Share on Facebook Share on Twitter Share on Google+ Share on Pinterest Share on Linkedin ਮਕਸੂਦਾਂ ਥਾਣੇ ’ਤੇ ਗ੍ਰਨੇਡ ਹਮਲਾ: ਐਨਆਈਏ ਅਦਾਲਤ ਵੱਲੋਂ ਮੁਲਜ਼ਮ ਨਜ਼ੀਰ ਮੀਰ ਦਾ 15 ਮਾਰਚ ਤੱਕ ਪੁਲੀਸ ਰਿਮਾਂਡ ਪ੍ਰੋਡਕਸ਼ਨ ਵਾਰੰਟ ’ਤੇ ਗ੍ਰਿਫ਼ਤਾਰ ਦੋ ਮੁਲਜ਼ਮਾਂ ਨੂੰ ਮੁੜ ਨਿਆਇਕ ਹਿਰਾਸਤ ਅਧੀਨ ਜੇਲ੍ਹ ਭੇਜਿਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਮਾਰਚ: ਨੈਸ਼ਨਲ ਜਾਂਚ ਏਜੰਸੀ (ਐਨਆਈਏ) ਵੱਲੋਂ ਮਕਸੂਦਾਂ ਥਾਣੇ ’ਤੇ ਗ੍ਰਨੇਡ ਹਮਲੇ ਦੇ ਮਾਮਲੇ ਵਿੱਚ ਜੰਮੂ ਕਸ਼ਮੀਰ ਦੇ ਪੁਲਵਾਮਾ ਖੇਤਰ ’ਚੋਂ ਗ੍ਰਿਫ਼ਤਾਰ ਨਜ਼ੀਰ ਮੀਰ ਵਾਸੀ ਅਵੰਤੀਪੁਰਾ ਨੂੰ ਪਹਿਲਾਂ ਦਿੱਤਾ ਛੇ ਦਿਨ ਦਾ ਪੁਲੀਸ ਰਿਮਾਂਡ ਖ਼ਤਮ ਹੋਣ ’ਤੇ ਮੰਗਲਵਾਰ ਨੂੰ ਦੁਬਾਰਾ ਮੁਹਾਲੀ ਸਥਿਤ ਐਨਆਈਏ ਦੀ ਸੀਬੀਆਈ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮ ਨੂੰ 15 ਮਾਰਚ ਤੱਕ ਮੁੜ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਉਧਰ, ਐਨਆਈਏ ਵੱਲੋਂ ਪ੍ਰੋਡਕਸ਼ਨ ਵਾਰੰਟ ’ਤੇ ਗ੍ਰਿਫ਼ਤਾਰ ਨਜ਼ੀਰ ਦੇ ਦੋ ਸਾਥੀਆਂ ਫਾਜ਼ਿਲ ਬਸ਼ੀਰ ਪਿੰਚ ਅਤੇ ਸ਼ਾਹਿਦ ਕਯੂਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਨ੍ਹਾਂ ਦੋਵੇਂ ਮੁਲਜ਼ਮਾਂ ਨੂੰ ਅਦਾਲਤ ਨੇ ਨਿਆਇਕ ਹਿਰਾਸਤ ਅਧੀਨ ਜੇਲ੍ਹ ਭੇਜ ਦਿੱਤਾ। ਐਨਆਈਏ ਦੀ ਟੀਮ ਨੇ ਮੁਲਜ਼ਮ ਦੇ ਪੁਲੀਸ ਰਿਮਾਂਡ ਦੀ ਮੰਗ ਕਰਦਿਆਂ ਅਦਾਲਤ ਨੂੰ ਦੱਸਿਆ ਕਿ ਪਿਛਲੇ ਸਾਲ 14 ਸਤੰਬਰ ਨੂੰ ਜਲੰਧਰ ਵਿੱਚ ਮਕਸੂਦਾਂ ਪੁਲੀਸ ਥਾਣੇ ’ਤੇ ਚਾਰ ਗ੍ਰਨੇਡ ਸੁੱਟੇ ਗਏ ਸੀ। ਜਿਸ ਵਿੱਚ ਇੱਕ ਪੁਲੀਸ ਕਰਮਚਾਰੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਸੀ। ਹਾਲਾਂਕਿ ਇਸ ਸਬੰਧੀ ਜਲੰਧਰ ਪੁਲੀਸ ਵੱਲੋਂ ਕੇਸ ਦਰਜ ਕੀਤਾ ਗਿਆ ਸੀ ਪ੍ਰੰਤੂ ਜਦੋਂ ਚਾਰ ਮਹੀਨਿਆਂ ਵਿੱਚ ਜਲੰਧਰ ਪੁਲੀਸ ਕੋਈ ਸੁਰਾਗ ਨਹੀਂ ਲਗਾ ਸਕੀ ਤਾਂ ਬਾਅਦ ਵਿੱਚ ਦਸੰਬਰ 2018 ਵਿੱਚ ਇਸ ਮਾਮਲੇ ਦੀ ਜਾਂਚ ਐਨਆਈਏ ਨੂੰ ਸੌਂਪੀ ਗਈ ਸੀ। ਬਚਾਅ ਪੱਖ ਦੀ ਵਕੀਲ ਤਰਨਜੀਤ ਕੌਰ ਹੁੰਦਲ ਨੇ ਮੁਲਜ਼ਮ ਨਜ਼ੀਰ ਮੀਰ ਦੇ ਪੁਲੀਸ ਰਿਮਾਂਡ ਦਾ ਵਿਰੋਧ ਕਰਦਿਆਂ ਕਿਹਾ ਕਿ ਮੁਲਜ਼ਮ ਪਿਛਲੇ ਛੇ ਦਿਨਾਂ ਤੋਂ ਪੁਲੀਸ ਰਿਮਾਂਡ ਦੌਰਾਨ ਐਨਆਈਏ ਦੀ ਹਿਰਾਸਤ ਵਿੱਚ ਹੈ ਲੇਕਿਨ ਹੁਣ ਤੱਕ ਜਾਂਚ ਟੀਮ ਕੋਈ ਠੋਸ ਸਬੂਤ ਪੇਸ਼ ਨਹੀਂ ਕਰ ਸਕੀ। ਐਨਆਈਏ ਦੀ ਜਾਂਚ ਮੁਤਾਬਕ ਮਕਸੂਦਾਂ ਥਾਣੇ ’ਤੇ ਹਮਲਾ ਜੰਮੂ ਕਸ਼ਮੀਰ ਦੀ ਅਤਿਵਾਦੀ ਇਕਾਈ ਅਨਸਰ ਗਜ਼ਵਤ ਉੱਲਾ-ਹਿੰਦ (ਏਜੀਐਚ) ਨੇ ਕੀਤਾ ਸੀ। ਉਨ੍ਹਾਂ ਕਿਹਾ ਕਿ ਨਜ਼ੀਰ ਮੀਰ ਏਜੀਐਚ ਦੇ ਮੁਖੀ ਜ਼ਾਕਿਰ ਮੂਸਾ ਦੇ ਨਿਰਦੇਸ਼ਾਂ ’ਤੇ ਉਕਤ ਹਮਲੇ ਵਿੱਚ ਵਰਤੇ ਗਏ ਚਾਰ ਗ੍ਰਨੇਡ ਪ੍ਰਾਪਤ ਕਰਨ ਅਤੇ ਉਨ੍ਹਾਂ ਨੂੰ ਅੱਗੇ ਸਪਲਾਈ ਕਰਨ ਦਾ ਮੁੱਖ ਦੋਸ਼ੀ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਦੋ ਹੋਰ ਮੁਲਜ਼ਮਾਂ ਨੂੰ ਪੁਲਵਾਮਾ ਦੇ ਫਾਜ਼ਿਲ ਬਸ਼ੀਰ ਪਿੰਚ ਅਤੇ ਸ਼ਾਹਿਦ ਕਾਯੂਮ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਐਨਆਈਏ ਦੇ ਜਾਂਚ ਅਧਿਕਾਰੀ ਅਨੁਸਾਰ ਮੁਲਜ਼ਮ ਤੋਂ ਪੁਲੀਸ ਰਿਮਾਂਡ ਦੌਰਾਨ ਪੁੱਛਗਿੱਛ ਵਿੱਚ ਅਤਿਵਾਦੀ ਗਤੀਵਿਧੀਆਂ ਬਾਰੇ ਹੋਰ ਅਹਿਮ ਜਾਣਕਾਰੀ ਮਿਲਣ ਦੀ ਸੰਭਾਵਨਾ ਹੈ। ਇਸ ਕੇਸ ਦੀ ਅਗਲੀ ਸੁਣਵਾਈ 20 ਮਾਰਚ ਨੂੰ ਹੋਵੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ