Share on Facebook Share on Twitter Share on Google+ Share on Pinterest Share on Linkedin ਬੀਮਾ ਪਾਲਿਸੀ ਦੇ ਨਾਂ ’ਤੇ ਠੱਗੀਆਂ ਮਾਰਨ ਵਾਲੇ ਗਰੋਹ ਦੇ 6 ਮੈਂਬਰ ਪ੍ਰੋਡਕਸ਼ਨ ਵਰੰਟ ’ਤੇ ਗ੍ਰਿਫ਼ਤਾਰ ਮੁਹਾਲੀ ਅਦਾਲਤ ਨੇ ਮੁਲਜ਼ਮਾਂ ਨੂੰ 3 ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਿਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਫਰਵਰੀ: ਮੁਹਾਲੀ ਪੁਲੀਸ ਨੇ ਲਾਈਫ਼ ਇੰਸ਼ੋਰੈਂਸ ਪਾਲਿਸੀ ਦੇ ਨਾਂ ’ਤੇ ਲੋਕਾਂ ਨਾਲ ਠੱਗੀਆਂ ਮਾਰਨ ਵਾਲੇ ਗਰੋਹ ਦੇ 6 ਮੈਂਬਰ ਅੰਕੁਰ ਵਰਮਾ, ਮਨੀਸ਼ ਕੁਮਾਰ, ਮੁਕੇਸ਼ ਕੁਮਾਰ ਵਾਸੀ ਗਾਜ਼ੀਆਬਾਦ, ਗੌਰਵ ਵਰਮਾ ਵਾਸੀ ਸ਼ਾਸਤਰੀ ਨਗਰ (ਯੂਪੀ), ਸੂਰਜ ਮੂਰਮੁ ਵਾਸੀ ਝਾਰਖੰਡ ਅਤੇ ਰਾਜੂ ਰੰਜਨ ਯਾਦਵ ਵਾਸੀ ਝਾਰਖੰਡ ਨੂੰ ਅੱਜ ਪ੍ਰੋਡਕਸ਼ਨ ਵਰੰਟ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਖ਼ਿਲਾਫ਼ ਥਾਣਾ ਫੇਜ਼-1 ਵਿੱਚ ਆਈਪੀਸੀ ਦੀ ਧਾਰਾ-419, 420, 468, 471, 120ਬੀ ਦੇ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੌਜੂਦਾ ਸਮੇਂ ਇਹ ਸਾਰੇ ਮੁਲਜ਼ਮ ਯੂਟੀ ਪੁਲੀਸ ਦੀ ਹਿਰਾਸਤ ਵਿੱਚ ਸਨ। ਇਹ ਜਾਣਕਾਰੀ ਦਿੰਦਿਆਂ ਥਾਣਾ ਫੇਜ਼-1 ਦੇ ਐਸਐਚਓ ਮਨਫੂਲ ਸਿੰਘ ਅਤੇ ਸਨਅਤੀ ਏਰੀਆ ਫੇਜ਼-8 ਪੁਲੀਸ ਚੌਂਕੀ ਦੇ ਇੰਚਾਰਜ ਏਐਸਆਈ ਬਲਜਿੰਦਰ ਸਿੰਘ ਮੰਡ ਨੇ ਦੱਸਿਆ ਕਿ ਐਕਸਿਮ ਵੈਨਟਰਸ ਪ੍ਰਾਈਵੇਟ ਲਿਮਟਿਡ ਦੇ ਜਰਨਲ ਮੈਨੇਜਰ ਛਿੰਦਰ ਕੁਮਾਰ ਨੇ ਮੁਹਾਲੀ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਪਿਛਲੇ ਸਾਲ 22 ਸਤੰਬਰ ਨੂੰ ਉਸ ਦੀ ਕੰਪਨੀ ਦੇ ਮਾਲਕ ਦੀਪਕ ਕਾਂਸਲ ਦੇ ਮੋਬਾਈਲ ’ਤੇ ਐਚਡੀਐਫ਼ਸੀ ਲਾਈਫ਼ ਇੰਸ਼ੋਰੈਂਸ ਦੀ ਨਵੀਂ ਪਾਲਿਸੀ ਕਰਨ ਲਈ ਫੋਨ ਆਇਆ ਸੀ। ਜਿਸ 1 ਲੱਖ ਰੁਪਏ ਦੀ ਪਹਿਲੀ ਕਿਸ਼ਤ ਜਮਾਂ ਕਰਾਉਣ ਲਈ ਕਿਹਾ। ਫੋਨ ਕਰਨ ਵਾਲੇ ਨੇ ਬੈਂਕ ਮੈਨੇਜਰ ਦੱਸ ਕੇ ਮਾਧੁਰੀ ਕਸ਼ਯਪ ਦਾ ਫੋਨ ਨੰਬਰ ਦਿੱਤਾ। ਪੁਲੀਸ ਅਨੁਸਾਰ ਸ਼ਿਕਾਇਤਕਰਤਾ ਦੇ ਮਾਲਕ ਦੀਪਕ ਕਾਂਸਲ ਵੱਲੋਂ ਮਾਧੁਰੀ ਕਸ਼ਯਪ ਨਾਲ ਫੋਨ ’ਤੇ ਕੀਤੀ ਅਤੇ ਉਸ ਵੱਲੋਂ ਦੱਸੇ ਖਾਤੇ ਵਿੱਚ ਲੱਖ ਰੁਪਏ ਜਮਾਂ ਕਰਵਾ ਦਿੱਤੇ। ਉਹ ਜਦੋਂ ਐਚਡੀਐਫ਼ਸੀ ਬੈਂਕ ਵਿੱਚ ਲਾਈਫ਼ ਇੰਸ਼ੋਰੈਂਸ ਪਾਲਿਸੀ ਬਾਰੇ ਪਤਾ ਕਰਨ ਗਏ ਤਾਂ ਖ਼ੁਦ ਨੂੰ ਬੈਂਕ ਮੈਨੇਜਰ ਵਾਲਾ ਜਾਲ੍ਹਸਾਜ਼ ਹੋਣ ਬਾਰੇ ਪਤਾ ਲੱਗਣ ’ਤੇ ਉਨ੍ਹਾਂ ਦੇ ਪੈਰਾਂ ਥੱਲਿਓਂ ਜ਼ਮੀਨ ਖਿਸਕ ਗਈ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਉਨ੍ਹਾਂ ਪਤਾ ਲੱਗਾ ਕਿ ਚੰਡੀਗੜ੍ਹ ਪੁਲੀਸ ਨੇ ਐਚਡੀਐਫ਼ਸੀ ਬੈਂਕ ਦੇ ਨਾਮ ’ਤੇ ਧੋਖਾਧੜੀ ਕਰਨ ਵਾਲੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤ ਕਰਤਾ ਨੇ ਤੁਰੰਤ ਚੰਡੀਗੜ੍ਹ ਪੁਲੀਸ ਨਾਲ ਤਾਲਮੇਲ ਕਰਕੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਬਾਰੇ ਦੀ ਜਾਣਕਾਰੀ ਹਾਸਲ ਕੀਤੀ ਤਾਂ ਪਤਾ ਲੱਗਾ ਕਿ ਇਹ ਉਹੀ ਮੁਲਜ਼ਮ ਹਨ, ਜਿਨ੍ਹਾਂ ਨੇ ਉਨ੍ਹਾਂ ਨਾਲ ਠੱਗੀ ਮਾਰੀ ਹੈ। ਉਕਤ ਸਾਰੇ ਮੁਲਜ਼ਮ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਸਾਰੇ ਮੁਲਜ਼ਮਾਂ ਨੂੰ ਤਿੰਨ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਇਸ ਤੋਂ ਪਹਿਲਾਂ ਉਨ੍ਹਾਂ ਦਾ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ