ਡੀਸੀ ਮੁਹਾਲੀ ਦਫ਼ਤਰ ਕਰਮਚਾਰੀ ਯੂਨੀਅਨ ਵੱਲੋਂ ਗੇਟ ਰੈਲੀ, ਨਾਅਰੇਬਾਜ਼ੀ ਕੀਤੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਜਨਵਰੀ:
ਡਿਪਟੀ ਕਮਿਸ਼ਨਰ ਦਫਤਰ ਕਰਮਚਾਰੀ ਯੂਨੀਅਨ ਐਸਏਐਸ ਨਗਰ ਵੱਲੋਂ ਆਪਣੀਆਂ ਮੰਗਾਂ ਦੇ ਹੱਕ ਵਿੱਚ ਪ੍ਰਧਾਨ ਅਸ਼ੋਕ ਕੁਮਾਰ ਦੀ ਅਗਵਾਈ ਵਿੱਚ ਗੇਟ ਰੈਲੀ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਯੂਨੀਅਨ ਦੇ ਪ੍ਰਧਾਨ ਅਸ਼ੋਕ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਹਰ ਜਿਲ੍ਹੇ ਵਿੱਚ ਹੀ ਬਹੁਤ ਸਾਰੀਆਂ ਪੋਸਟਾਂ ਖਾਲੀ ਪਈਆਂ ਹਨ, ਇਸ ਕਾਰਨ ਕੰਮ ਕਰਨ ਵਾਲੇ ਕਰਮਚਾਰੀਆਂ ਉਪਰ ਕੰਮ ਦਾ ਬਹੁਤ ਬੋਝ ਹੈ। ਇਸ ਕਾਰਨ ਬਹੁਤ ਸਾਰੇ ਕਰਮਚਾਰੀ ਡਿਪਰੈਸ਼ਨ ਵਿੱਚ ਚਲੇ ਗਏ ਹਨ। ਬਹੁਤ ਸਾਰੀਆਂ ਨਵੀਆਂ ਬਣੀਆਂ ਸਬ ਡਵੀਜਨਾਂ, ਤਹਿਸੀਲਾਂ, ਸਬ ਤਹਿਸੀਲਾਂ ਵਿੱਚ ਇਕ ਇਕ ਕਰਮਚਾਰੀ ਕੋਲ ਇਕ ਤੋਂ ਜ਼ਿਆਦਾ ਸੀਟਾਂ ਦਾ ਕੰਮ ਹੈ।
ਇਸ ਮੌਕੇ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਚੇਅਰਮੈਨ ਓਮ ਪ੍ਰਕਾਸ਼ ਨੇ ਕਿਹਾ ਕਿ ਡੀਸੀ ਦਫ਼ਤਰਾਂ, ਸਬ ਡਿਵੀਜ਼ਨਾਂ, ਤਹਿਸੀਲਾਂ, ਸਬ ਤਹਿਸੀਲਾਂ ਵਿਚ ਸੀਨੀਅਰ ਕਰਮਚਾਰੀਆਂ ਨੂੰ ਜੂਨੀਅਰ ਸੀਟਾਂ ਤੇ ਵੀ ਕੰਮ ਕਰਨਾ ਪੈ ਰਿਹਾ ਹੈ। ਉਹਨਾਂ ਕਿਹਾ ਕਿ ਜੇ ਸਰਕਾਰ ਵਲੋੱ ਨਵੀਆਂ ਬਣੀਆਂ ਸਬ ਤਹਿਸੀਲਾਂ, ਤਹਿਸੀਲਾਂ, ਸਬ ਡਵੀਜਨਾਂ ਵਿੱਚ ਸਰਕਾਰ ਵੱਲੋਂ 1995 ਦੇ ਨਾਰਮ ਮੁਤਾਬਿਕ ਪੋਸਟਾਂ ਨਾ ਦਿੱਤੀਆਂ ਗਈਆਂ ਤਾਂ ਪੂਰੇ ਪੰਜਾਬ ਵਿੱਚ ਡਿਪਟੀ ਕਮਿਸ਼ਨਰ ਦਫਤਰਾਂ ਦੇ ਕਰਮਚਾਰੀਆਂ ਵੱਲੋਂ 22 ਅਤੇ 23 ਜਨਵਰੀ ਨੂੰ ਕਲਮ ਛੋੜ ਹੜਤਾਲ ਕੀਤੀ ਜਾਵੇਗੀ। ਇਸ ਮੌਕੇ ਯੂਨੀਅਨ ਦੇ ਜਨਰਲ ਸਕੱਤਰ ਹਰਮਿੰਦਰ ਸਿੰਘ ਚੀਮਾ, ਚੇਅਰਮੈਨ ਕੁਲਦੀਪ ਚੰਦ, ਖਜਾਨਚੀ ਜਸਵੰਤ ਸਿੰਘ ਨੇ ਵੀ ਸੰਬੋਧਨ ਕੀਤਾ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ ਵੈਟਰਨਰੀ ਇੰਸਪੈਕਟਰਜ਼…