nabaz-e-punjab.com

ਸਿੱਖਿਆ ਬੋਰਡ ਸਮੇਤ ਹੋਰਨਾਂ ਵਿਭਾਗਾਂ ਦੇ ਮੁਲਜ਼ਮਾਂ ਨੇ ਕੀਤੀਆਂ ਗੇਟ ਰੈਲੀਆਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਫਰਵਰੀ:
ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਨੇ ਅੱਜ ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਚੰਡੀਗੜ੍ਹ, ਪੀਐਸਐਮਐਸਯੂ ਵੱਲੋਂ ਉਲੀਕੇ ਪ੍ਰੋਗਰਾਮ ਤਹਿਤ ਗੇਟ ਰੈਲੀ ਕੀਤੀ। ਜਿਸ ਵਿੱਚ ਵੱਡੀ ਗਿਣਤੀ ਵਿੱਚ ਮੁਲਾਜ਼ਮਾਂ ਨੇ ਸ਼ਮੂਲੀਅਤ ਕੀਤੀ। ਸਾਂਝਾ ਮੁਲਾਜ਼ਮ ਮੰਚ ਦੇ ਕਨਵੀਨਰ ਅਤੇ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੇ ਪ੍ਰਧਾਨ ਪਰਵਿੰਦਰ ਸਿੰਘ ਖੰਗੂੜਾ ਨੇ ਕਿਹਾ ਕਿ ਡੀਏ ਦੀਆਂ ਕਿਸ਼ਤਾਂ, ਪਿਛਲਾ ਬਕਾਇਆ, ਤਨਖ਼ਾਹ ਕਮਿਸ਼ਨ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣਾ, ਠੇਕਾ ਮੁਲਾਜ਼ਮ ਅਤੇ ਦਿਹਾੜੀਦਾਰ ਕਾਮਿਆਂ ਨੂੰ ਪੱਕਾ ਕਰਨਾ, ਬਰਾਬਰ ਕੰਮ ਬਰਾਬਰ ਤਨਖ਼ਾਹ ਦਿਵਾਉਣਾ, ਵੱਖ-ਵੱਖ ਵਿਭਾਗਾਂ ਵਿੱਚ ਖਾਲੀ ਪਈਆਂ ਅਸਾਮੀਆਂ ’ਤੇ ਪੱਕੀ ਭਰਤੀ ਕਰਵਾਉਣੀ, 200 ਰੁਪਏ ਵਿਕਾਸ ਟੈਕਸ ਬੰਦ ਕਰਵਾਉਣਾ, ਨਵੀਂ ਭਰਤੀ ਹੋਏ ਮੁਲਾਜ਼ਮਾਂ ਦਾ ਪਰਖਕਾਲ ਸਮੇਂ ਪੂਰੀ ਤਨਖ਼ਾਹ ਜਾਂ ਪਰਖਕਾਲ ਨੂੰ ਸਰਵਿਸ ਵਿੱਚ ਗਿਣਿਆ ਜਾਣਾ ਆਦਿ ਮੰਗਾਂ ਸਬੰਧੀ ਸਾਰੇ ਵਿਭਾਗਾਂ ਦੇ ਮੁਲਾਜ਼ਮਾਂ ਨੂੰ ਰੋਸ ਮੁਜ਼ਾਹਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਭਲਕੇ 13 ਫਰਵਰੀ ਨੂੰ ਵੀ ਗੇਟ ਰੈਲੀਆਂ ਕੀਤੀਆਂ ਜਾਣਗੀਆਂ, 18 ਫਰਵਰੀ ਨੂੰ ਜ਼ਿਲ੍ਹਾ ਪੱਧਰੀ ਅਤੇ 24 ਫਰਵਰੀ ਨੂੰ ਸੂਬਾ ਪੱਧਰ ਦੀ ਰੈਲੀ ਮੁਹਾਲੀ ਵਿੱਚ ਕੀਤੀ ਜਾਵੇਗੀ।
ਇਨ੍ਹਾਂ ਰੈਲੀਆਂ ਵਿੱਚ ਮੁਲਾਜ਼ਮਾਂ ਨੂੰ ਉਨ੍ਹਾਂ ਦੀਆਂ ਹੱਕੀ ਮੰਗਾਂ ਜੋ ਸਰਕਾਰ ਪਿਛਲੇ ਲੰਮੇ ਸਮੇਂ ਤੋਂ ਦੱਬੀ ਬੈਠੀ ਹੈ, ਦਿਵਾਉਣ ਲਈ ਮੁਲਾਜ਼ਮ ਵਰਗ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਗੇਟ ਰੈਲੀ ਨੂੰ ਸੀਨੀਅਰ ਮੀਤ ਪ੍ਰਧਾਨ ਗੁਰਚਰਨ ਸਿੰਘ ਤਰਮਾਲਾ, ਪਰਮਜੀਤ ਸਿੰਘ ਪੰਮਾ ਨੇ ਵੀ ਸੰਬੋਧਨ ਕੀਤਾ। ਸਟੇਜ ਦੀ ਕਾਰਵਾਈ ਸਕੱਤਰ ਸਤਨਾਮ ਸਿੰਘ ਸੱਤਾ ਨੇ ਨਿਭਾਈ। ਰੈਲੀ ਵਿੱਚ ਸਿੱਖਿਆ ਬੋਰਡ, ਸਿੱਖਿਆ ਵਿਭਾਗ ਅਤੇ ਸਿਹਤ ਵਿਭਾਗ ਦੇ ਮੁਲਾਜ਼ਮਾਂ ਨੇ ਸ਼ਮੂਲੀਅਤ ਕੀਤੀ ਅਤੇ ਵੀਰਵਾਰ ਨੂੰ ਹੋਣ ਵਾਲੀ ਰੈਲੀ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦਾ ਭਰੋਸਾ ਦਿੱਤਾ।
ਇਸ ਮੌਕੇ ਕਮਿੱਕਰ ਸਿੰਘ ਗਿੱਲ, ਪਰਮਜੀਤ ਸਿੰਘ ਬੈਨੀਪਾਲ, ਹਰਮਨਦੀਪ ਸਿੰਘ ਬੋਪਾਰਾਏ, ਕੰਵਲਜੀਤ ਕੌਰ ਗਿੱਲ, ਰਮਨਦੀਪ ਗਿੱਲ, ਰੁਪਿੰਦਰ ਕੌਰ, ਕੁਸ਼ੱਲਿਆ ਦੇਵੀ, ਬਲਬੀਰ ਸਿੰਘ, ਲਖਵਿੰਦਰ ਸਿੰਘ ਘੜੂੰਆਂ, ਬਲਜੀਤ ਸਿੰਘ ਬਘੌਰੀਆ, ਕੁਲਵਿੰਦਰ ਸਿੰਘ ਸ਼ੇਰਗਿੱਲ, ਅਵਿਨਾਸ਼ ਸੰਧੂ, ਅਮਨਦੀਪ ਬੈਂਸ, ਬਲਵਿੰਦਰ ਸਿੰਘ ਚਨਾਰਥਲ, ਹਰਦੀਪ ਸਿੰਘ, ਜਸਪ੍ਰੀਤ ਸਿੰਘ ਗਿੱਲ, ਹਰਬੰਸ ਸਿੰਘ, ਅਜੈਬ ਸਿੰਘ, ਕੁਲਦੀਪ ਸਿੰਘ ਮੰਡੇਰ, ਜਸਵਿੰਦਰ ਸਿੰਘ ਕਲੋੜ, ਗੁਰਦੀਪ ਸਿੰਘ ਪਨੇਸਰ, ਜਸਪਾਲ ਸਿੰਘ, ਸਵਰਨ ਸਿੰਘ ਤਿਊੜ ਅਤੇ ਅਵਤਾਰ ਸਿੰਘ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

AAP opposes post of Chief Secretary in Chandigarh, says – An attempt to weaken Punjab’s Claim

AAP opposes post of Chief Secretary in Chandigarh, says – An attempt to weaken Punja…