Share on Facebook Share on Twitter Share on Google+ Share on Pinterest Share on Linkedin ਉੱਤਰਾਖੰਡ ਮਾਈਨਿੰਗ ਵਪਾਰੀ ਦੇ ਦੋ ਕਾਤਲਾਂ ਸਮੇਤ ਗੈਂਗਸਟਰ ਬੰਬੀਹਾ ਗਰੁੱਪ ਦੇ ਚਾਰ ਸ਼ੂਟਰ ਗ੍ਰਿਫ਼ਤਾਰ ਪੰਜਾਬ ਪੁਲੀਸ ਨੇ ਉੱਤਰਾਖੰਡ ਪੁਲੀਸ ਤੇ ਦਿੱਲੀ ਪੁਲੀਸ ਦੇ ਸਪੈਸ਼ਲ ਸੈੱਲ ਨਾਲ ਮੁਹਾਲੀ ਵਿੱਚ ਕੀਤੀ ਸਾਂਝੀ ਕਾਰਵਾਈ ਪੁਲੀਸ ਦੀਆਂ ਟੀਮਾਂ ਨੇ ਦੋ ਵਿਦੇਸ਼ੀ ਪਿਸਤੌਲਾਂ ਸਮੇਤ ਤੁਰਕੀ ਦੀ ਬਣੀ ਮਸ਼ੀਨ-ਪਿਸਤੌਲ ਅਤੇ ਗੋਲਾ ਸਿੱਕਾ ਵੀ ਕੀਤਾ ਬਰਾਮਦ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਅਕਤੂਬਰ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲੀਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਮੁਹਾਲੀ ਜ਼ਿਲ੍ਹੇ ਦੇ ਪਿੰਡ ਛੱਤ ਤੋਂ ਉੱਤਰਾਖੰਡ ਮਾਈਨਿੰਗ ਵਪਾਰੀ ਦੀ ਹੱਤਿਆ ਕਰਨ ਵਾਲੇ ਦੋ ਹਮਲਾਵਰਾਂ ਸਮੇਤ ਗੈਂਗਸਟਰ ਦਵਿੰਦਰ ਬੰਬੀਹਾ ਗਰੁੱਪ ਦੇ ਚਾਰ ਸ਼ੂਟਰਾਂ ਨੂੰ ਅਸਲੇ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਦੱਸਣਯੋਗ ਹੈ ਕਿ 13 ਅਕਤੂਬਰ ਨੂੰ ਕਾਸ਼ੀਪੁਰ ਦੇ ਕੁੰਡੇਸ਼ਵਰੀ ਪਿੰਡ ਵਿੱਚ ਮਾਈਨਿੰਗ ਵਪਾਰੀ ਮਹਿਲ ਸਿੰਘ (70) ਦੀ ਉਸ ਦੇ ਘਰ ਦੇ ਬਾਹਰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਇਸ ਅਪਰੇਸ਼ਨ ਨੂੰ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ), ਕਾਊਂਟਰ ਇੰਟੈਲੀਜੈਂਸ (ਸੀਆਈ) ਪੰਜਾਬ, ਜ਼ਿਲ੍ਹਾ ਪੁਲੀਸ ਊਧਮ ਸਿੰਘ ਨਗਰ ਉੱਤਰਾਖੰਡ, ਦਿੱਲੀ ਪੁਲੀਸ ਦੇ ਸਪੈਸ਼ਲ ਸੈੱਲ ਅਤੇ ਮੁਹਾਲੀ ਪੁਲੀਸ ਵੱਲੋਂ ਸਾਂਝੇ ਤੌਰ ’ਤੇ ਅੰਜਾਮ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਦੀ ਪਛਾਣ ਸਾਧੂ ਸਿੰਘ, ਜਗਦੀਸ਼ ਸਿੰਘ ਉਰਫ਼ ਦੀਸ਼ਾ, ਮਨਪ੍ਰੀਤ ਸਿੰਘ ਉਰਫ਼ ਮਨੀ ਉਰਫ਼ ਚੂਚੀ, ਜਸਪ੍ਰੀਤ ਸਿੰਘ ਸਾਰੇ ਵਾਸੀ ਜ਼ਿਲ੍ਹਾ ਮਾਨਸਾ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਟੀਮਾਂ ਨੇ ਮੁਲਜ਼ਮਾਂ ਦੇ ਕੋਲੋਂ ਇੱਕ .30 ਬੋਰ ਪਿਸਤੌਲ ਸਮੇਤ ਦੋ ਮੈਗਜ਼ੀਨਾਂ ਅਤੇ ਸੱਤ ਜਿੰਦਾ ਕਾਰਤੂਸ, 9 ਐਮਐਮ ਪਿਸਤੌਲ ਸਮੇਤ ਇੱਕ ਮੈਗਜ਼ੀਨ, ਤੁਰਕੀ ਦੀ ਬਣੀ 9 ਐਮਐਮ ਮਸ਼ੀਨ-ਪਿਸਤੌਲ ਸਣੇ 31 ਕਾਰਤੂਸਾਂ ਦੀ ਸਮਰੱਥਾ ਵਾਲੀ ਮੈਗਜ਼ੀਨ ਸਮੇਤ ਤਿੰਨ ਮੈਗਜ਼ੀਨਾਂ ਅਤੇ 19 ਜਿੰਦਾ ਕਾਰਤੂਸ ਤੋਂ ਇਲਾਵਾ ਇੱਕ ਅਪਾਚੀ ਮੋਟਰ ਸਾਈਕਲ ਬਰਾਮਦ ਕੀਤਾ ਗਿਆ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਸਾਧੂ ਸਿੰਘ ਅਤੇ ਮਨਪ੍ਰੀਤ ਸਿੰਘ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਗੈਂਗਸਟਰ ਤੋਂ ਅਤਿਵਾਦੀ ਬਣੇ ਅਰਸ਼ਦੀਪ ਸਿੰਘ ਉਰਫ਼ ਅਰਸ਼ ਡੱਲਾ ਅਤੇ ਸੁਖਦੂਲ ਸਿੰਘ ਉਰਫ਼ ਸੁੱਖਾ ਦੁੱਨੇਕੇ ਦੇ ਨਿਰਦੇਸ਼ਾਂ ’ਤੇ ਮਾਈਨਿੰਗ ਵਪਾਰੀ ਮਹਿਲ ਸਿੰਘ ਦਾ ਕਤਲ ਕੀਤਾ ਸੀ ਜਦੋਂਕਿ ਗ੍ਰਿਫ਼ਤਾਰ ਕੀਤੇ ਗਏ ਦੋ ਹੋਰ ਵਿਅਕਤੀਆਂ ਨੇ ਉਨ੍ਹਾਂ ਨੂੰ ਹਥਿਆਰ, ਲੌਜਿਸਟਿਕਸ ਸਹਾਇਤਾ ਪ੍ਰਦਾਨ ਕਰਨ ਦੇ ਨਾਲ-ਨਾਲ ਮ੍ਰਿਤਕ ਦੇ ਘਰ ਦੀ ਰੇਕੀ ਵੀ ਕੀਤੀ ਸੀ। ਉਨ੍ਹਾਂ ਕਿਹਾ ਕਿ ਫੜੇ ਗਏ ਵਿਅਕਤੀ ਪੰਜਾਬ ਦੇ ਇਲਾਕੇ ਅਤੇ ਹੋਰ ਗੁਆਂਢੀ ਸੂਬਿਆਂ ਵਿੱਚ ਹੋਰ ਵੀ ਘਿਣਾਉਣੇ ਅਪਰਾਧ ਕਰਨ ਦੀ ਸਾਜ਼ਿਸ਼ ਰਚ ਰਹੇ ਸਨ। ਡੀਐਸਪੀ ਬਿਕਰਮਜੀਤ ਸਿੰਘ ਬਰਾੜ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਜ਼ੀਰਕਪੁਰ ਵਿਖੇ ਧਾਰਾ 392, 384, 473, 120ਬੀ ਅਤੇ ਅਸਲਾ ਐਕਟ ਦੀਆਂ ਧਾਰਾਵਾਂ 25(7) ਅਤੇ (8) ਦੇ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਮੁਲਜ਼ਮਾਂ ਕੋਲੋਂ ਪੁੱਛਗਿੱਛ ਦੌਰਾਨ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ