Share on Facebook Share on Twitter Share on Google+ Share on Pinterest Share on Linkedin ਵੇਰਕਾ ਮਿਲਕ ਪਲਾਂਟ ਦੇ ਬਾਹਰ ਕਰਮਚਾਰੀਆਂ ਵੱਲੋਂ ਗੇਟ ਰੈਲੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਸਤੰਬਰ: ਇੱਥੋਂ ਦੇ ਵੇਰਕਾ ਮਿਲਕ ਪਲਾਂਟ ਵਰਕਰ ਯੂਨੀਅਨ ਅਤੇ ਮਿਲਕ ਪ੍ਰਾਜੈਕਟ ਐਂਪਲਾਈਜ ਯੂਨੀਅਨ ਦੀ ਸਾਂਝੀ ਐਕਸ਼ਨ ਕਮੇਟੀ ਵੱਲੋਂ ਵੇਰਕਾ ਮਿਲਕ ਪਲਾਂਟ ਮੁਹਾਲੀ ਦੇ ਬਾਹਰ ਗੇਟ ਰੈਲੀ ਕੀਤੀ ਗਈ। ਇਸ ਮੌਕੇ ਬੋਲਦਿਆਂ ਐਕਸ਼ਨ ਕਮੇਟੀ ਦੇ ਪ੍ਰਧਾਨ ਤਰਲੋਚਨ ਸਿੰਘ ਬੜਮਾਜਰਾ ਨੇ ਕਿਹਾ ਕਿ ਸਮੂਹ ਕਰਮਚਾਰੀਆਂ ਦੀ ਜੋ ਤਨਖ਼ਾਹ ਲੇਟ ਹੋ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਕਰਮਚਾਰੀਆਂ ਨੂੰ ਸਮੇਂ ਸਿਰ ਤਨਖ਼ਾਹ ਦੇਣਾ ਯਕੀਨੀ ਬਣਾਇਆ ਜਾਵੇ, 5 ਫੀਸਦੀ ਅੰਤ੍ਰਿਮ ਰਿਲੀਫ਼ ਦਾ ਬਣਦਾ ਬਕਾਇਆ ਦਿੱਤਾ ਜਾਵੇ, ਪ੍ਰੋਵਾਈਡਰ ਰਾਹੀਂ ਰੱਖੇ ਵਰਕਰਾਂ ਦੀਆਂ ਤਨਖ਼ਾਹਾਂ ਵਿੱਚ ਹਰ ਸਾਲ 10 ਫੀਸਦੀ ਦਾ ਵਾਧਾ ਕੀਤਾ ਜਾਵੇ ਅਤੇ ਠੇਕਾ ਕਰਮਚਾਰੀਆਂ ਨੂੰ ਤੁਰੰਤ ਪੱਕਾ ਕੀਤਾ ਜਾਵੇ। ਇਸ ਮੌਕੇ ਗੁਰਮੀਤ ਸਿੰਘ ਮੁੰਡੀਆਂ, ਵੀਰ ਸਿੰਘ, ਸ਼ਿਵ ਕੁਮਾਰ, ਬਲਿਹਾਰ ਸਿੰਘ ਅਤੇ ਮਨਜੀਤ ਸਿੰਘ ਨੇ ਵੀ ਗੇਟ ਰੈਲੀ ਨੂੰ ਸੰਬੋਧਨ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ