Share on Facebook Share on Twitter Share on Google+ Share on Pinterest Share on Linkedin ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਦਾ ਕਾਰਕੁਨ ਗ੍ਰਿਫ਼ਤਾਰ, 4 ਪਿਸਤੌਲ ਬਰਾਮਦ ਵਿਦੇਸ਼-ਆਧਾਰਿਤ ਹੈਂਡਲਰਾਂ ਦੇ ਇਸ਼ਾਰੇ ’ਤੇ ਸਨਸਨੀਖ਼ੇਜ਼ ਅਪਰਾਧਾਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਿਹਾ ਸੀ ਮੁਲਜ਼ਮ ਨਬਜ਼-ਏ-ਪੰਜਾਬ, ਮੁਹਾਲੀ, 18 ਅਕਤੂਬਰ: ਪੰਜਾਬ ਪੁਲੀਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ ਕਾਰਕੁਨ ਨੂੰ ਨਾਜਾਇਜ਼ ਅਸਲੇ ਸਣੇ ਗ੍ਰਿਫ਼ਤਾਰ ਕਰਕੇ ਸੂਬੇ ਵਿੱਚ ਸਨਸਨੀਖ਼ੇਜ਼ ਅਪਰਾਧਾਂ ਨੂੰ ਟਾਲਣ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਮੁਲਜ਼ਮ ਦੀ ਪਛਾਣ ਹਿਸਾਰ ਦੇ ਮਾਂਗਲੀ ਵਾਸੀ ਸਚਿਨ ਉਰਫ਼ ਬੱਚੀ ਵਜੋਂ ਹੋਈ ਹੈ। ਮੁਲਜ਼ਮ ਦੇ ਖ਼ਿਲਾਫ਼ ਸਟੇਟ ਕ੍ਰਾਈਮ ਥਾਣਾ ਮੁਹਾਲੀ ਵਿੱਚ ਅਸਲਾ ਐਕਟ ਤਹਿਤ ਪਰਚਾ ਦਰਜ ਕੀਤਾ ਗਿਆ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਤਲਾਸ਼ੀ ਦੌਰਾਨ ਮੁਲਜ਼ਮ ਦੇ ਕਬਜ਼ੇ ’ਚੋਂ 4 ਪਿਸਤੌਲ ਅਤੇ 12 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਠੋਸ ਸੂਚਨਾਵਾਂ ਦੇ ਆਧਾਰ ’ਤੇ ਏਡੀਜੀਪੀ ਪ੍ਰਮੋਦ ਬਾਨ ਦੀ ਨਿਗਰਾਨੀ ਹੇਠ ਏਜੀਟੀਐਫ ਦੀਆਂ ਟੀਮਾਂ ਨੇ ਮੁਹਾਲੀ ਨੇੜਲੇ ਲਾਂਡਰਾਂ ਕਸਬੇ ਵਿੱਚ ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਦੇ ਗੇਟ ਨੇੜਿਓਂ ਸਚਿਨ ਬਚੀ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਬਚੀ ਗੈਂਗਸਟਰ ਗਰੋਹ ਦੇ ਮੈਂਬਰਾਂ ਨੂੰ ਲੌਜਿਸਟਿਕਸ ਸਹਾਇਤਾ ਅਤੇ ਛੁਪਣਗਾਹਾਂ ਮੁਹੱਈਆ ਕਰਵਾਉਣ ਵਿੱਚ ਸ਼ਾਮਲ ਸੀ। ਮੁੱਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਬਚੀ ਅਤੇ ਗਰੋਹ ਦੇ ਹੋਰ ਮੈਂਬਰ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਇਸ਼ਾਰੇ ’ਤੇ ਪੰਜਾਬ ਵਿੱਚ ਸਨਸਨੀਖ਼ੇਜ਼ ਅਪਰਾਧਾਂ ਨੂੰ ਅੰਜਾਮ ਦੇਣ ਲਈ ਸਾਜ਼ਿਸ਼ ਰਚ ਰਹੇ ਸਨ। ਏਜੀਟੀਐਫ਼ ਦੇ ਏਆਈਜੀ ਸੰਦੀਪ ਗੋਇਲ ਨੇ ਹੋਰ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਮੁਲਜ਼ਮ ਸਚਿਨ ਬਚੀ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ ਅਤੇ ਉਹ ਪੰਜਾਬ ਪੁਲੀਸ ਨੂੰ ਲੋੜੀਂਦਾ ਸੀ। ਉਨ੍ਹਾਂ ਕਿਹਾ ਕਿ ਪੁਲੀਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਅਤੇ ਪੁੱਛਗਿੱਛ ਦੌਰਾਨ ਇਸ ਮੋਡਿਊਲ ਨਾਲ ਸਬੰਧਤ ਹੋਰ ਬਰਾਮਦਗੀਆਂ ਅਤੇ ਗ੍ਰਿਫ਼ਤਾਰੀਆਂ ਹੋਣ ਦੀ ਉਮੀਦ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ