Share on Facebook Share on Twitter Share on Google+ Share on Pinterest Share on Linkedin ਰਾਜ ਪੱਧਰੀ ਗਤਕਾ ਮੁਕਾਬਲੇ ਵਿੱਚ ਗਤਕਾ ਅਖਾੜਾ ਕੁਰਾਲੀ ਨੇ ਮਾਝੇ ਵਿੱਚ ਕੀਤੀਆਂ ਸ਼ਾਨਦਾਰ ਜਿੱਤਾਂ ਦਰਜ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 21 ਅਕਤੂਬਰ: ਪਿਛਲੇ ਦਿਨੀਂ ਅੰਮ੍ਰਿਤਸਰ ਅਤੇ ਤਰਨਤਾਰਨ ਜ਼ਿਲ੍ਹਿਆਂ ਵਿੱਚ ਹੋਏ ਰਾਜ ਪੱਧਰੀ ਗਤਕਾ ਮੁਕਾਬਲਿਆਂ ਦੌਰਾਨ ਆਪਣੀ ਵਧੀਆ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਖਾਲਸਾ ਅਕਾਲ ਪੁਰਖ ਕੀ ਫੌਜ ਗਤਕਾ ਅਖਾੜਾ ਕੁਰਾਲੀ ਦੇ ਸਿੰਘਾਂ ਨੇ ਹਰ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਅਖਾੜੇ ਦੇ ਪ੍ਰਧਾਨ ਜਗਦੀਸ਼ ਸਿੰਘ ਖਾਲਸਾ ਨੇ ਦੱਸਿਆ ਕਿ ਪਹਿਲਾ ਮੁਕਾਬਲਾ ਸ਼੍ਰੀ ਅਮ੍ਰਿਤਸਰ ਸਾਹਿਬ ਜੀ ਦੇ ਗੁਰਦੁਆਰਾ ਪੁਤਲੀ ਘਰ ਵਿਖੇ 14 ਅਕਤੁਬਰ ਨੂੰ ਕਰਵਾਇਆ ਗਿਆ ਅਤੇ ਦੂਸਰਾ ਮੁਕਾਬਲਾ 20 ਅਕਤੂਬਰ ਨੂੰ ਸੰਤ ਕਰਤਾਰ ਸਿੰਘ ਜੀ ਦੇ ਪਿੰਡ ਭੌਰਾਖੋਨਾ ਤਰਨਤਾਰਨ ਵਿਖੇ ਹੌਇਆ ਜਿਸ ਵਿੱਚ ਆਪਣੀ ਕੀਤੀ ਸਖਤ ਮਹਿਨਤ ਸਦਕਾ ਗਤਕਾ ਅਖਾੜਾ ਕੁਰਾਲੀ ਨੈ ਦੋਨਾਂ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਹਾਸਿਲ ਕੀਤਾ। ਊਨ੍ਹਾਂ ਨੇ ਅੱਗੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਪੰਜਾਬ ਦੇ ਵੱਖ-ਵੱਖ ਜਿਲਿਆਂ ਤੋਂ 16 ਟੀਮਾਂ ਨੇ ਸ਼ਮੂਲੀਅਤ ਕੀਤੀ ਅਤੇ ਸ਼ਾਸ਼ਤਰ ਵਿਦਿਆ ਦਾ ਟੀਮ ਪ੍ਰ੍ਰਦਰਸ਼ਨ ਕੀਤਾ ਗਿਆ। ਮਹਿਨਤ ਨੂੰ ਹਮੇਸ਼ਾ ਰੰਗ ਗੁਰੂ ਸਾਹਿਬ ਆਪ ਖੁਦ ਲਾਉਂਦੇ ਹਨ ਸੋ ਸਿੰਘਾਂ ਨੇ ਆਪਣੀ ਖੇਡ ਦਾ ਪ੍ਰਦਰਸ਼ਨ ਕਰਦਿਆਂ ਪਹਿਲੀ ਪੁਜੀਸ਼ਨ ਹਾਸਿਲ ਕੀਤੀ। ਅਖਾੜੇ ਦੇ ਚੈਅਰਮੈਨ ਸ. ਸ਼ੀਤਲ ਸਿੰਘ ਜੀ ਨੇ ਜਿੱਤ ਉਤੇ ਖਿਡਾਰੀਆਂ ਨੂੰ ਵਧਾਈਆ ਦਿੱਤੀਆ। ਇਸ ਮੌਕੇ ਪ੍ਰਮਿੰਦਰ ਕੌਰ , ਰਘੁਵੀਰ ਸਿੰਘ, ਭੁਪਿੰਦਰ ਸਿੰਘ ਪਾਊਟਾ ਸਾਹਿਬ, ਹਰਮਨਜੋਤ ਸਿੰਘ, ਗੁਰਪ੍ਰੀਤ ਸਿੰਘ,ਇਸ਼ਵਿੰਦਰ ਸਿੰਘ, ਕੁਲਵੀਰ ਸਿੰਘ, ਵਿਕਾਸ ਸਿੰਘ, ਹਰਮੀਤ ਸਿੰਘ, ਰਮਨਦੀਪ ਸਿੰਘ, ਜਗਦੀਪ ਸਿੰਘ, ਸਰਬਜੀਤ ਸਿੰਘ, ਦਲਜੀਤ ਸਿੰਘ, ਜਗਜੀਤ ਸਿੰਘ, ਜਪਜੀਤ ਸਿੰਘ ਆਦਿ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ