nabaz-e-punjab.com

ਪੀਜੀਆਈ ਵਿੱਚ ਅਪਰੇਸ਼ਨ ਕਰਕੇ ਗੈਂਗਸਟਰ ਦਿਲਪ੍ਰੀਤ ਦੇ ਪੱਟ ’ਚੋਂ ਗੋਲੀ ਕੱਢੀ

ਪੀਜੀਆਈ ਵਿੱਚ ਪੰਜਾਬ ਪੁਲੀਸ ਤੇ ਯੂਟੀ ਪੁਲੀਸ ਦੇ ਅਧਿਕਾਰੀਆਂ ਨੇ ਕੀਤੀ ਪੁੱਛਗਿੱਛ

ਪੰਜਾਬ ਪੁਲੀਸ ਦੇ ਸਪੈਸ਼ਲ ਅਪਰੇਸ਼ਨ ਸੈੱਲ ਵੱਲੋਂ ਗੈਂਗਸਟਰ ਦਾ ਨੈੱਟਵਰਕ ਤੋੜਨ ਲਈ ਯਤਨ ਤੇਜ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਜੁਲਾਈ:
ਚੰਡੀਗੜ੍ਹ ਵਿੱਚ ਬੀਤੇ ਦਿਨੀਂ ਪੁਲੀਸ ਮੁਕਾਬਲੇ ਵਿੱਚ ਜ਼ਖ਼ਮੀ ਹੋਏ ਗੈਂਗਸਟਰ ਦਿਲਪ੍ਰੀਤ ਸਿੰਘ ਉਰਫ਼ ਬਾਬਾ ਪੀਜੀਆਈ ਵਿੱਚ ਇਲਾਜ ਹੈ। ਡਾਕਟਰਾਂ ਵੱਲੋਂ ਲੱਤ ਦਾ ਅਪਰੇਸ਼ਨ ਕਰਕੇ ਪੱਟ ’ਚੋਂ ਗੋਲੀ ਬਾਹਰ ਕੱਢ ਦਿੱਤੀ ਹੈ ਅਤੇ ਉਸ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ। ਦੱਸਿਆ ਗਿਆ ਹੈ ਕਿ ਇੱਕ ਦੋ ਦਿਨਾਂ ਵਿੱਚ ਗੈਂਗਸਟਰ ਨੂੰ ਛੁੱਟੀ ਮਿਲ ਸਕਦੀ ਹੈ। ਪੀਜੀਆਈ ਵਿੱਚ ਹਰੇਕ ਐਂਟਰੀ ਪੁਆਇੰਟ ’ਤੇ ਸਿਵਲ ਕੱਪੜਿਆਂ ਵਿੱਚ ਪੁਲੀਸ ਦੇ ਜਵਾਨ ਤਾਇਨਾਤ ਕੀਤੇ ਗਏ ਹਨ।
ਉਧਰ, ਪੀਜੀਆਈ ਵਿੱਚ ਜੇਰੇ ਇਲਾਜ ਗੈਂਗਸਟਰ ਦਿਲਪ੍ਰੀਤ ਸਿੰਘ ਦੀ ਲੱਤ ਦੇ ਅਪਰੇਸ਼ਨ ਤੋਂ ਬਾਅਦ ਚੰਡੀਗੜ੍ਹ ਪੁਲੀਸ ਅਤੇ ਪੰਜਾਬ ਪੁਲੀਸ ਸਟੇਟ ਸਪੈਸ਼ਲ ਅਪਰੇਸ਼ਨ ਸੈਲ ਦੇ ਏਆਈਜੀ ਵਰਿੰਦਰਪਾਲ ਸਿੰਘ, ਜਾਂਚ ਅਧਿਕਾਰੀ ਗੁਰਚਰਨ ਸਿੰਘ ਅਤੇ ਸੀਆਈਏ ਸਟਾਫ਼ ਦੀ ਟੀਮ ਵੱਲੋਂ ਵੱਖੋ ਵੱਖਰੇ ਤੌਰ ’ਤੇ ਪੁੱਛਗਿੱਛ ਕੀਤੀ ਜਾ ਰਹੀ ਹੈ। ਯੂਟੀ ਪੁਲੀਸ ਨੇ ਹੁਸ਼ਿਆਰਪੁਰ ਦੇ ਸਰਪੰਚ ਸਤਨਾਮ ਸਿੰਘ ਦੇ ਕਤਲ ਸਬੰਧੀ ਪੁੱਛਗਿੱਛ ਕੀਤੀ ਹੈ ਜਦੋਂ ਕਿ ਸਪੈਸ਼ਲ ਸੈੱਲ ਅਤੇ ਸੀਆਈਏ ਸਟਾਫ਼ ਮੁਹਾਲੀ ਵਿੱਚ ਗਾਇਕ ਦੇ ਅਦਾਕਾਰ ਪਰਮੀਸ਼ ਵਰਮਾ ’ਤੇ ਗੋਲੀ ਚਲਾਉਣ ਅਤੇ ਗਿੱਪੀ ਗਰੇਵਾਲ ਨੂੰ ਫਰੌਤੀ ਲਈ ਧਮਕੀ ਦੇਣ ਦੇ ਮਾਮਲੇ ਵਿੱਚ ਪੁੱਛਗਿੱਛ ਕੀਤੀ ਗਈ ਹੈ। ਪਤਾ ਲੱਗਾ ਹੈ ਕਿ ਪੰਜਾਬ ਪੁਲੀਸ ਗੈਂਗਸਟਰ ਦਾ ਨੈੱਟਵਰਕ ਤੋੜਨ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ ਅਤੇ ਗੈਂਗਸਟਰ ਦੀ ਮਦਦਗਾਰ ਦੋ ਸਕੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਹੋਰਨਾਂ ਸਾਥੀਆਂ ਦੀ ਪੈੜ ਨੱਪਣ ਲਈ ਵੀ ਪੁਲੀਸ ਨੇ ਕਾਰਵਾਈ ਤੇਜ਼ ਕਰ ਦਿੱਤੀ ਹੈ।
ਡੀਐਸਪੀ ਤੇਜਿੰਦਰ ਸਿੰਘ ਅਤੇ ਜਾਂਚ ਅਧਿਕਾਰੀ ਗੁਰਚਰਨ ਸਿੰਘ ਨੇ ਦੱਸਿਆ ਕਿ ਪੀਜੀਆਈ ਵਿੱਚ ਇਲਾਜ ਦੌਰਾਨ ਗੈਂਗਸਟਰ ਦਿਲਪ੍ਰੀਤ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਜਿਵੇਂ ਹੀ ਹਸਪਤਾਲ ’ਚੋਂ ਛੁੱਟੀ ਮਿਲਦੀ ਹੈ ਤਾਂ ਤੁਰੰਤ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਕੇ ਮੁਹਾਲੀ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਗੈਂਗਸਟਰ ਦੀ ਕਾਰ ਅਤੇ ਉਸ ਦੀ ਪ੍ਰੇਮਿਕਾ ਰੁਪਿੰਦਰ ਕੌਰ ਅਤੇ ਛੋਟੀ ਭੈਣ ਹਰਪ੍ਰੀਤ ਕੌਰ ਕੋਲੋਂ ਵੀ ਵੱਡੀ ਮਾਤਰਾਂ ਵਿੱਚ ਨਸ਼ੀਲੇ ਪਦਾਰਥ ਅਤੇ ਅਸਲਾ ਬਰਾਮਦ ਹੋਇਆ ਹੈ। ਨਸ਼ੀਲੀਆਂ ਗੋਲੀਆਂ ਦੇ ਪੱਤੇ ਅਤੇ ਕੁਝ ਇਤਰਾਜਯੋਗ ਸਮਗਰੀ ਵੀ ਮਿਲੀ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਭੈਣਾਂ ਤੋਂ ਪੁੱਛਗਿੱਛ ਕਰਕੇ ਗਰੋਹ ਦੇ ਬਾਕੀ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In Police

Check Also

Punjab Police busts module backed by foreign based gangsters; key operative, three weapon suppliers held with 2 pistols

Punjab Police busts module backed by foreign based gangsters; key operative, three weapon …