ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਵੱਲੋਂ ਮਜ਼ਦੂਰ ਦਿਵਸ ਨੂੰ ਸਮਰਪਿਤ ਗੇਟ ਰੈਲੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਅਪਰੈਲ:
ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਵੱਲੋਂ ਮਜ਼ਦੂਰ ਦਿਵਸ (ਮਈ ਦਿਵਸ) ਦੇ ਸਬੰਧ ਵਿੱਚ ਗੇਟ ਰੈਲੀ ਕੀਤੀ ਅਤੇ ਦਫ਼ਤਰ ਮੁੱਖ ਗੇਟ ਤੇ ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਵੱਲੋ ਲਾਲ ਰੰਗ ਦਾ ਝੰਡਾ ਲਹਿਰਾਇਆ ਗਿਆ। ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆ ਮੁਲਾਜ਼ਮ ਜਥੇਬੰਦੀ ਦੇ ਪ੍ਰਧਾਨ ਸੁਖਚੈਨ ਸਿੰਘ ਅਤੇ ਜਰਨਲ ਸਕੱਤਰ ਪਰਵਿੰਦਰ ਸਿੰਘ ਖੰਗੂੜਾ ਨੇ ਸ਼ਿਕਾਗੋ ਵਿੱਚ ਸ਼ਹੀਦ ਹੋਏ ਮਜਦੂਰਾਂ ਨੂੰ ਯਾਦ ਕਰਦਿਆ ਉਹਨਾ ਦੀਆਂ ਕੁਰਬਾਨੀਆਂ ਨੂੰ ਸਲਾਹਿਆ ਗਿਆ ਕਿ ਕਿਸ ਤਰਾਂ ਸਮਾਬੰਦ ਅੱਠ ਘੰਟੇ ਮਜਦੂਰੀ ਦਾ ਨਿਯਮ ਬਣਵਾ ਕੇ ਮਜਦੂਰ ਵਰਗ ਨੂੰ ਬਹੁਤ ਵੱਡੀ ਰਾਹਤ ਦਿਵਾਈ ਗਈ। ਅੱਜ ਅਸੀ ਜੋ ਵੀ ਨੋਕਰੀ ਦੌਰਾਨ ਸੁੱਖ ਸਹੂਲਤ ਦਾ ਆਨੰਦ ਮਾਣ ਰਹੇ ਹਾਂ ਇਹ ਸ਼ਿਕਾਗੋ ਦੇ ਮਹਾਨ ਸ਼ਹੀਦਾ ਦੀ ਦੇਣ।
ਇਸ ਮੌਕੇ ਬੋਰਡ ਦੇ ਚੇਅਰਮੈਨ ਬਲਬੀਰ ਸਿੰਘ ਢੋਲ ਵੱਲੋਂ ਮਈ ਦਿਵਸ ਦੇ ਮੌਕੇ ’ਤੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਸੰਦੇਸ਼ ਭੇਜਿਆ ਜੋ ਕਿ ਸਾਥੀ ਖੰਗੂੜਾ ਵੱਲੋਂ ਮੁਲਾਜ਼ਮਾਂ ਵਿੱਚ ਰੱਖਿਆ ਗਿਆ ਅਤੇ ਚੇਅਰਮੈਨ ਵੱਲੋਂ ਬੋਰਡ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਗਿਆ। ਰੈਲੀ ਨੂੰ ਬਲਜੀਤ ਸਿੰਘ ਬਘੋਰੀਆ, ਸਤਨਾਮ ਸਿੰਘ ਸੱਤਾ, ਰਣਜੀਤ ਸਿੰਘ ਮਾਨ, ਪਰਮਜੀਤ ਸਿੰਘ ਰੰਧਾਵਾ, ਜੁਝਾਰ ਸਿੰਘ ਵੱਲੋਂ ਵੀ ਸੰਬੋਧਨ ਕੀਤਾ ਗਿਆ। ਰੈਲੀ ਵਿੱਚ ਪਰਮਜੀਤ ਸਿੰਘ ਬੈਨੀਪਾਲ, ਹਰਮਨਦੀਪ ਸਿੰਘ ਬੋਪਾਰਾਏ, ਹਰਦੀਪ ਸਿੰਘ, ਸੁਰਿੰਦਰ ਸਿੰਘ, ਬਲਵਿੰਦਰ ਸਿੰਘ ਅਤੇ ਬਲਵੰਤ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਮੇਅਰ ਵੱਲੋਂ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ, ਐਸਐਚਓ ਨੇ ਚੋਰ ਜਲਦੀ ਫੜਨ ਦੀ ਗੱਲ ਕਹੀ

ਮੇਅਰ ਵੱਲੋਂ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ, ਐਸਐਚਓ ਨੇ ਚੋਰ ਜਲਦੀ ਫੜਨ ਦੀ ਗੱਲ ਕਹੀ ਵੈੱਲਫੇਅਰ ਐਸੋਸੀਏਸ਼ਨ …