10 ਦਿਨਾਂ ਵਿੱਚ ਹੋਵੇਗਾ ਕੂੜੇ ਦੀ ਸਮੱਸਿਆ ਦਾ ਹੱਲ: ਮੇਅਰ ਜੀਤੀ ਸਿੱਧੂ

ਆਰਜ਼ੀ ਡੰਪਿੰਗ ਗਰਾਉਂਡ ਲਈ ਸੈਕਟਰ-74 ਸਮੇਤ ਹੋਰਨਾਂ ਥਾਵਾਂ ਦੀ ਭਾਲ ਜਾਰੀ

ਨਬਜ਼-ਏ-ਪੰਜਾਬ, ਮੁਹਾਲੀ, 24 ਜੂਨ:
ਵਿਦੇਸ਼ ’ਚੋਂ ਪਰਤਦੇ ਹੀ ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਸਿੱਧੂ ਕੂੜਾ ਪ੍ਰਬੰਧਨ ਦੇ ਕੰਮ ਵਿੱਚ ਜੁੱਟ ਗਏ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਕੂੜੇ ਦੀ ਸਮੱਸਿਆ ਨੂੰ 10 ਦਿਨਾਂ ਵਿੱਚ ਹੱਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅਦਾਲਤ ਵੱਲੋਂ ਮੌਜੂਦਾ ਡੰਪਿੰਗ ਮੈਦਾਨ ਵਿੱਚ ਕੂੜਾ ਸੁੱਟਣ ’ਤੇ ਲਗਾਈ ਰੋਕ ਤੋਂ ਬਾਅਦ ਨਗਰ ਨਿਗਮ ਨੇ ਆਰਜ਼ੀ ਡੰਪਿੰਗ ਗਰਾਉਂਡ ਲਈ ਜ਼ਮੀਨ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਅੱਜ ਮੇਅਰ ਜੀਤੀ ਸਿੱਧੂ ਨੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਅਤੇ ਕਮਿਸ਼ਨਰ ਡਾ. ਨਵਜੋਤ ਕੌਰ ਨਾਲ ਵੱਖ-ਵੱਖ ਥਾਵਾਂ ਦਾ ਦੌਰਾ ਕੀਤਾ ਹੈ।
ਜੀਤੀ ਸਿੱਧੂ ਨੇ ਕਿਹਾ ਕਿ ਸੈਕਟਰ-74 ਵਿੱਚ ਖਾਲੀ ਪਈ ਨਗਰ ਨਿਗਮ ਦੀ 8 ਏਕੜ ਜ਼ਮੀਨ ਸਮੇਤ ਹੋਰ ਖਾਲੀ ਥਾਵਾਂ ’ਤੇ ਕੂੜਾ ਸੁੱਟਣ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ ਅਤੇ ਜਲਦੀ ਹੀ ਇਸ ਸਬੰਧੀ ਅੰਤਿਮ ਫ਼ੈਸਲਾ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਅਹਿਮ ਮੁੱਦੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰਨ ਲਈ ਆਪਸੀ ਸਹਿਯੋਗ ਜ਼ਰੂਰੀ ਹੈ। ਇਸ ਲਈ ਗਮਾਡਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਛੇਤੀ ਹੀ ਇਹ ਸਮੱਸਿਆ ਹੱਲ ਕਰ ਲਈ ਜਾਵੇਗੀ ਅਤੇ ਮੁਹਾਲੀ ਨੂੰ ਸਫ਼ਾਈ ਪੱਖੋਂ ਮੋਹਰੀ ਸ਼ਹਿਰ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਗੰਭੀਰ ਮਾਮਲਾ ਹੈ। ਇਸ ’ਤੇ ਕਿਸੇ ਨੂੰ ਸਿਆਸਤ ਨਹੀਂ ਕਰਨੀ ਚਾਹੀਦੀ ਹੈ, ਸਗੋਂ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਲਈ ਅੱਗੇ ਆਉਣਾ ਚਾਹੀਦਾ ਹੈ। ਇਸ ਮੌਕੇ ਅਸਿਸਟੈਂਟ ਕਮਿਸ਼ਨਰ ਰੰਜੀਵ ਕੁਮਾਰ ਅਤੇ ਅਮਨਪ੍ਰੀਤ ਸਿੰਘ ਵਿਕਟਰ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀ ‘ਆਪ’ ਸਰਕਾਰ ਆਪਣੇ ਚੋਣ ਵਾਅਦਿਆਂ ਤੋਂ ਮੱੁਕਰੀ: ਡਾ. ਵਾਲੀਆ

ਪੰਜਾਬ ਦੀ ‘ਆਪ’ ਸਰਕਾਰ ਆਪਣੇ ਚੋਣ ਵਾਅਦਿਆਂ ਤੋਂ ਮੱੁਕਰੀ: ਡਾ. ਵਾਲੀਆ ਨਬਜ਼-ਏ-ਪੰਜਾਬ, ਮੁਹਾਲੀ, 6 ਅਕਤੂਬਰ: …