ਕੁ ਮਹੀਨੇ ਪਹਿਲਾਂ ਗੁਰਦੁਆਰਾ ਸਾਹਿਬ ਦਾ ਗੇਟ ਬਣਾਇਆ ਗਿਆ ਸੀ ਜਿਸਨੂੰ ਗਮਾਡਾ ਵਲੋੱ ਅੱਜ ਬਿਨਾਂ ਕੋਈ ਕਾਰਨ ਦੱਸਿਆ ਢਾਹ ਦਿੱਤਾ ਗਿਆ ਹੈ, ਇਸ ਨਾਲ ਇਸ ਗੁਰਦੁਆਰਾ ਸਾਹਿਬ ਦੇ ਸ਼ਰਧਾਲੂਆਂ ਨੂੰ ਕਾਫੀ ਠੇਸ ਪਹੁੰਚੀ ਹੈ। ਇਸ ਸਬੰਧੀ ਪਿੰਡ ਵਾਸੀਆਂ ਵਿੱਚ ਵੀ ਭਾਰੀ ਰੋਸ ਦੀ ਲਹਿਰ ਫੈਲ ਗਈ ਹੈ।
ਦੂਜੇ ਪਾਸੇ ਗਮਾਡਾ ਅਧਿਕਾਰੀਆਂ ਨੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਪੁੱਡਾ ਵੱਲੋਂ ਕਾਰਨਰ ਦਾ ਪਲਾਟ ਕਿਸੇ ਵਿਅਕਤੀ ਨੂੰ ਅਲਾਟ ਕਰ ਦਿੱਤਾ ਗਿਆ ਹੈ, ਅਤੇ ਪਲਾਟ ਮਾਲਕ ਦੀ ਪ੍ਰਾਈਵੇਸੀ ਲਈ ਜੋ ਖਾਲੀ ਥਾਂ ਛੱਡੀ ਜਾਂਦੀ ਹੈ ਉਸ ਥਾਂ ਤੇ ਇਸ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਗੇਟ ਦੀ ਉਸਾਰੀ ਕਰ ਲਈ ਸੀ, ਜੋਕਿ ਕਾਨੂੰਨ ਅਨੁਸਾਰ ਸਹੀ ਨਹੀਂ ਸੀ ਇਸ ਕਰਕੇ ਇਸ ਨਾਜਾਇਜ ਉਸਾਰੀ ਨੂੰ ਅੱਜ ਢਾਹ ਦਿਤਾ ਗਿਆ ਹੈ। ਇਸੇ ਦੌਰਾਨ ਭਾਜਪਾ ਦੇ ਕੌਂਸਲਰ ਅਰੁਣ ਸ਼ਰਮਾ ਨੇ ਇਸ ਗੁਰਦੁਆਰਾ ਸਾਹਿਬ ਦਾ ਗੇਟ ਢਾਹੇ ਜਾਣ ਦੀ ਨਿਖੇਧੀ ਕੀਤੀ ਹੈ। ਉਹਨਾਂ ਕਿਹਾ ਕਿ ਗਮਾਡਾ ਨੇ ਜੇ ਇਹ ਕਾਰਵਾਈ ਕਰਨੀ ਸੀ ਤਾਂ ਉਸ ਨੂੰ ਪਹਿਲਾਂ ਇਸ ਦਾ ਨੋਟਿਸ ਦੇਣਾ ਚਾਹੀਦਾ ਸੀ।

Load More Related Articles
Load More By Nabaz-e-Punjab
Load More In General News

Check Also

ਮਨੁੱਖਤਾ ਅਤੇ ਦਿਆਲਤਾ ਦੀ ਮੂਰਤੀ ਸਨ: ਬੀਬੀ ਜਰਨੈਲ ਕੌਰ ਰਾਮੂਵਾਲੀਆ

ਮਨੁੱਖਤਾ ਅਤੇ ਦਿਆਲਤਾ ਦੀ ਮੂਰਤੀ ਸਨ: ਬੀਬੀ ਜਰਨੈਲ ਕੌਰ ਰਾਮੂਵਾਲੀਆ ਬੀਬੀ ਜਰਨੈਲ ਕੌਰ ਰਾਮੂਵਾਲੀਆ ਨਮਿੱਤ ਅੰ…