nabaz-e-punjab.com

ਸਿੱਖਿਆ ਬੋਰਡ ਦੇ ਸਕੱਤਰ ਸਮੇਤ 11 ਮੁਲਾਜ਼ਮ ਚਾਰਜ਼ਸ਼ੀਟ, ਮੁਲਾਜ਼ਮ ਜਥੇਬੰਦੀ ਨੇ ਕੀਤੀ ਗੇਟ ਰੈਲੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਅਗਸਤ:
ਪੰਜਾਬ ਸਕੂਲ ਸਿੱਖਿਆ ਬੋਰਡ ਮੈਨੇਜਮੈਂਟ ਦੇ ਕਾਰਜਕਾਰੀ ਚੇਅਰਮੈਨ ਸ੍ਰੀ ਕ੍ਰਿਸ਼ਨ ਕੁਮਾਰ ਨੇ ਬੋਰਡ ਦੇ ਸਕੱਤਰ ਸਮੇਤ ਕਰੀਬ 11 ਮੁਲਾਜ਼ਮਾਂ ਨੂੰ ਚਾਰਜ਼ਸ਼ੀਟ ਕੀਤਾ ਹੈ। ਇਸ ਸਬੰਧੀ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਵੱਲੋਂ ਅੱਜ ਗੇਟ ਰੈਲੀ ਕੀਤੀ ਗਈ। ਰੈਲੀ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਜਨਰਲ ਸਕੱਤਰ ਪਰਵਿੰਦਰ ਸਿੰਘ ਖੰਗੂੜਾ ਅਤੇ ਪ੍ਰਧਾਨ ਸੁਖਚੈਨ ਸਿੰਘ ਸੈਣੀ ਨੇ ਕਿਹਾ ਕਿ ਦਫ਼ਤਰ ਵੱਲੋੋਂ ਲੇਖਾ ਸ਼ਾਖਾ ਅਤੇ ਅਮਲਾ ਸ਼ਾਖਾ ਦੇ ਜੋੋ ਮੁਲਾਜ਼ਮ ਚਾਰਜ਼ਸ਼ੀਟ ਕੀਤੇ ਗਏ ਹਨ, ਯੂਨੀਅਨ ਉਸ ਦਾ ਸਖ਼ਤ ਵਿਰੋਧ ਕਰਦੀ ਹੈ। ਉਨ੍ਹਾਂ ਕਿਹਾ ਕਿ ਬੋੋਰਡ ਦੇ ਮੁਲਾਜ਼ਮ ਮਿਹਨਤ ਅਤੇ ਲਗਨ ਨਾਲ ਕੰਮ ਕਰਦੇ ਹਨ, ਦਫਤਰ ਵਿੱਚ ਮੁਲਾਜਮਾਂ ਦੀਆਂ ਰਿਟਾਇਰਮੈਂਟਾਂ ਹੋਣ ਕਾਰਨ ਵੱਡੇ ਪੱਧਰ ਤੇ ਖਾਲੀ ਹੋਈਆਂ ਅਸਾਮੀਆਂ ਦੇ ਬਾਵਜੂਦ ਬੋੋਰਡ ਮੁਲਾਜਮ ਸਮੇੱ ਸਿਰ ਕੰਮ ਦਾ ਨਿਪਟਾਰਾ ਕਰਦੇ ਹਨ।
ਇਸ ਮਸਲੇ ਸਬੰਧੀ ਚੇਅਰਮੈਨ ਅਤੇ ਮੈਨੇਜਮੈਂਟ ਨਾਲ ਮਿਲ ਕੇ ਗੱਲਬਾਤ ਰਾਹੀਂ ਮੁਲਾਜ਼ਮਾਂ ਨੂੰ ਚਾਰਜਸ਼ੀਟ ਕਰਨ ਦੇ ਮਾਮਲੇ ਵਿੱਚ ਇਨਸਾਫ਼ ਦਿਵਾਇਆ ਜਾਵੇਗਾ। ਕਿਸੇ ਵੀ ਮੁਲਾਜ਼ਮ ਦਾ ਕਿਸੇ ਪੱਖੋਂ ਵੀ ਕੋਈ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬੋਰਡ ਵੱਲੋਂ ਹਰ ਸਾਲ ਪਾਠ ਪੁਸਤਕਾਂ ਦੀ ਛਪਾਈ ਕਰਵਾਈ ਜਾਂਦੀ ਰਹੀ ਹੈ। ਪਿਛਲੇ ਦਿਨੀਂ ਡਾਇਰੈਕਟਰ ਐਸ.ਸੀ.ਆਰ.ਟੀ ਵੱਲੋਂ ਜੋੋ ਪੱਤਰ ਜਾਰੀ ਕੀਤਾ ਸੀ ਕਿ ਸੈਸ਼ਨ 2018-19 ਲਈ ਪਾਠ ਪੁਸਤਕਾਂ ਦੀ ਛਪਾਈ ਦਾ ਕੰਮ ਐਸ.ਸੀ.ਈ.ਆਰ.ਟੀ ਵੱਲੋਂ ਕੀਤਾ ਜਾਵੇਗਾ। ਜਿਸ ਦਾ ਜਥੇਬੰਦੀ ਵਿਰੋਧ ਕਰਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਛਪਾਈ ਬਾਰੇ ਜੁਬਾਨੀ ਤੌਰ ’ਤੇ ਹਾਂ ਪੱਖੀ ਹੁੰਗਾਰਾ ਦਿੱਤਾ ਜਾ ਚੁੱਕਾ ਹੈ ਕਿ ਪਾਠ ਪੁਸਤਕਾਂ ਬੋੋਰਡ ਵੱਲੋਂ ਵੀ ਛਪਵਾਈਆਂ ਜਾਣਗੀਆਂ ਪਰੰਤੂ ਜਦੋਂ ਤੱਕ ਇਸ ਸਬੰਧੀ ਕੋਈ ਲਿਖਤੀ ਫੈਸਲਾ ਨਹੀਂ ਕੀਤਾ ਜਾਂਦਾ। ਯੂਨੀਅਨ ਦਾ ਸੰਘਰਸ਼ ਨਿਰੰਤਰ ਚੱਲਦਾ ਰਹੇਗਾ। ਮੁਲਾਜ਼ਮਾਂ ਨੂੰ ੰੰਬੋਧਨ ਕਰਦਿਆਂ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਦਫ਼ਤਰ ਵਿੱਚ ਕਈ ਤਰ੍ਹਾਂ ਦੀਆਂ ਅਫ਼ਵਾਹਾਂ ਫੈਲ ਰਹੀਆਂ ਹਨ ਕਿ ਬੋਰਡ ਦੀਆਂ ਵੱਖ-ਵੱਖ ਅਹੁਦੇ ਦੀਆਂ ਅਸਾਮੀਆਂ ਘਟਾਈਆਂ ਜਾ ਰਹੀਆਂ ਹਨ। ਇਸ ਸਬੰਧੀ ਯੂਨੀਅਨ ਇਨ੍ਹਾਂ ਅਫ਼ਵਾਹਾਂ ਦਾ ਸਖ਼ਤ ਖੰਡਨ ਕਰਦੀ ਹੈ।
ਉਨ੍ਹਾਂ ਬੋਰਡ ਮੈਨੇਜਮੈਂਟ ਨੂੰ ਵੀ ਜੋੋਰਦਾਰ ਸ਼ਬਦਾਂ ਵਿਚ ਅਪੀਲ ਕੀਤੀ ਕਿ ਇਸ ਤਰ੍ਹਾਂ ਦੀ ਕਾਰਵਾਈ ਕਰਨ ਤੋੋੱ ਗੁਰੇਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌੌਜੂਦਾ ਕਾਂਗਰਸ ਸਰਕਾਰ ਦੇ ਚੋਣ ਮੈਨੀਫੈਸਟੋੋ ਅਨੁਸਾਰ ਹਰ ਘਰ ਵਿਚ ਇਕ ਨੌਕਰੀ ਦੇਣ ਦਾ ਵਾਅਦਾ ਕੀਤਾ ਗਿਆ ਸੀ ਨਾ ਕਿ ਪਹਿਲਾਂ ਤੋੋੱ ਹੀ ਪ੍ਰਵਾਨਿਤ ਅਸਾਮੀਆਂ ਨੂੰ ਖਤਮ ਕਰਕੇ ਬੇਰੁਜਗਾਰੀ ਵਿਚ ਵਾਧਾ ਕੀਤਾ ਜਾਵੇ। ਬੋਰਡ ਦਾ ਕੰਮ ਤਾਂ ਪਹਿਲਾਂ ਹੀ ਬਹੁਤ ਘੱਟ ਮੁਲਾਜਮਾਂ ਨਾਲ ਚਲਾਇਆ ਜਾ ਰਿਹਾ ਹੈ। ਜੇਕਰ ਸਰਕਾਰ ਜਾਂ ਬੋੋਰਡ ਮੈਨੇਜਮੈੈਂਟ ਨੇ ਇਸ ਤਰ੍ਹਾਂ ਦਾ ਕੋਈ ਕਦਮ ਚੁੱਕਿਆ ਤਾਂ ਜਥੇਬੰਦੀ ਹਰ ਤਰ੍ਹਾਂ ਦੇ ਸੰਘਰਸ਼ ਕਰਨ ਲਈ ਤਿਆਰ ਹੈ। ਜਥੇਬੰਦੀ ਵੱਲੋੋੱ ਸਰਕਾਰ ਨੂੰ ਇਹ ਵੀ ਅਪੀਲ ਕੀਤੀ ਗਈ ਕਿ ਬੋੋਰਡ ਦੀਆਂ ਖਾਲੀ ਪਈਆਂ ਅਸਾਮੀਆਂ ਉੱਤੇ ਜਲਦ ਤੋੋੱ ਜਲਦ ਭਰਤੀ ਕੀਤੀ ਜਾਵੇ।
ਯੂਨੀਅਨ ਆਗੂਆਂ ਨੇ ਡੀ.ਜੀ.ਐਸ.ਈ ਪੰਜਾਬ , ਜਿਨ੍ਹਾਂ ਨੂੰ ਸਰਕਾਰ ਵੱਲੋੋੱ ਬੋਰਡ ਦੇ ਵਾਈਸ ਚੇਅਰਮੈਨ ਦਾ ਚਾਰਜ ਦਿੱਤਾ ਗਿਆ ਹੈ, ਦਾ ਸਵਾਗਤ ਕੀਤਾ ਅਤੇ ਨਾਲ ਹੀ ਬੋੋਰਡ ਦਾ ਪੱਕਾ ਚੇਅਰਮੈਨ ਅਤੇ ਵਾਈਸ ਚੇਅਰਮੈਨ ਲਗਾਉਣ ਦੀ ਸਰਕਾਰ ਤੋੋੱ ਮੰਗ ਕੀਤੀ। ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਪਾਠ ਪੁਸਤਕਾਂ ਦੀ ਛਪਾਈ ਸਬੰਧੀ, ਬੋਰਡ ਦੀਆਂ ਖਾਲੀ ਅਸਾਮੀਆਂ ਸਬੰਧੀ ਅਤੇ ਮੁਲਾਜਮਾਂ ਮਸਲਿਆਂ ਸਬੰਧੀ ਸਥਾਨਕ ਐਮਐਲਏ ਬਲਬੀਰ ਸਿੰਘ ਸਿੱਧੂ ਤੇ ਧਿਆਨ ਵਿਚ ਲਿਆਂਦਾ ਹੋਇਆ ਹੈ। ਸ੍ਰੀ ਸਿੱਧੂ ਵੱਲੋੋਂ ਬੋਰਡ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਸਰਕਾਰ ਪੱਧਰ ਤੱਕ ਹੱਲ ਕਰਵਾਉਣ ਦਾ ਭਰੋਸਾ ਦਿੱਤਾ ਹੈ। ਪ੍ਰੈਸ ਨੂੰ ਇਹ ਜਾਣਕਾਰੀ ਯੂਨੀਅਨ ਦੇ ਪ੍ਰੈਸ ਸਕੱਤਰ ਗੁਰਨਾਮ ਸਿੰਘ ਨੇ ਦਿੱਤੀ।

Load More Related Articles
Load More By Nabaz-e-Punjab
Load More In Education and Board

Check Also

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ ਸਰਕਾਰੀ ਮੈਰੀਟੋ…